ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਝੋਨੇ ਦੀ ਖ਼ਰੀਦ ਨੇ ਪਾਰ ਕੀਤਾ 1 ਲੱਖ ਦਾ ਅੰਕੜਾ

ਝੋਨੇ ਦੀ ਖ਼ਰੀਦ ਨੇ ਪਾਰ ਕੀਤਾ 1 ਲੱਖ ਦਾ ਅੰਕੜਾ

ਚੰਡੀਗੜ, 8 ਅਕਤੂਬਰ: ਪੰਜਾਬ ਵਿੱਚ 7 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 128038 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 107413 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 20625 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 45504 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 29743 ਟਨ ਅਤੇ ਪਨਸੱਪ ਵੱਲੋਂ19436 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 12022 ਮੀਟ੍ਰਿਕ ਟਨ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ(ਐਫ.ਸੀ.ਆਈ) ਵਲੋਂ 708 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Leave a Reply

Your email address will not be published. Required fields are marked *

%d bloggers like this: