ਝੂਠੀਆਂ ਅਫਵਾਹਾਂ ਫਲਾਉਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ : ਡੀ.ਐਸ.ਪੀ

ss1

ਝੂਠੀਆਂ ਅਫਵਾਹਾਂ ਫਲਾਉਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ: ਡੀ.ਐਸ.ਪੀ

26-23 (2)
ਮਲੋਟ, 25 ਮਈ (ਆਰਤੀ ਕਮਲ) : ਸ਼ਹਿਰ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਜਿੱਥੇ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ’ਤੇ ਪੁਲਿਸ ਵੱਲੋਂ ਨਾਕੇਬੰਦੀ ਕੀਤੀ ਗਈ, ਉੱਥੇ ਹੀ ਸ਼ਹਿਰ ਅੰਦਰ ਸ਼ਾਂਤੀ ਕਾਇਮ ਰੱਖਣ ਤੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਰੱਖਣ ਤੋਂ ਇਲਾਵਾ ਸਦਭਾਵਨਾ ਭਰਿਆ ਮਾਹੌਲ ਬਣਾ ਕੇ ਰੱਖਣ ਸਬੰਧੀ ਡੀ.ਐਸ.ਪੀ ਸ: ਮਨਵਿੰਦਰਬੀਰ ਸਿੰਘ ਵੱਲੋਂ ਸ਼ਹਿਰ ਦੇ ਸਮੂਹ ਕੌਂਸਲਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ। ਜਿਸ ਦੌਰਾਨ ਨਗਰ ਕੌਂਸਲ ਪ੍ਰਧਾਨ ਰਾਮ ਸਿੰਘ ਭੁੱਲਰ, ਵਾਈਸ ਪ੍ਰਧਾਨ ਹੈਪੀ ਡਾਵਰ, ਕੌਂਸਲਰ ਜਗਤਾਰ ਸਿੰਘ ਬਰਾੜ, ਕੌਂਸਲਰ ਹਰਪਾਲ ਸਿੰਘ ਵਿਰਦੀ, ਕੌਂਸਲਰ ਕੇਵਲ ਅਰੋੜਾ, ਪਿੰਦਰ ਕੰਗ, ਪ੍ਰਦੀਪ ਰੱਸੇਵੱਟ, ਬਲਦੇਵ ਕੁਮਾਰ ਲਾਲੀ ਗਗਨੇਜਾ, ਕੌਂਸਲਰ ਸਰਮੁੱਖ ਸਿੰਘ, ਅਸ਼ੋਕ ਖੂੰਗਰ, ਗੋਪੀ ਰਾਮ, ਰਾਮ ਕੁਮਾਰ ਸੋਲੰਕੀ ਸਮੇਤ ਹੋਰ ਕੌਂਸਲਰ ਹਾਜ਼ਰ ਹੋਏ। ਇਸ ਮੌਕੇ ਡੀ.ਐਸ.ਪੀ ਮਨਵਿੰਦਰਬੀਰ ਸਿੰਘ ਨੇ ਝੂਠੀਆਂ ਅਫ਼ਵਾਹਾਂ ਫ਼ੈਲਾਉਣ ਵਾਲੇ ਅਨਸਰਾਂ ਤੋਂ ਸਾਵਧਾਨ ਰਹਿਣ ਅਤੇ ਅਜਿਹੇ ਅਨਸਰਾਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਦਾ ਸੱਦਾ ਦਿੱਤਾ।

ਉਨਾਂ ਕਿਹਾ ਕਿ ਲੋਕਾਂ ਨੂੰ ਮਾੜੇ ਅਨਸਰਾਂ ਤੋਂ ਸੁਚੇਤ ਰਹਿੰਦੇ ਹੋਏ ਇੰਨਾਂ ਬਾਰੇ ਪ੍ਰਸ਼ਾਸਨ ਨੂੰ ਸੂਚਿਤ ਕਰਨਾ ਚਾਹੀਦਾ ਹੈ। ਡੀ.ਐਸ.ਪੀ ਨੇ ਕਿਹਾ ਕਿ ਜੇਕਰ ਕਿਸੇ ਨੇ ਸ਼ਹਿਰ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸ਼ਹਿਰ ਅੰਦਰ ਅਮਨ-ਸ਼ਾਂਤੀ ਨੂੰ ਬਣਾਈ ਰੱਖਣ ਲਈ ਸਮੂਹ ਵਰਗਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।ਇਸ ਮੌਕੇ ਕੌਂਸਲਰਾਂ ਨੇ ਸ਼ਹਿਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਪਣੇ ਕੀਮਤੀ ਸੁਝਾਅ ਦਿੰਦਿਆਂ ਭਰੋਸਾ ਦਵਾਇਆ ਕਿ ਉਹ ਸ਼ਹਿਰ ਅੰਦਰ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਪੂਰਾ ਸਹਿਯੋਗ ਦੇਣਗੇ।ਇਸ ਮੌਕੇ ਥਾਣਾ ਸਿਟੀ ਦੇ ਐਸ.ਐਚ.ਓ ਧਰਮਪਾਲ ਸ਼ਰਮਾ ਨੇ ਵੀ ਕਿਹਾ ਕਿ ਪੁਲਿਸ ਹਰ ਹੀਲੇ ਅਮਨ ਸ਼ਾਂਤੀ ਕਾਇਮ ਰੱਖਣ ਲਈ ਸਿਰਤੋੜ ਯਤਨ ਜਾਰੀ ਰੱਖੇਗੀ ।

Share Button

Leave a Reply

Your email address will not be published. Required fields are marked *