ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਜੋਗਿੰਦਰ ਸਿੰਘ ਚੌਹਾਨ ਸੈਂਟਰਲ ਕੋਆਪ੍ਰੇਟਿਵ ਦੇ ਵਾਇਸ ਚੇਅਰਮੈਨ ਬਣੇ

ਜੋਗਿੰਦਰ ਸਿੰਘ ਚੌਹਾਨ ਸੈਂਟਰਲ ਕੋਆਪ੍ਰੇਟਿਵ ਦੇ ਵਾਇਸ ਚੇਅਰਮੈਨ ਬਣੇ

ਮਲੋਟ, 15 ਮਾਰਚ (ਅਰੋੜਾ): ਬੀਤੇਂ ਦਿਨੀਂ ਸੈਂਟਰਲ ਕੋਆਪ੍ਰੇਟਿਵ ਬੈਂਕ ਸ਼੍ਰੀ ਮੁਕਤਸਰ ਸਾਹਿਬ ਦੀ ਹੋਈ ਵਿਚ ਸ. ਜੋਗਿੰਦਰ ਸਿੰਘ ਚੌਹਾਨ ਸਾਬਕਾ ਸਰਪੰਚ ਰੱਥੜੀਆਂ ਨੂੰ ਵਾਇਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਕੋਆਪ੍ਰੇਟਿਵ ਸੁਸਾਇਟੀ ਦੇ ਚੇਅਰਮੈਨ ਵੀ ਹਨ।

ਉਨਾਂ ਵਲੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਅਤੇ ਸਮੁੱਚੀ ਕਾਂਗਰਸ ਹਾਈਕਮਾਨ ਦਾ ਤਹਿਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਉਨਾਂ ਨੂੰ ਸੌਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨਾਂ ਦਾ ਮਲੋਟ ਪਹੁੰਚਣ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Leave a Reply

Your email address will not be published. Required fields are marked *

%d bloggers like this: