Tue. Feb 25th, 2020

‘ਜੋਰਾ ਦਾ ਸੈਕਿੰਡ ਚੈਪਟਰ’ ਦਾ ਗੀਤ ‘ਵੈਲੀ ਬੰਦੇ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾਂ

‘ਜੋਰਾ ਦਾ ਸੈਕਿੰਡ ਚੈਪਟਰ’ ਦਾ ਗੀਤ ‘ਵੈਲੀ ਬੰਦੇ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾਂ

ਬਰਨਾਲਾ (ਸੁਰਜੀਤ ਜੱਸਲ): ਲੇਖਕ ਨਿਰਦੇਸਕ ਅਮਰਦੀਪ ਸਿੰਘ ਗਿੱਲ ਦੀ ਬਹੁਚਰਚਿਤ ਫ਼ਿਲਮ ‘ ਜੋਰਾ ਦਿ ਸੈਕਿੰਡ ਚੈਪਟਰ’ ਦਾ ਪਲੇਠਾ ਗੀਤ ‘ਵੈਲੀ ਬੰਦੇ ‘ ਬੀਤੇ ਕੱਲ ਰਿਲੀਜ ਹੋਇਆ ਜਿਸਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ। ਜ਼ਿਕਰਯੋਗ ੲੈ ਕਿ ਇਹ ਗੀਤ ਫ਼ਿਲਮ ‘ਚ ਪ੍ਰਸਿੱਧ ਗਾਇਕ ਲਾਭ ਹੀਰੇ ‘ਤੇ ਸਟੇਜ਼ੀ ਆਖਾੜੇ ਦੇ ਰੂਪ ਵਿੱਚ ਫਿਲਮਾਇਆ ਗਿਆ ਹੈ ਜੋ ਫ਼ਿਲਮ ਵਿਚਲੇ ਕਿਸੇ ਵੱਡੇ ਜ਼ਸਨ ਦੀ ਖੁਸ਼ੀ ਦਾ ਪ੍ਰਗਟਾਵਾ ਕਰਦਾ ਹੈ। ਅਮਰਦੀਪ ਸਿੰਘ ਗਿੱਲ ਦੇ ਲਿਖੇ ਇਸ ਗੀਤ ਨੂੰ ਮਿਊਜ਼ਿਕ ਇਮਪਾਇਰ ਨੇ ਸੰਗੀਤ ਦਿੱਤਾ ਹੈ। ਦਰਸਕਾਂ ਨੂੰ ਚੇਤੇ ਹੋਵੇਗਾ ਕਿ ਇਸ ਫਿਲਮ ਦੇ ਪਹਿਲੇ ਭਾਗ ਵਿੱਚ ਵੀ ਲਾਭ ਹੀਰਾ ਗਾਇਕ ਦਾ ਹੀ ਅਖਾੜਾ ਸ਼ਾਮਿਲ ਕੀਤਾ ਗਿਆ ਸੀ ਜੋ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ ਸੀ ਹੁਣ ਇਹ ਗੀਤ ਵੀ ਖੂਬ ਚਰਚਾ ਵਿੱਚ ਹੈ।
‘ਬਠਿੰਡੇ ਵਾਲੇ ਬਾਈ ਫ਼ਿਲਮਜ਼’, ਲਾਉਡ ਰੋਰ ਫ਼ਿਲਮ ਐਂਡ ‘ਰਾਜ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਰਿਲੀਜ਼ ਹੋਣ ਜਾ ਰਹੀ ਇਸ ਫਿਲਮ ਵਿੱਚ ਹਿੰਦੀ ਸਿਨੇਮੇ ਦੇ ਧਰਮਿੰਦਰ, ਦੀਪ ਸਿੱਧੂ, ਅਤੇ ਪੰਜਾਬੀ ਫਿਲਮਾਂ ਦੇ ਥੰਮ ਗੁੱਗੂ ਗਿੱਲ ਇਕੱਠੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਮਾਹੀ ਗਿੱਲ, ਜਪੁਜੀ ਖਹਿਰਾ, ਹੌਬੀ ਧਾਲੀਵਾਲ, ਆਸ਼ੀਸ ਦੁੱਗਲ, ਸੋਨਪ੍ਰੀਤ ਜਵੰਧਾ,ਸਿੰਘਾਂ ਕੁੱਲ ਸਿੱਧੂ, ਯਾਦ ਗਰੇਵਾਲ, ਮੁਕੇਸ਼ ਤਿਵਾੜੀ ਆਦਿ ਕਲਾਕਾਰ ਵੀ ਅਹਿਮ ਕਿਰਦਾਰਾਂ ‘ਚ ਆਪਣੀ ਕਲਾ ਦੇ ਜ਼ੌਹਰ ਵਿਖਾਉਣਗੇ ਲੇਖਕ-ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਨੇ ਦੱਸਿਆ ਕਿ 6 ਮਾਰਚ ਨੂੰ ਰਿਲੀਜ਼ ਹੋ ਰਹੀ ਇਸ ਫਿਲਮ ਦਾ ਟਰੇਲਰ ਵੀ ਜਲਦ ਹੀ ਰਿਲੀਜ਼ ਹੋ ਰਿਹਾ ਹੈ। ਇਹ ਫ਼ਿਲਮ ‘ਜ਼ੋਰਾ ਦਸ ਨੰਬਰੀਆਂ’ ਦਾ ਅਗਲਾ ਭਾਗ ਹੀ ਹੈ ਜਿਸ ਦੀ ਕਹਾਣੀ ਪੰਜਾਬ ਪੁਲਸ , ਰਾਜਸੀ ਲੋਕਾਂ ਅਤੇ ਆਮ ਲੋਕਾਂ ਦੁਆਲੇ ਘੁੰਮਦੀ ਹੈ। ਪੰਜਾਬ ਦੀਆਂ ਅਨੇਕਾਂ ਸੱਚੀਆਂ ਘਟਨਾਵਾਂ ਦੀ ਪੇਸ਼ਕਾਰੀ ਕਰਦਾ ਇਹ ਸਿਨੇਮਾ ਮੌਜੂਦਾ ਸਮੇਂ ਦਾ ਸੱਚ ਪੇਸ਼ ਕਰੇਗਾ। ਇਸ ਫਿਲਮ ਦਾ ਨਿਰਮਾਣ ਹਰਪ੍ਰੀਤ ਸਿੰਘ ਦੇਵਗਣ, ਮਨਦੀਪ ਸਿੰਘ ਸਿੱਧੂ, ਜੈਰੀ ਬਰਾੜ, ਬਿਮਲ ਚੋਪੜਾ, ਅਮਰਿੰਦਰ ਸਿੰਘ ਰਾਜੂ ਨੇ ਕੀਤਾ ਹੈ।
ਫਿਲਮ ਦਾ ਸੰਗੀਤ ਮਿਊਜਿੰਕ ਇੰਮਪਾਇਰ, ਸਨੀ ਬਾਵਰਾ ਤੇ ਇੰਦਰ ਬਾਵਰਾ ਨੇ ਦਿੱਤਾ ਹੈ। ਗਿੱਪੀ ਗਰੇਵਾਲ, ਲਾਭ ਹੀਰਾ ਤੇ ਸਿੰਗਾਂ ਨੇ ਪਲੇਅ ਬੈਕ ਗਾਇਆ ਹੈ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: