ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਜਿਹੜੇ ਲੋਕ ਆਪਣੇ ਗ੍ਰਹਿ ਰਾਜਾਂ ਵਿੱਚ ਜਾਣਾ ਚਾਹੁੰਦੇ ਹਨ, ਉਹ http://covidhelp.punjab.gov.in/PunjabOutRegistration.aspx ‘ਤੇ ਬਿਨੈ ਪੱਤਰ ਦਾਇਰ ਕਰੋ: ਡਿਪਟੀ ਕਮਿਸ਼ਨਰ

ਜਿਹੜੇ ਲੋਕ ਆਪਣੇ ਗ੍ਰਹਿ ਰਾਜਾਂ ਵਿੱਚ ਜਾਣਾ ਚਾਹੁੰਦੇ ਹਨ, ਉਹ http://covidhelp.punjab.gov.in/PunjabOutRegistration.aspx ‘ਤੇ ਬਿਨੈ ਪੱਤਰ ਦਾਇਰ ਕਰੋ: ਡਿਪਟੀ ਕਮਿਸ਼ਨਰ

3 ਮਈ ਸਵੇਰੇ 9 ਵਜੇ ਤੱਕ ਆਪਣੇ ਗ੍ਰਹਿ ਰਾਜਾਂ ਵਿਚ ਵਾਪਸ ਜਾਣ ਦੇ ਇੱਛੁਕ ਲੋਕ ਪਰਿਵਾਰ ਸਮੇਤ ਸਾਰੀ ਜਾਣਕਾਰੀ ਦਾਇਰ ਕਰ ਸਕਦੇ ਹਨ, ਮੈਡੀਕਲ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜਾਣ ਦੀ ਆਗਿਆ ਦਿੱਤੀ ਜਾਏਗੀ

ਫਿਰੋਜ਼ਪੁਰ, 1 ਮਈ (ਪ.ਪ.): ਕਰਫਿਊ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਰਹਿੰਦੇ ਦੂਜੇ ਰਾਜਾਂ ਦੇ ਲੋਕਾਂ ਨੂੰ ਆਪਣੇ ਗ੍ਰਹਿ ਰਾਜਾਂ ਵਿਚ ਵਾਪਸ ਜਾਣ ਲਈ ਇੱਕ ਆਨਲਾਈਨ ਅਰਜ਼ੀ ਦਾਖਲ ਕਰਨੀ ਪਏਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ ਪਰਤਣ ਲਈ ਲੋੜੀਂਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਕੁਲਵੰਤ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦੂਜੇ ਰਾਜਾਂ ਦੇ ਲੋਕਾਂ ਲਈ ਇੱਕ ਆਨਲਾਈਨ ਫਾਰਮ ਦਾ ਪ੍ਰਬੰਧ ਕੀਤਾ ਹੈ, ਇਸ ਨੂੰ ਭਰ ਕੇ ਲੋਕ ਘਰ ਵਾਪਸੀ ਲਈ ਬਿਨੈ ਪੱਤਰ ਦਾਖਲ ਕਰ ਸਕਦੇ ਹਨ। ਇਹ ਫਾਰਮ http://covidhelp.punjab.gov.in/PunjabOutRegistrations.aspx ਲਿੰਕ ਤੇ ਕਲਿੱਕ ਕਰਕੇ ਖੋਲ੍ਹਿਆ ਜਾ ਸਕਦਾ ਹੈ|

ਉਨ੍ਹਾਂ ਕਿਹਾ ਕਿ ਵਾਪਸ ਜਾਣ ਦੀ ਇੱਛਾ ਰੱਖਣ ਵਾਲੇ ਲੋਕ 3 ਮਈ ਸਵੇਰੇ 9 ਵਜੇ ਤੱਕ ਫਾਰਮ ਭਰ ਸਕਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਦੀ ਜਾਂਚ ਦੀ ਪ੍ਰਕਿਰਿਆ 4 ਮਈ ਨੂੰ ਮੁਕੰਮਲ ਹੋ ਜਾਵੇਗੀ। ਨਜਦੀਕੀ ਕਮਿਊਨਿਟੀ ਹੈਲਥ ਸੈਂਟਰ ਜਾਂ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਉਨ੍ਹਾ ਦੀ ਸਿਹਤ ਜਾਂਚ ਹੋਵੇਗੀ, ਜਿਸ ਤੋਂ ਬਾਅਦ ਡਾਕਟਰ ਦੀ ਤਰਫੋਂ ਸਬੰਧਤ ਵਿਅਕਤੀ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕਰੀਨਿੰਗ ਸਮੇਤ ਵਾਪਸ ਆਉਣ ਲਈ ਬੱਸਾਂ ਦੇ ਇੰਤਜਾਮ ਸਮੇਤ ਸਾਰੀ ਜਾਣਕਾਰੀ ਸਬੰਧਤ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਨੰਬਰ ਤੇ ਮੁਹੱਈਆ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਨੈਕਾਰ ਨੂੰ ਉਕਤ ਲਿੰਕ ‘ਤੇ ਫਾਰਮ ਭਰਦੇ ਸਾਰ ਹੀ ਯੂ.ਆਈ.ਡੀ. ਨੰਬਰ ਜਾਰੀ ਕਰ ਦਿੱਤਾ ਜਾਵੇਗਾ। ਜਿਸ ਰਾਹੀਂ ਉਹ ਕਿਸੇ ਵੀ ਸਮੇਂ ਆਪਣੀ ਅਰਜ਼ੀ ਦੀ ਸਥਿਤੀ ਦਾ ਪਤਾ ਲਗਾ ਸਕਦੇ ਹਨ। ਬਿਨੈਕਾਰ ਨੂੰ ਆਪਣਾ ਵੇਰਵਾ, ਉਸਦੇ ਪਰਿਵਾਰਕ ਮੈਂਬਰਾਂ ਦਾ ਵੇਰਵਾ ਭਰਨਾ ਪਏਗਾ, ਜਿਸਦੇ ਬਾਅਦ ਉਸਨੂੰ ਆਪਣੀ ਸਿਹਤ ਦੀ ਜਾਂਚ ਕਰਵਾਉਣੀ ਪਵੇਗੀ। ਇਸ ਜਾਂਚ ਤੋਂ ਬਾਅਦ ਉਸ ਨੂੰ ਇਕ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਸਿਹਤ ਜਾਂਚ ਲਈ ਸਕ੍ਰੀਨਿੰਗ ਕੈਂਪਾਂ ਦਾ ਵੇਰਵਾ ਬਿਨੈਕਾਰ ਨੂੰ ਬਿਨੈਪੱਤਰ ਦੇ ਨਾਲ ਦਿੱਤੇ ਗਏ ਉਨ੍ਹਾਂ ਦੇ ਮੋਬਾਈਲ ਨੰਬਰਾਂ ‘ਤੇ ਸਾਂਝਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਫਿਰੋਜ਼ਪੁਰ ਵਿਚ ਰਹਿੰਦੇ ਹੋਰ ਰਾਜਾਂ ਦੇ ਲੋਕ ਜਿਹੜੇ ਘਰ ਜਾਉਣਾ ਚਾਹੁੰਦੇ ਹਨ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਬਿਨੈ ਪੱਤਰ http://covidhelp.punjab.gov.in/punjabOutRegistrations.aspx ਵਿਖੇ 3 ਮਈ ਸਵੇਰੇ 9 ਵਜੇ ਤੱਕ ਜਮ੍ਹਾ ਕਰਵਾਉਣ ਤਾਂ ਜੋ ਉਨ੍ਹਾਂ ਦੀ ਅਰਜ਼ੀ ‘ਤੇ ਅਗਲੇਰੀ ਕਾਰਵਾਈ ਆਰੰਭ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਨੈ ਪੱਤਰ ਦਾਖਲ ਕਰਨ ਵਾਲੇ ਸਾਰੇ ਲੋਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ 5 ਮਈ 2020 ਤੋਂ ਸ਼ੁਰੂ ਕੀਤੀ ਜਾਏਗੀ। ਡਿਪਟੀ ਕਮਿਸ਼ਨਰ ਨੇ ਪ੍ਰਵਾਸੀ ਮਜ਼ਦੂਰਾਂ ਦੇ ਮਾਲਕਾਂ, ਪਿੰਡਾਂ ਦੇ ਸਰਪੰਚਾਂ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਕੰਮ ਲਈ ਲੋਕਾਂ ਦੀ ਸਹਾਇਤਾ ਅਤੇ ਉਨ੍ਹਾਂ ਨੂੰ ਨਿਰਦੇਸ਼ਾਂ ਸਬੰਧੀ ਜਾਗਰੂਕ ਕਰਨ ਲਈ ਕਿਹਾ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: