Wed. Apr 24th, 2019

ਟਰਮੀਨੇਟ ਅਧਿਆਪਕ ਬਹਾਲ, ਬਦਲੀਆਂ ਰੱਦ, CM ਨਾਲ ਮੀਟਿੰਗ ਤੈਅ

ਟਰਮੀਨੇਟ ਅਧਿਆਪਕ ਬਹਾਲ, ਬਦਲੀਆਂ ਰੱਦ, CM ਨਾਲ ਮੀਟਿੰਗ ਤੈਅ

ਪੰਜਾਬ ਦੇ ਅਧਿਆਪਕਾਂ ਵੱਲੋਂ ਬੀਤੇ ਵਰ੍ਹੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਲਾਏ ਲੰਬੇ ਧਰਨੇ ਕਾਰਨ ਕਈ ਅਧਿਆਪਕਾਂ ਦੀਆਂ ਬਦਲੀਆਂ, ਕਈਆਂ ਨੂੰ ਟਰਮੀਨੇਟ ਕਰ ਦਿੱਤਾ ਗਿਆ ਸੀ, ਜਿਸ ਦਾ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਗਿਆ ਸੀ।

ਅੱਜ ਵੀਰਵਾਰ ਨੂੰ ਸਿੱਖਿਆ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ‘ਚ ਹੋਈ ਮੀਟਿੰਗ ‘ਚ ਵੱਖ ਵੱਖ ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਸਮੁੱਚੀਆਂ ਆਰਜ਼ੀ ਐਡਜਸਟਮੈਂਟਾਂ / ਪ੍ਰਬੰਧਕੀ ਕਾਰਨਾਂ ਕਰਕੇ ਬਦਲੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਜਿੰਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਸਨ, ਉਨ੍ਹਾਂ ਨੂੰ ਰੱਦ ਕਰ ਕੇ ਦੁਬਾਰਾ ਪੁਰਾਣੀ ਜਗ੍ਹਾ ‘ਤੇ ਤੈਨਾਤ ਕਰਨ ਦੇ ਹੁਕਮ ਜਾਰੀ ਹੋ ਚੁੱਕੇ ਹਨ। ਇਸ ਦੇ ਨਾਲ ਹੀ ਅਧਿਆਪਕ ਜਥੇਬੰਦੀਆਂ ਦੀ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 8 ਫਰਵਰੀ ਨੂੰ ਮੀਟਿੰਗ ਵੀ ਫਿਕਸ ਕੀਤੀ ਗਈ ਹੈ।

Share Button

Leave a Reply

Your email address will not be published. Required fields are marked *

%d bloggers like this: