ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. Jul 11th, 2020

ਜਾਗੋ ਪੰਜਾਬ ਦਾ ਮੁੱਖ ਮੰਤਵ ਪੰਜਾਬ ਵਿੱਚੋ ਨਸਿਆਂ, ਬੇਰੁਜਗਾਰੀ, ਭ੍ਰਿਸਟਾਚਾਰ ਅਤੇ ਕਿਸਾਨਾਂ ਨੂੰ ਆਤਮ ਹੱਤਿਆਵਾਂ ਤੋ ਛੁਟਕਾਰਾ ਦਿਵਾਉਣਾ ਹੈ : ਮਲਕਪੁਰ

ਜਾਗੋ ਪੰਜਾਬ ਦਾ ਮੁੱਖ ਮੰਤਵ ਪੰਜਾਬ ਵਿੱਚੋ ਨਸਿਆਂ, ਬੇਰੁਜਗਾਰੀ, ਭ੍ਰਿਸਟਾਚਾਰ ਅਤੇ ਕਿਸਾਨਾਂ ਨੂੰ ਆਤਮ ਹੱਤਿਆਵਾਂ ਤੋ ਛੁਟਕਾਰਾ ਦਿਵਾਉਣਾ ਹੈ : ਮਲਕਪੁਰ

4-20 (2)
ਮੁੱਲਾਂਪੁਰ ਦਾਖਾ 3 ਜੁਲਾਈ (ਮਲਕੀਤ ਸਿੰਘ) ਕਾਂਗਰਸ ਪਾਰਟੀ ਦੀਆਂ ਲੋਕ ਹਿਤੈਸੀ ਨੀਤਆਂ ਨੂੰ ਘਰ ਘਰ ਪਹੁੰਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਵੱਲੋ ਸੁਰੂ ਕੀਤੀ ਪੰਜਾਬ ਜਾਗੋ ਲਹਿਰ ਜੋ ਵਿਧਾਨ ਸਭਾ ਹਲਕਾ ਦਾਖਾ ਅੰਦਰ ਬਲਜਿੰਦਰ ਸਿੰਘ ਮਲਕਪੁਰ ਦੀ ਅਗਵਾਈ ਵਿੱਚ ਚੱਲ ਰਹੀ ਹੈ ਦਾ ਅੱਜ ਰਕਬਾ ਪੁੱਜਣ ਧਰਮਿੰਦਰ ਸਿੰਘ ਹੈਪੀ, ਨਿਰਮਲ ਸਿੰਘ ਪੰਚ, ਉਜਾਗਰ ਸਿੰਘ ਪੰਚ, ਬਲਦੇਵ ਸਿੰਘ, ਜਸਵਿੰਦਰ ਸਿੰਘ ਪ੍ਰਧਾਨ ਜਗਰਾਤਾ ਕਮੇਟੀ ਰਕਬਾ ਦੀ ਅਗਵਾਈ ਵਿੱਚ ਜੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ ਮਲਕਪੁਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋ ਸੁਰੂ ਕੀਤੀ ਇਸ ਲਹਿਰ ਦਾ ਮੁੱਖ ਮੰਤਵ ਪੰਜਾਬ ਵਿੱਚੋ ਨਸਿਆਂ, ਬੇਰੁਜਗਾਰੀ, ਭ੍ਰਿਸਟਾਚਾਰ ਅਤੇ ਕਿਸਾਨਾਂ ਨੂੰ ਆਤਮ ਹੱਤਿਆਵਾਂ ਤੋ ਛੁਟਕਾਰਾ ਦਿਵਾਉਣਾ ਹੈ।

ਅੱਜ ਸੂਬੇ ਅੰਦਰ ਸਰਕਾਰ ਨਾਮ ਦੀ ਕੋਈ ਚੀਜ ਨਹੀ ਹੈ, ਕਾਨੂੰਨ ਵਿਵਸਥਾ ਚਰਮਰਾ ਚੁੱਕੀ ਹੈ, ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਵਿੱਚੋ ਇੰਡਸਟਰੀਆਂ ਬੰਦ ਹੋ ਰਹੀਆਂ ਹਨ, ਆਏ ਦਿਨ ਸੂਬੇ ਵਿੱਚ ਗੈਂਗਸਟਰਾਂ ਵੱਲੋ ਗੋਲੀਬਾਰੀ ਕਰਕੇ ਆਮ ਲੋਕਾਂ ਨੂੰ ਪ੍ਰੇਸਾਨ ਕੀਤਾ ਜਾ ਰਿਹਾ ਪਰ ਸੂਬਾ ਸਰਕਾਰ ਕੰੁਭਕਰਨੀ ਨੀਂਦ ਸੁੱਤੀ ਪਈ ਹੈ। ਇਸ ਸਰਕਾਰ ਦੀਆਂ ਗਲਤ ਨੀਤੀਆਂ ਨੇ ਸੂਬੇ ਨੂੰ ਕਰਜਾਈ ਬਣਾ ਕੇ ਰੱਖ ਦਿੱਤਾ ਹੈ। ਸੂਬੇ ਦੀ ਵਿਗੜ ਚੁੱਕੀ ਅਰਥ ਵਿਵਸਥਾ ਅਤੇ ਕਾਨੂੰਨ ਵਿਵਸਥਾ ਨੂੰ ਠੀਕ ਕਰਨ ਲਈ ਤਜੁਰਬੇਕਾਰ ਅਤੇ ਸੂਝਵਾਨ ਨੇਤਾ ਕੈਪਟਨ ਅਮਰਿੰਦਰ ਸਿੰਘ ਨੂੰ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਜਿਤਾਉਣਾ ਜਰੂਰੀ ਹੋ ਗਿਆ ਹੈ ਤਾਂ ਜੋ ਸੂਬਾ ਦੁਬਾਰਾ ਤੋ ਖੁਸਹਾਲ ਬਣ ਸਕੇ। ਉਨਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਚੋਣਾਂ ਦੋਰਾਨ ਕਾਂਗਰਸ ਹਾਈਕਮਾਂਡ ਜਿਸ ਵੀ ਉਮੀਦਵਾਰ ਨੂੰ ਟਿਕਟ ਦੇ ਕੇ ਹਲਕੇ ਵਿੱਚ ਭੇਜਣਗੇ ਅਸੀ ਸਾਰਿਆਂ ਨੇ ਉਸਨੂੰ ਜਿਤਾ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਮਯਾਬ ਕਰਨਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਗੋਲੂ ਪਮਾਲੀ ਮੈਂਬਰ ਬਲਾਕ ਸੰਮਤੀ, ਧਰਮਿੰਦਰ ਸਿੰਘ ਹੈਪੀ, ਨਿਰਮਲ ਸਿੰਘ ਪੰਚ, ਉਜਾਗਰ ਸਿੰਘ ਪੰਚ, ਬਲਦੇਵ ਸਿੰਘ, ਜਸਵਿੰਦਰ ਸਿੰਘ ਪ੍ਰਧਾਨ ਜਗਰਾਤਾ ਕਮੇਟੀ, ਮੇਜਰ ਸਿੰਘ, ਮੰਗਾ ਸਿੰਘ, ਅਜੀਤ ਸਿੰਘ, ਰਾਮਚੰਦ ਸਿੰਘ, ਅਮਰ ਸਿੰਘ, ਜੀਵਨ ਸਿੰਘ, ਪ੍ਰਗਟ ਸਿੰਘ, ਗੁਰਨਾਮ ਸਿੰਘ ਫੌਜੀ, ਬਿੱਕਰ ਸਿੰਘ, ਗੁਰਮੀਤ ਸਿੰਘ ਫੌਜੀ, ਲਛਮਣ ਸਿੰਘ, ਕੈਪਟਨ ਵੀਰ ਸਿੰਘ, ਹਰਨੇਕ ਸਿੰਘ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ ਸਨੀ, ਜਗਦੀਪ ਸਿੰਘ ਦੀਪਾ, ਪ੍ਰਗਟ ਸਿੰਘ, ਸਰਬਜੀਤ ਸਿੰਘ, ਗੁਰਮੀਤ ਕੌਰ, ਗੁਰਜੀਤ ਕੌਰ, ਰਾਜਵਿੰਦਰ ਕੌਰ, ਗੁਰਦੇਵ ਕੌਰ, ਸੁਰਜੀਤ ਕੌਰ, ਕੁਲਵੰਤ ਕੌਰ ਤੋ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਕਾਂਗਰਸੀ ਵਰਕਰ ਅਤੇ ਮਹਿਲਾਵਾਂ ਹਾਜਰ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: