ਜੱਗੀ ਜੌਹਲ ਨੂੰ ਤਿਹਾੜ ਜੇਲ੍ਹ ਸ਼ਿਫਟ ਕਰਨ ਦੀ ਅਰਜ਼ੀ ਖਾਰਜ

ss1

ਜੱਗੀ ਜੌਹਲ ਨੂੰ ਤਿਹਾੜ ਜੇਲ੍ਹ ਸ਼ਿਫਟ ਕਰਨ ਦੀ ਅਰਜ਼ੀ ਖਾਰਜ

ਪੰਜਾਬ ਵਿੱਚ ਟਾਰਗੇਟ ਕਿਲਿੰਗ ਦੇ ਮੁਲਜ਼ਮਾਂ ਨੂੰ ਤਿਹਾੜ ਜੇਲ੍ਹ ਵਿੱਚ ਸ਼ਿਫਟ ਨਹੀਂ ਕੀਤਾ ਜਾਏਗਾ। ਮੁਹਾਲੀ ਦੀ ਅਦਾਲਤ ਨੇ ਐਨਆਈਏ ਨੂੰ ਝਟਕਾ ਦਿੰਦਿਆਂ ਇਸ ਸਬੰਧੀ ਅਰਜ਼ੀ ਖਾਰਜ਼ ਕਰ ਦਿੱਤੀ ਹੈ। ਐਨਆਈਏ ਨੇ ਖੁਫੀਆ ਰਿਪੋਰਟ ਦੇ ਹਵਾਲੇ ਨਾਲ ਅਦਾਲਤ ਤੋਂ ਜੱਗੀ ਜੌਹਲ ਸਮੇਤ ਸਾਰੇ ਮੁਲਜ਼ਮਾਂ ਨੂੰ ਤਿਹਾੜ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਇਜਾਜ਼ਤ ਮੰਗੀ ਸੀ। ਐਨਆਈਏ ਨੇ ਖੁਫੀਆ ਰਿਪੋਰਟ ਦੇ ਹਵਾਲੇ ਨਾਲ ਦਾਅਵਾ ਕੀਤਾ ਸੀ ਕਿ ਮੁਲਜ਼ਮਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਜਾਨ ਦਾ ਖ਼ਤਰਾ ਹੈ। ਟਾਰਗੇਟ ਕਿਲਿੰਗ ਦੇ ਪਰਵਾਸੀ ਭਾਰਤੀ ਜੱਗੀ ਜੌਹਲ ਦੇ ਵਕੀਲ ਜਸਪਾਲ ਸਿੰਘ ਨੇ ਇਸ ਦਾ ਵਿਰੋਧ ਕਰਦੇ ਕਿਹਾ ਸੀ ਕਿ ਜੇਕਰ ਪੰਜਾਬ ਦੀਆਂ ਜੇਲ੍ਹਾਂ ਸੁਰੱਖਿਅਤ ਨਹੀਂ ਤਾਂ ਫਿਰ ਸਾਰੇ ਮੁਲਜ਼ਮਾਂ ਨੂੰ ਤਿਹਾੜ ਵਿੱਚ ਸ਼ਿਫਟ ਕਰ ਦੇਣਾ ਚਾਹੀਦਾ ਹੈ ਤੇ ਪੰਜਾਬ ਦੀਆਂ ਜੇਲ੍ਹਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਐਨਆਈਏ ਨੇ ਕੇਂਦਰ ਸਰਕਾਰ ਦੀ ਪ੍ਰਵਾਨਗੀ ਲੈਣ ਤੋਂ ਬਾਅਦ ਮੁਹਾਲੀ ਦੀ ਅਦਾਲਤ ਵਿੱਚ ਮੁਲਜ਼ਮਾਂ ਨੂੰ ਤਿਹਾੜ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਗੁਜ਼ਾਰਸ਼ ਕੀਤੀ ਸੀ।
ਐਨਆਈਏ ਨੇ ਆਪਣੀ ਗੁਜ਼ਾਰਸ਼ ਵਿੱਚ ਕਿਹਾ ਕਿ ਕੇਂਦਰ ਦੀ ਇੰਟੈਲੀਜੈਂਸ ਨੇ ਇਹ ਖ਼ਬਰ ਦਿੱਤੀ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਟਾਰਗੇਟ ਕਿਲਿੰਗ ਦੇ ਮੁਲਜ਼ਮਾਂ ਦੀ ਜਾਨਾਂ ਨੂੰ ਖ਼ਤਰਾ ਹੈ। ਇਸ ਕਰਕੇ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਭੇਜ ਦਿੱਤਾ ਜਾਵੇ।

Share Button

Leave a Reply

Your email address will not be published. Required fields are marked *