Tue. Jul 23rd, 2019

ਜੋਗਿੰਦਰ ਸਿੰਘ ਮਾਨ ਨੇ ਕੀਤਾ ਅਕਾਲਗੜ•-ਖਲਵਾੜਾ ਲਿੰਕ ਰੋਡ ਦੀ ਉਸਾਰੀ ਦੇ ਕੰਮ ਦਾ ਉਦਘਾਟਨ

ਫਗਵਾੜਾ 29 ਨਵੰਬਰ (ਦਲਜੀਤ ਜੀੜ)ਵਿਧਾਨਸਭਾ ਹਲਕਾ ਫਗਵਾੜਾ ਦੇ ਪਿੰਡ ਅਕਾਲਗੜ• ਤੋਂ ਖਲਵਾੜਾ ਤੱਕ ਬਣਨ ਵਾਲੀ ਲਿੰਕ ਸੜਕ ਦੀ ਉਸਾਰੀ ਦੇ ਕੰਮ ਦਾ ਸ਼ੁਭ ਆਰੰਭ ਅੱਜ ਜਿਲ•ਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਵਲੋਂ ਰਿਬਨ ਕੱਟ ਕੇ ਕਰਵਾਇਆ ਗਿਆ। ਇਸ ਮੌਕੇ ਉਹਨਾਂ ਦੱਸਿਆ ਕਿ ਇਸ ਸੜਕ ਦੀ ਉਸਾਰੀ ਤੇ ਕਰੀਬ 28 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਭਰੋਸਾ ਦਿੱਤਾ ਕਿ ਸੜਕ ਦੀ ਉਸਾਰੀ ਦਾ ਕੰਮ ਬਹੁਤ ਜਲਦੀ ਮੁਕੱਮਲ ਕਰ ਲਿਆ ਜਾਵੇਗਾ। ਉਹਨਾਂ ਦੇ ਨਾਲ ਵਿਸ਼ੇਸ਼ ਤੌਰ ਤੇ ਪੁੱਜੇ ਬਲਾਕ ਫਗਵਾੜਾ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦੇ ਰਾਜ ਵਿਚ ਇਸ ਸੜਕ ਨੂੰ ਅੱਖੋਂ ਪਰੋਖੇ ਕੀਤਾ ਗਿਆ ਜਿਸ ਨਾਲ ਇਲਾਕੇ ਦੇ ਦਰਜਨਾ ਪਿੰਡਾਂ ਦੇ ਵਸਨੀਕਾਂ ਨੂੰ ਕਾਫੀ ਪਰੇਸ਼ਾਨ ਹੋਣਾ ਪਿਆ ਸੀ ਪਰ ਹੁਣ ਜੋਗਿੰਦਰ ਸਿੰਘ ਮਾਨ ਦੇ ਯਤਨਾ ਸਦਕਾ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੋਂ ਪ੍ਰਾਪਤ ਫੰਡ ਨਾਲ ਸੜਕ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਪਿੰਡ ਅਕਾਲਗੜ• ਦੇ ਸਰਪੰਚ ਸਤਨਾਮ ਸਿੰਘ, ਬਲਾਕ ਸੰਮਤੀ ਮੈਂਬਰ ਰੂਪ ਲਾਲ ਪੰਡੋਰੀ ਅਤੇ ਗੁਰਦਿਆਲ ਸਿੰਘ ਭੁੱਲਾਰਾਈ ਦੀ ਅਗਵਾਈ ਹੇਠ ਮਾਨ ਅਤੇ ਰਾਜੂ ਦਾ ਪਿੰਡ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ। ਪਿੰਡਾਂ ਦੇ ਵਸਨੀਕਾਂ ਨੇ ਇਸ ਸੜਕ ਦੀ ਉਸਾਰੀ ਕਰਵਾਉਣ ਲਈ ਮਾਨ ਅਤੇ ਰਾਜੂ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਐਸ.ਡੀ.ਓ. ਪੀ.ਡਬਲਯੂ.ਡੀ. ਜਤਿੰਦਰ ਕੁਮਾਰ ਅਤੇ ਗਗਨਦੀਪ, ਜੇ.ਈ. ਦਲਜੀਤ ਕੁਮਾਰ ਤੋਂ ਇਲਾਵਾ ਜਸਵਿੰਦਰ ਕੁਮਾਰ, ਸ਼ਿਵ ਖਲਵਾੜਾ, ਜਗਜੀਵਨ ਖਲਵਾੜਾ, ਹਰਬੰਸ ਲਾਲ ਖਲਵਾੜਾ, ਕਸ਼ਮੀਰੀ ਲਾਲ ਆਦਿ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਵਸਨੀਕ ਅਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜਰ ਸਨ।

Leave a Reply

Your email address will not be published. Required fields are marked *

%d bloggers like this: