ਜੰਡਿਆਲਾ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ss1

ਜੰਡਿਆਲਾ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਜੰਡਿਆਲਾ ਗੁਰੂ (ਹਰਿੰਦਰ ਪਾਲ ਸਿੰਘ):-ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵਲੋਂ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਕ (ਨੇੜੇ ਬੁੱਤ) ਵਿਖੇ ਕਲੱਬ ਦੇ ਸਰਪ੍ਰਸਤ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਅਗਵਾਈ ਹੇਂਠ ਮਨਾਇਆ ਗਿਆ !
ਇਸ ਮੌਕੇ ਸ,: ਅਜੈਪਾਲ ਸਿੰਘ ਮੀਰਾਂਕੋਟ ਚੇਅਰਮੈਨ ਪਨਸਪ ਪੰਜਾਬ, ਗਗਨਦੀਪ ਸਿੰਘ ਮੀਰਾਂਕੋਟ ,ਕਲੱਬ ਪ੍ਰਧਾਨ ਰਣਜੀਤ ਸਿੰਘ ਜੋਸਨ,ਅੰਮ੍ਰਿਤਪਾਲ ਸਿੰਘ ਵਿਰਦੀ ਜਸਬੀਰ ਸਿੰਘ ਖੇਲਾ ਓ ਐਸ ਡੀ, ਕਸ਼ਮੀਰ ਸਿੰਘ ਜਾਣੀਆਂ, ਜਸਵਿੰਦਰ ਸਿੰਘ ਝੰਡ, ਡਾ: ਦੀਪਕ ਗੁਪਤਾ, ਐਡਵੋਕੇਟ ਅਮਰੀਕ ਸਿੰਘ ਮਲਹੋਤਰਾ , ਡਾ: ਨਿਰਮਲ ਸਿੰਘ, ਡਾ: ਹਰਜਿੰਦਰ ਸਿੰਘ ਧੰਜਲ, ਡਾ: ਲਖਵਿੰਦਰ ਸਿੰਘ ਰੰਧਾਵਾ, ਪ੍ਰਦੀਪ ਸਿੰਘ ਥਿੰਦ, ਹਰਪ੍ਰੀਤ ਸਿੰਘ ਥਿੰਦ, ਅਵਤਾਰ ਸਿੰਘ ਟੱਕਰ, ਰਾਜਿੰਦਰ ਕੁਮਾਰ ਰਾਣਾ, ਸੰਜੀਵ ਕੁਮਾਰ, ਦੀਪਕ ਕੁਮਾਰ, ਸਤੀਸ਼ ਕੁਮਾਰ, ਮਹਿਕਪ੍ਰੀਤ ਸਿੰਘ ਜੋਸਨ, ਕਾਮਰੇਡ ਸ਼ੇਰਗਿੱਲ, ਕਾਮਰੇਡ ਦਵਿੰਦਰ ਸਿੰਘ ਆਦਿ ਨੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾਉਣ ਉਪਰੰਤ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੋਚ ਤੇ ਪਹਿਰਾ ਦੇ ਕੇ ਸਮਾਜ ਨੂੰ ਸਹੀ ਸੇਧ ਦੇਣੀ ਚਾਹੀਦੀ ਹੈ ! ਕਲੱਬ ਵਲੋਂ ਅਜੈਪਾਲ ਸਿੰਘ ਮੀਰਾਂਕੋਟ ਤੇ ਹੋਰ ਪਤਵੰਤੇ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ!

Share Button

Leave a Reply

Your email address will not be published. Required fields are marked *