Tue. Jul 23rd, 2019

ਜੈਤੋ : ਨਸ਼ੇ ਦੀ ਬਲੀ ਚੜ੍ਹਿਆ ਇਕ ਹੋਰ ਨੌਜਵਾਨ

ਜੈਤੋ : ਨਸ਼ੇ ਦੀ ਬਲੀ ਚੜ੍ਹਿਆ ਇਕ ਹੋਰ ਨੌਜਵਾਨ

ਜੈਤੋ: ਭਾਵੇਂ ਪੰਜਾਬ ‘ਚ ਨਸ਼ਿਆਂ ‘ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਕਈ ਤਰ੍ਹਾਂ ਦੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲ-ਦਲ ‘ਚ ਧੱਸਦੀ ਜਾ ਰਹੀ ਹੈ। ਅਜਿਹਾ ਹੀ ਇਕ ਹੋਰ ਮਾਮਲਾ ਜੈਤੋ ਤੋਂ ਸਾਹਮਣੇ ਆਇਆ ਹੈ, ਜਿੱਥੇ ਵਰਿੰਦਰ ਸਿੰਘ ਨਾਂ ਦੇ ਨੌਜਵਾਨ (23) ਦੀ ਚਿੱਟੇ ਕਾਰਨ ਅੱਜ ਸਵੇਰੇ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਿਛਲੇ 2 ਕੁ ਸਾਲਾ ਤੋਂ ਨਸ਼ਾ ਕਰ ਰਿਹਾ ਸੀ ਅਤੇ ਇਕ ਹਫਤੇ ਤੋਂ ਉਸ ਦਾ ਮੈਡੀਕਲ ਕਾਲਜ ਫਰੀਦਕੋਟ ਵਿਖੇ ਇਲਾਜ ਚੱਲ ਰਿਹਾ ਸੀ। ਉਕਤ ਨੌਜਵਾਨ ਦਾ ਪਰਿਵਾਰ ਬਹੁਤ ਗਰੀਬ ਹੈ ਅਤੇ ਉਸ ਦੀ ਮਾਂ ਜਿਸ ਦਾ ਨਾਂ ਰਾਣੀ ਹੈ, ਲੋਕਾਂ ਦੇ ਘਰਾਂ ‘ਚ ਕੰਮ ਕਰਕੇ ਗੁਜ਼ਾਰਾ ਕਰਦੀ ਹੈ। ਉਸ ਦਾ ਵੱਡਾ ਭਰਾ ਮਜ਼ਦੂਰੀ ਕਰਦਾ ਹੈ। ਨਸ਼ੇ ਕਾਰਨ ਉਕਤ ਨੌਜਵਾਨ ਦੀ ਮੌਤ ਹੋ ਜਾਣ ਕਾਰਨ ਸ਼ਹਿਰ ‘ਚ ਸੋਗ ਦੀ ਲਹਿਰ ਛਾ ਗਈ ਹੈ।

Leave a Reply

Your email address will not be published. Required fields are marked *

%d bloggers like this: