ਜਿੱਤ ਦੀ ਹੈਟ੍ਰਿਕ ਬਣਾਉਣਗੇ ਵਿਧਾਇਕ ਵਿਰਸਾ ਸਿੰਘ ਵਲਟੋਹਾ – ਅਵਤਾਰ ਨਾਰਲਾ

ਜਿੱਤ ਦੀ ਹੈਟ੍ਰਿਕ ਬਣਾਉਣਗੇ ਵਿਧਾਇਕ ਵਿਰਸਾ ਸਿੰਘ ਵਲਟੋਹਾ – ਅਵਤਾਰ ਨਾਰਲਾ

ਭਿੱਖੀਵਿੰਡ 10 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਸ੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਤੀਜੀ ਵਾਰ ਚੋਣ ਲੜ ਰਹੇ ਵਿਧਾਇਕ ਵਿਰਸਾ ਸਿੰਘ ਵਲਟੋਹਾ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਹੈਟ੍ਰਿਕ ਬਣਾਉਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਅਵਤਾਰ ਸਿੰਘ ਨਾਰਲਾ ਨੇ ਰਾਮ ਸਿੰਘ ਨੂੰ ਸ਼ਗਨ ਸਕੀਮ ਦਾ ਚੈਕ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਜਨਤਾ ਦੀ ਭਲਾਈ ਲਈ ਸ਼ੁਰੂ ਕੀਤੀਆ ਗਈਆ ਸਮਾਜ ਭਲਾਈ ਸਕੀਮਾਂ ਦਾ ਜਨਤਾ ਨੂੰ ਸਮੇਂ ਸਿਰ ਲਾਭ ਮਿਲ ਰਿਹਾ ਹੈ, ਜਿਸ ਕਰਕੇ ਪੰਜਾਬ ਦੇ ਲੋਕ ਅਕਾਲੀ ਦਲ-ਭਾਜਪਾ ਸਰਕਾਰ ਤੋਂ ਖੁਸ਼ ਹਨ। ਉਹਨਾਂ ਨੇ ਆਖਿਆ ਕਿ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲੋਂ ਹਲਕਾ ਖੇਮਕਰਨ ਦੇ ਪਿੰਡਾਂ ਤੇ ਕਸਬਿਆਂ ਵਿਚ ਕਰਵਾਏ ਗਏ ਜੰਗੀ ਪੱਧਰ ‘ਤੇ ਵਿਕਾਸ ਕਰਕੇ ਹੀ ਸ੍ਰੋਮਣੀ ਅਕਾਲੀ ਦਲ ਹਲਕਾ ਖੇਮਕਰਨ ਵਿਚ ਤੀਜੀ ਵਾਰ ਜਿੱਤ ਦੇ ਝੰਡੇ ਗੱਡੇਗਾ। ਇਸ ਸਮੇਂ ਦਰਸ਼ਨ ਸਿੰਗ ਪੰਚ, ਲਖਵਿੰਦਰ ਸਿੰਘ, ਗੁਰਦੀਪ ਸਿੰਘ ਫੋਜੀ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਅਜੀਤ ਸਿੰਘ ਪੰਚ, ਸਤਨਾਮ ਸਿੰਘ ਪੰਚ, ਹਰਪਾਲ ਸਿੰਘ, ਪ੍ਰਗਟ ਸਿੰਘ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: