Sat. Jul 20th, 2019

ਜੇਲ੍ਹ ‘ਚ ਨਸ਼ਾ ਵੇਚਣ ਵਾਲਾ ਲੈਬ ਟੈਕਨੀਸ਼ੀਅਨ ਪੁਲਿਸ ਨੇ ਕੀਤਾ ਕਾਬੂ

ਜੇਲ੍ਹ ‘ਚ ਨਸ਼ਾ ਵੇਚਣ ਵਾਲਾ ਲੈਬ ਟੈਕਨੀਸ਼ੀਅਨ ਪੁਲਿਸ ਨੇ ਕੀਤਾ ਕਾਬੂ

ਫਿਰੋਜ਼ਪੁਰ : ਜਿੱਥੇ ਪੰਜਾਬ ਦੀ ਕੈਪਟਨ ਸਰਕਾਰ ਨਸ਼ਾ ਮੁੱਕਤ ਸਰਕਾਰ ਬਣਾਉਣ ਦਾ ਦਾਅਵਾ ਕਰ ਪੰਜਾਬ ਸੱਤਾ ਵਿੱਚ ਆਈ ਸੀ ਪਰ ਦੋ ਬੀਤ ਜਾਣ ਤੋਂ ਬਾਅਦ ਵੀ ਨਸ਼ੇ ਦੇ ਕਾਰਨ ਨੋਜਵਾਨਾਂ ਦਾ ਨਸ਼ੇ ਦੀ ਓਵਰਡੋਜ ਨਾਲ ਮੌਤਾਂ ਦਾ ਸਿਨਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।
ਦੱਸ ਦੇਈਏ ਕਿ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਹਸਪਤਾਲ ‘ਚ ਲੈਬ ਟੈਕਨੀਸ਼ੀਅਨ ਵਜੋਂ ਕੰਮ ਕਰਦੇ ਵਿਅਕਤੀ ਨੂੰ ਤਲਾਸ਼ੀ ਦੌਰਾਨ 50 ਗ੍ਰਾਮ ਹੈਰੋਇਨ ਬਰਾਮਦ ਹੋਣ ਦੇ ਦੋਸ਼ ‘ਚ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਕੀਤੇ ਮੁਲਜ਼ਮ ਨੂੰ ਪੁਲਿਸ ਹਵਾਲੇ ਕਰਦਿਆਂ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਉਕਤ ਮੁਲਜ਼ਮ ਆਪਣੇ ਬੂਟ ‘ਚ 50 ਗ੍ਰਾਮ ਹੈਰੋਇਨ ਲੁਕੋ ਕੇ ਲੈ ਜਾ ਰਿਹਾ ਸੀ।
ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਕਤ ਮੁਲਜ਼ਮ ਨੂੰ ਥਾਣਾ ਸਿਟੀ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਸ ਮਾਮਲੇ ‘ਚ ਜੇਲ੍ਹ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਲੈਬ ਟੈਕਨੀਸ਼ੀਅਨ ਰੋਜ਼ਾਨਾ ਸਿਵਲ ਹਸਪਤਾਲ ਤੋਂ ਜੇਲ ਹਸਪਤਾਲ ‘ਚ ਬੰਦ ਹਵਾਲਾਤੀਆਂ ਦੇ ਮੈਡੀਕਲ ਟੈਸਟ ਕਰਨ ਲਈ ਕੇਂਦਰੀ ਜੇਲ੍ਹ ਫਿਰੋਜ਼ਪੁਰ ਆਉਂਦਾ ਸੀ ਤੇ ਜਦੋਂ ਜੇਲ੍ਹ ਅਧਿਕਾਰੀਆਂ ਨੇ ਸ਼ੱਕ ਦੇ ਆਧਾਰ ‘ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ,
ਜਿਸ ਦੇ ਤਹਿਤ ਉਸ ਨੂੰ ਕਾਬੂ ਕਰ ਲਿਆ।ਪੁਲਿਸ ਨੇ ਉਸ ਨੂੰ ਕਾਬੂ ਕਰ ਮਾਮਲਾ ਦਰਜ਼ ਕਰ ਜਾਂਚ ਸ਼ੁਰੂ ਕਰ ਦਿੱਤਾ ਹੈ।

Leave a Reply

Your email address will not be published. Required fields are marked *

%d bloggers like this: