Wed. Jul 17th, 2019

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ

ਸ੍ਰੀਨਗਰ, 3 ਜਨਵਰੀ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ ‘ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਜਾਣਕਾਰੀ ਮੁਤਾਬਕ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰੀ ਰਾਈਫਲਜ਼, ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਦਸਤੇ ਅਤੇ ਸੀ. ਆਰ. ਪੀ. ਐੱਫ. ਨੇ ਤਰਾਲ ਇਲਾਕੇ ਦੇ ਗੁਲਸ਼ਨਪੋਰਾ ਜੰਗਲਾਂ ‘ਚ ਇੱਕ ਖੋਜੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਇੱਥੇ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਮਗਰੋਂ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦਿਆਂ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

Leave a Reply

Your email address will not be published. Required fields are marked *

%d bloggers like this: