ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਲੀਗਲ ਲਿਟਰੈਸੀ ਕੈਂਪ ਲਗਾਇਆ ਗਿਆ

ss1

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਲੀਗਲ ਲਿਟਰੈਸੀ ਕੈਂਪ ਲਗਾਇਆ ਗਿਆ

14-27 (3)
ਸ੍ਰੀ ਮੁਕਤਸਰ ਸਾਹਿਬ, 13 ਮਈ (ਆਰਤੀ ਕਮਲ) : ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਕੇ ਕਲਾਂ ਵਿਖੇ ਲੀਗਲ ਲਿਟਰੈਸੀ ਕੈਂਪ ਲਗਾਇਆ ਗਿਆ, ਇਸ ਕੈਂਪ ਦੀ ਪ੍ਰਧਾਨਗੀ ਮੈਡਮ ਹਰਗੁਰਜੀਤ ਕੌਰ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਕੈਂਪ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਔਰਤਾਂ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੀਆਂ ਹਨ। ਉਹਨਾਂ ਮਾਪਿਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਪੜਾਈ ਦੇ ਨਾਲ-ਨਾਲ ਉਹਨਾਂ ਦੀਆਂ ਹਰ ਪ੍ਰਕਾਰ ਦੀਆਂ ਗਤੀਵਿੱਧੀਆਂ ਤੇ ਜਰੂਰ ਧਿਆਨ ਰੱਖਣ ਤਾਂ ਜੋ ਉਹਨਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਬਚਿਆ ਜਾ ਸਕੇ। ਇਸ ਮੌਕੇ ਤੇ ਜਿਲਾ ਕਾਨੂੰਨੀ ਸੇਵਾਵਾ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਕਪਲ ਸ਼ਰਮਾ ਪ੍ਰਿੰਸੀਪਲ, ਅਧਿਆਪਕ ਅਤੇ ਸਕੂਲੀ ਬੱਚੇ ਹਾਜ਼ਰ ਸਨ।

Share Button

Leave a Reply

Your email address will not be published. Required fields are marked *