Sat. Jul 13th, 2019

ਜੰਮੂ ਦੀ ਕੋਟ ਭਲਵਾਲ ਜੇਲ੍ਹ ਤੋਂ ਵੱਖਵਾਦੀ ਆਗੂ ਯਾਸੀਨ ਮਲਿਕ ਨੂੰ ਲਿਆਂਦਾ ਗਿਆ ਦਿੱਲੀ

ਜੰਮੂ ਦੀ ਕੋਟ ਭਲਵਾਲ ਜੇਲ੍ਹ ਤੋਂ ਵੱਖਵਾਦੀ ਆਗੂ ਯਾਸੀਨ ਮਲਿਕ ਨੂੰ ਲਿਆਂਦਾ ਗਿਆ ਦਿੱਲੀ

ਰਾਸ਼ਟਰੀ ਜਾਂਚ ਏਜੰਸੀ (NIA) ਨੇ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ ਦੇ ਮੁਖੀ ਯਾਸੀਨ ਮਲਿਕ ਨੂੰ ਦਿੱਲੀ ਹਾਈ ਕੋਰਟ ਸਾਹਮਣੇ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ ਮਲਿਕ ਨੂੰ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਸਾਹਮਣੇ ਪੇਸ਼ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਯਾਸੀਨ ਮਲਿਕ ਨੂੰ ਮੰਗਲਵਾਰ ਸ਼ਾਮ ਸਖ਼ਤ ਸੁਰੱਖਿਆ ਹੇਠ ਦਿੱਲੀ ਦੀ ਤਿਹਾੜ ਜੇਲ੍ਹ ਲਿਆਂਦਾ ਗਿਆ ਹੈ। ਜੇਲ੍ਹ ਤੋਂ ਇਲਾਵਾ ਵਧੀਕ IG ਰਾਜਕੁਮਾਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਅਧਿਕਾਰੀ ਫ਼ਿਲਹਾਲ ਇਹ ਨਹੀਂ ਦੱਸ ਰਹੇ ਹਨ ਕਿ ਯਾਸੀਨ ਨੂੰ ਤਿਹਾੜ ਦੇ ਕਿਸ ਬੈਰਕ ਵਿਚ ਰੱਖਿਆ ਗਿਆ ਹੈ। ਉਸ ਨੂੰ ਜੇਲ੍ਹ ਵਿਚ ਸਖ਼ਤ ਸੁਰੱਖਿਆ ਦਿੱਤੀ ਗਈ ਹੈ। ਸੁਰੱਖਿਆ ਵਿਚ ਤਾਇਨਾਤ ਮੁਲਾਜ਼ਮਾਂ ਨੂੰ ਇਸ ਗੱਲ ਦੀ ਸਖ਼ਤ ਹਦਾਇਤ ਦਿੱਤੀ ਗਈ ਹੈ ਕਿ ਉੱਚ ਅਧਿਕਾਰੀ ਦੀ ਇਜਾਜ਼ਤ ਬਿਨਾਂ ਯਾਸੀਨ ਨੂੰ ਮੰਗਲਵਾਰ ਸ਼ਾਮ ਸਖ਼ਤ ਸੁਰੱਖਿਆ ਹੇਠ ਦਿੱਲੀ ਦੀ ਤਿਹਾੜ ਜੇਲ੍ਹ ਲਿਆਂਦਾ ਗਿਆ ਹੈ।

ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (JKLF) ਮੁਖੀ ‘ਤੇ 1989 ਵਿਚ ਤੱਤਕਾਲੀ ਕੇਂਦਰੀ ਗ੍ਰਹਿ ਮੰਤਰੀ ਮੁਫ਼ਤੀ ਮੁਹੰਮਦ ਸਈਦ ਦੀ ਧੀ ਨੂੰ ਅਗਵਾ ਕਰਨ ਅਤੇ 1990 ਦੇ ਸ਼ੁਰੂਆਤੀ ਦੌਰ ਵਿਚ ਹਵਾਈ ਫ਼ੌਜ ਦੇ ਚਾਰ ਜਵਾਨਾਂ ਦੀ ਹੱਤਿਆ ਕਰਨ ਦੇ ਦੋਸ਼ ਹਨ। ਇਸ ਮਾਮਲੇ ਵਿਚ ਹਾਫਿਜ਼ ਸਈਦ ਦਾ ਵੀ ਨਾਂ ਹੈ, ਇਸ ਵਿਚ ਸਈਅਦ ਅਲੀ ਸ਼ਾਹ ਗਿਲਾਨੀ ਅਤੇ ਮੀਰਵਾਈਜ਼ ਉਮਰ ਫਾਰੂਕ, ਹਿਜ਼ਬੁਲ ਮੁਜਾਹਦੀਨ ਅਤੇ ਦੁਖ਼ਤਾਰਨ-ਏ-ਮਿਲਤ ਦੇ ਨਾਂ ਵੀ ਸ਼ਾਮਲ ਹਨ।

ਪੁਲਵਾਮਾ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਸਖ਼ਤ ਕਾਰਵਾਈ ਕਰਦੇ ਹੋਏ ਵੱਖਵਾਦੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਨਾਉਂਦੇ ਹੋਏ ਫਰਵਰੀ ਵਿਚ ਯਾਸੀਨ ਮਲਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀਆਂ ਅਨੁਸਾਰ, ਐੱਨਆਈਏ ਨੇ ਵੱਖਵਾਦੀ ਲੀਡਰਾਂ ਅਤੇ ਅੱਤਵਾਦੀ ਸੰਗਠਨਾਂ ਨੂੰ ਆਰਥਿਕ ਮਦਦ ਦੇਣ ਦੇ ਇਕ ਮਾਮਲੇ ‘ਚ ਯਾਸੀਨ ਮਲਿਕ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਲਿਆ ਹੈ।

Leave a Reply

Your email address will not be published. Required fields are marked *

%d bloggers like this: