ਟਰਾਂਸਪੋਰਟ ਕੰਪਨੀ ‘ਚ ਭਿਆਨਕ ਅੱਗ

ਟਰਾਂਸਪੋਰਟ ਕੰਪਨੀ ‘ਚ ਭਿਆਨਕ ਅੱਗ

ਜਲੰਧਰ: ਅੱਜ ਸਵੇਰੇ ਸ਼ਹਿਰ ਦੀ ਇੱਕ ਟਰਾਂਸਪੋਰਟ ਕੰਪਨੀ ‘ਚ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ। ਹਾਦਸੇ ਦਾ ਸ਼ਿਕਾਰ ਹੋਈ ਗਰੀਨ ਐਕਸਪ੍ਰੈਸ ਟਰਾਂਸਪੋਰਟ ਸ਼ਹਿਰ ਦੇ ਵਰਕਸ਼ਾਪ ਚੌਂਕ ਨੇੜੇ ਸਥਿਤ ਹੈ। ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ ‘ਤੇ ਪਹੁੰਚੀਆਂ ਹੋਈਆਂ ਹਨ। ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਭਿਆਨਕ ਅੱਗ ਦੇ ਚੱਲਦੇ ਕੰਪਨੀ ਅੰਦਰ ਪਿਆ ਲੱਖਾਂ ਦਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ। ਫਾਇਰ ਬ੍ਰਿਗੇਡ ਕਰਮੀ ਲਗਾਤਾਰ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਪਰ ਫਿਲਹਾਲ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਅੱਗ ਦੇ ਚੱਲਦੇ ਆਸਪਾਸ ਦੇ ਇਲਾਕੇ ‘ਚ ਦਹਿਸ਼ਤ ਫੈਲੀ ਹੋਈ ਹੈ।

Share Button

Leave a Reply

Your email address will not be published. Required fields are marked *

%d bloggers like this: