ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. May 27th, 2020

ਝੋਨੇ ਨੂੰ ਲੈ ਕੇ ਕਿਸਾਨਾਂ ਨੂੰ ਝਲਣਾ ਪੈ ਰਿਹਾ ਹੈ ਭਾਰੀ ਨੁਕਸਾਨ

ਝੋਨੇ ਨੂੰ ਲੈ ਕੇ ਕਿਸਾਨਾਂ ਨੂੰ ਝਲਣਾ ਪੈ ਰਿਹਾ ਹੈ ਭਾਰੀ ਨੁਕਸਾਨ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਮੰਡੀਆਂ ਵਿੱਚ 1509 ਕਿਸਮ ਦੀ ਬਾਸਮਤੀ ਤੇ ਹਾਈਬ੍ਰਿਡ ਝੋਨਾ ਆਉਣ ਲੱਗ ਪਿਆ ਹੈ। ਕਿਸਾਨਾਂ ਨੂੰ ਬਾਸਮਤੀ ਦਾ ਭਾਅ 2400 ਤੋਂ 2500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਿਲ ਰਿਹਾ ਹੈ ਜਦਕਿ ਪਿਛਲੇ ਸਾਲ ਸ਼ੁਰੂਆਤੀ ਭਾਅ 2700 ਤੋਂ 2800 ਰੁਪਏ ਤੱਕ ਸੀ। ਇਸ ਤਰ੍ਹਾਂ ਅਗੇਤਾ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਰਗੜਾ ਲੱਗ ਰਿਹਾ ਹੈ।

ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰਨੀ ਹੈ। ਮੰਡੀਆਂ ਵਿੱਚ ਬਾਸਮਤੀ ਲੈ ਕੇ ਆ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਵਪਾਰੀ ਜਾਣਬੁੱਝ ਕੇ ਭਾਅ ਘੱਟ ਦੇ ਰਹੇ ਹਨ। ਕਿਸਾਨਾਂ ਨੇ ਇਹ ਵੀ ਦੱਸਿਆ ਕਿ ਬਾਸਮਤੀ ’ਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੁੰਦਾ ਤੇ ਵਪਾਰੀ ਆਪਣੀ ਮਰਜ਼ੀ ਪੁਗਾਉਂਦੇ ਹਨ। ਕਿਸਾਨਾਂ ਦਾ ਮੰਗ ਹੈ ਕਿ ਸਰਕਾਰ ਨੂੰ ਇਸ ਲਈ ਕੁਝ ਨਿਯਮ ਬਣਾਉਣੇ ਚਾਹੀਦੇ ਹਨ।

ਉਧਰ ਵਪਾਰੀਆਂ ਦਾ ਕਹਿਣਾ ਸੀ ਕਿ ਭਾਰਤ ਵੱਲੋਂ ਇਰਾਨ ਨੂੰ ਵੱਡੀ ਪੱਧਰ ’ਤੇ ਬਾਸਮਤੀ ਭੇਜੀ ਜਾਂਦੀ ਹੈ ਪਰ ਅਮਰੀਕਾ ਵੱਲੋਂ ਇਰਾਨ ’ਤੇ ਲਾਈਆਂ ਪਾਬੰਦੀਆਂ ਕਾਰਨ ਅਜਿਹੇ ਹਾਲਾਤ ਪੈਦਾ ਹੋ ਗਏ ਹਨ ਕਿ ਪਤਾ ਨਹੀਂ ਉਨ੍ਹਾਂ ਦੀ ਖਰੀਦੀ ਬਾਸਮਤੀ ਇਰਾਨ ਜਾਵੇਗੀ ਜਾਂ ਨਹੀਂ।

Leave a Reply

Your email address will not be published. Required fields are marked *

%d bloggers like this: