ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲਦੀਆਂ ਨੇ ਜਹਿਰੀਲੀਆਂ ਗੈਸਾਂ

ss1

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲਦੀਆਂ ਨੇ ਜਹਿਰੀਲੀਆਂ ਗੈਸਾਂ
ਘਟਦੀ ਹੈ ਜਮੀਨ ਦੀ ਉਪਜਾਊ ਸ਼ਕਤੀ ਤੇ ਵਾਤਾਵਰਣ ਹੁੰਦਾ ਦੂਸ਼ਿਤ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਦਿਤੀ ਜਾਵੇ ਤਰਜੀਹ
ਉਲੰਘਣਾ ਕਰਨ ਵਾਲੇ ਕਿਸਾਨਾਂ ਨੂੰ 2,500 ਰੁਪਏ ਤੋਂ 15 ਹਜ਼ਾਰ ਰੁਪਏ ਤੱਕ ਹੋਵੇਗਾ ਜੁਰਮਾਨਾ

ਰੂਪਨਗਰ 21 ਸਤੰਬਰ (ਨਿਰਪੱਖ ਆਵਾਜ਼ ਬਿਊਰੋ): ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਇਹ ਅਪੀਲ ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ.ਰੂਪਨਗਰ ਨੇ ਕਿਸਾਨਾਂ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲਦੀਆਂ ਜਹਿਰੀਲੀਆਂ ਗੈਸਾਂ ਕਾਰਨ ਜਿਥੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਉਥੇ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੁੰਦਾ ਹੈ ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ ।
ਉਨਾਂ ਕਿਹਾ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਝੋਨੇ ਦੀ ਪਰਾਲੀ ਸਾੜ੍ਹਨ ‘ਤੇ ਪੂਰਣ ਪਾਬੰਦੀ ਲਗਾਈ ਗਈ ਹੈ ਅਤੇ ਉਲੰਘਣਾ ਕਰਨ ਵਾਲੇ ਕਿਸਾਨਾਂ ਨੂੰ 2,500 ਰੁਪਏ ਤੋਂ 15 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ ਇਸ ਦੇ ਨਾਲ-ਨਾਲ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਵੱਲੋਂ ਦਿੱਤੇ ਜਾਣ ਵਾਲੇ ਕਰਜ਼ੇ, ਖੇਤੀ ਸੰਦ ਅਤੇ ਖੇਤੀ ਸਮਗਰੀ ਦੇਣ ਦੀ ਸਹੂਲਤ ਬੰਦ ਕੀਤੀ ਜਾਵੇਗੀ ਅਤੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਲਾਲ ਇੰਦਰਾਜ ਕੀਤਾ ਜਾਵੇਗਾ।
ਸ਼੍ਰੀਮਤੀ ਹਰਜੋਤ ਕੌਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਰਹਿੰਦ-ਖੂੰਹਦ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਜ਼ਮੀਨ ਵਿਚਲੇ ਬਹੁਤ ਸਾਰੇ ਕੀਮਤੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਕਿਸਾਨਾਂ ਦੇ ਮਿੱਤਰ ਜੀਵ ਜੰਤੂ ਵੀ ਮਰ ਜਾਂਦੇ ਹਨ। ਇਸ ਤੋਂ ਇਲਾਵਾ ਝੋਨੇ ਦੀ ਰਹਿੰਦ-ਖੂੰਹਦ ਸਾੜਨ ਨਾਲ ਉਸ ਵਿਚੋਂ ਨਿਕਲਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਦਾ ਮਨੁੱਖੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ ਅਤੇ ਧੂੰਏ ਕਾਰਣ ਸੜਕੀ ਦੁਰਘਟਨਾਵਾਂ ਵੀ ਵਾਪਰਦੀਆਂ ਹਨ।
ੳਨਾਂ ਇਹ ਵੀ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲਦੀਆਂ ਜਹਰੀਲੀਆਂ ਗੈਸਾਂ ਦਾ ਸਭ ਤੋਂ ਵੱਧ ਅਸਰ ਬੱਚਿਆਂ ‘ਤੇ ਹੁੰਦਾ ਹੈ ਕਿਉਂਕਿ ਬੱਚਿਆਂ ਦੀ ਮੈਟਾਂਬੋਲਿਕ ਐਕਟੀਵਿਟੀ ਹੋਣ ਕਾਰਨ ਉਨ੍ਹਾਂ ਵਿੱਚ ਗੈਸਾਂ ਨੂੰ ਸਮੋਹਣ ਦੀ ਸਮਰੱਥਾ ਜਿਆਦਾ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਬੋਰਡ ਵੱਲੋਂ ਕੀਤੇ ਇੱਕ ਅਧਿਐਨ ਮੁਤਾਬਕ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦਿਨਾਂ ਵਿੱਚ ਸਾਹ ਨਾਲ ਅੰਦਰ ਜਾਣ ਵਾਲੇ ਮਹੀਨ ਧੂੜ ਦੇ ਕਣਾਂ ਦੀ ਤਦਾਦ 425 ਮਿਲੀਗ੍ਰਾਮ ਪ੍ਰਤੀ ਘਣ ਮੀਟਰ ਪਾਈ ਗਈ ਹੈ ਜਦ ਕਿ ਇਹ ਤਦਾਦ ਆਮ ਹਾਲਾਤਾਂ ਵਿੱਚ 60 ਮਿਲੀਗ੍ਰਾਮ ਪ੍ਰਤੀ ਘਣ ਮੀਟਰ ਨਿਰਧਾਰਤ ਕੀਤੀ ਗਈ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ ਤਾਂ ਜੋ ਅੱਗ ਨਾਲ ਉਠਦੇ ਧੂੰਏ ਕਾਰਨ ਹੁੰਦੇ ਨੁਕਸਾਨਾਂ ਤੋਂ ਬਚਿਆ ਜਾ ਸਕੇ l

Share Button

Leave a Reply

Your email address will not be published. Required fields are marked *