ਜੇਲ੍ਹ ‘ਚੋਂ ਕੈਦੀ ਫਰਾਰ ਹੋਣ ਦੇ ਮਾਮਲੇ ‘ਚ ਜੇਲ੍ਹ ਮੰਤਰੀ ਨੇ ਚਾਰ ਅਧਿਕਾਰੀ ਕੀਤੇ ਮੁਅੱਤਲ

ss1

ਜੇਲ੍ਹ ‘ਚੋਂ ਕੈਦੀ ਫਰਾਰ ਹੋਣ ਦੇ ਮਾਮਲੇ ‘ਚ ਜੇਲ੍ਹ ਮੰਤਰੀ ਨੇ ਚਾਰ ਅਧਿਕਾਰੀ ਕੀਤੇ ਮੁਅੱਤਲ

ਸੈਂਟਰਲ ਜੇਲ੍ਹ ‘ਚ ਚੋਰੀ ਅਤੇ ਨਸ਼ਾ ਸਮੱਗਲਿੰਗ ਦੇ ਮਾਮਲੇ ‘ਚ ਬੰਦ ਸਕੇ ਭਰਾਵਾਂ ਦੀ ਜੇਲ ‘ਚੋਂ ਫਰਾਰੀ ਦੀ ਸੂਚਨਾ ਨੇ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ਤੇ ਸਵਾਲੀਆ ਨਿਸ਼ਾਨ ਲਗਾ ਕੇ ਰੱਖ ਦਿੱਤਾ ਸੀ। ਫਰਾਰ ਹੋਏ ਮੁਲਜ਼ਮ ਜਸਬੀਰ ਸਿੰਘ ਤੇ ਹਰਵਿੰਦਰ ਸਿੰਘ ਦੋਵੇਂ ਭਰਾ ਰਤਨਪਾਲੋ ਥਾਣਾ ਅਮਲੋਹ, ਜ਼ਿਲਾ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਸਨ। ਜੋ ਕਿ ਮਾਰਚ ਮਹੀਨੇ ਵਿੱਚ ਹੀ ਜੇਲ੍ਹ ‘ਚ ਆਏ ਸਨ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਵੱਡੇ ਪੱਧਰ ‘ਤੇ ਇਸ ਮਾਮਲੇ ‘ਚ ਜਾਂਚ ਕੀਤੀ ਗਈ।
ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੁਧਿਆਣਾ ਸੈਂਟਰਲ ਜੇਲ੍ਹ ਤੋਂ 2 ਕੈਦੀਆਂ ਦੇ ਫਰਾਰ ਹੋਣ ਦੀ ਘਟਨਾ ‘ਤੇ ਇਸ ਮਾਮਲੇ ਨਾਲ ਸੰਬੰਧਿਤ 4 ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਜਾਂਚ ‘ਚ ਇਹਨਾਂ ਅਧਿਕਾਰੀਆਂ ਨੂੂੰ ਕਰਤੱਵਾਂ ਦੀ ਪਾਲਣਾ ‘ਚ ਲਾਪ੍ਰਵਾਹੀ ਵਰਤਦੇ ਹੋਏ ਦੇਖਿਆ ਗਿਆ। ਜਿਸ ਤੋਂ ਬਾਅਦ ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹਨਾਂ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ।
ਇਹਨਾਂ ‘ਚ ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ, ਡਿਪਟੀ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਜੇਲ੍ਹ ਸੁਪਰਡੈਂਟ ਪਰਵਿੰਦਰ ਸਿੰਘ ਅਤੇ ਵਾਰਡਰ ਦੇ ਹੈੱਡ ਨਿਸ਼ਾਨ ਸਿੰਘ ਸ਼ਾਮਿਲ ਹਨ। ਇਸ ਤੋਂ ਪਹਿਲਾਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸੀ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਜੇਕਰ ਕਿਸੇ ਵੀ ਅਧਿਕਾਰੀ ਤੇ ਕਰਮਚਾਰੀ ਦੀ ਮਾਮਲੇ ਵਿੱਚ ਸ਼ਮੂਲੀਅਤ ਪਾਈ ਗਈ ਤਾਂ ਉਸ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਵੇਗਾ। ਜਿਸ ਤੋਂ ਬਾਅਦ ਉਹਨਾਂ ਨੇ ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਸੰਬੰਧਿਤ 4 ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ।

Share Button

Leave a Reply

Your email address will not be published. Required fields are marked *