Tue. Jul 23rd, 2019

ਟਰੂਡੋ ਸਰਕਾਰ ਸਿਆਸੀ ਦਬਾਅ ਅੱਗੇ ਝੁਕੀ : ਕੈਪਟਨ ਅਮਰਿੰਦਰ ਸਿੰਘ

ਟਰੂਡੋ ਸਰਕਾਰ ਸਿਆਸੀ ਦਬਾਅ ਅੱਗੇ ਝੁਕੀ : ਕੈਪਟਨ ਅਮਰਿੰਦਰ ਸਿੰਘ

ਬੀਤੇ ਦਿਨੀਂ ਕੈਨੇਡੇ ਦੀ ਸਰਕਾਰ ਵੱਲੋਂ ਆਪਣੀ ਸਾਲ 2018 ਦੀ ਰਿਪੋਰਟ ਵਿਚੋਂ ‘ਸਿੱਖ ਅੱਤਵਾਦ’ ਹਟਾਉਣ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਖੇਧੀ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਿਆਸੀ ਦਬਾਅ ਹੇਠ ਆ ਗਏ ਹਨ, ਜਿਸ ਕਰਕੇ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੀ ਸਿਆਸੀ ਹਿੱਤਾਂ ਦੇ ਬਚਾਅ ਦੇ ਚਲਦਿਆਂ ਉਨ੍ਹਾਂ ਇਹ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਚੋਣ ਵਰ੍ਹਾ ਚੱਲ ਰਿਹਾ ਹੈ, ਅਗਲੇ ਸਾਲ ਚੋਣਾਂ ਹਨ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਕੈਨੇਡਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਟਰੂਡੋ ਅੱਗ ਨਾਲ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਭਾਰਤ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਇਸ ਖਤਰੇ ਸਬੰਧੀ ਜਾਣਕਾਰੀ ਦਿੱਤੀ ਸੀ, ਪ੍ਰੰਤੂ ਉਨ੍ਹਾਂ ਇਸ ਗੱਲ ਨੂੰ ਅਣਗੋਲਿਆ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਕੈਨੇਡਾ ਸਰਕਾਰ ਨੇ ਆਖ਼ਰ ਆਪਣੀ ਸਾਲ 2018 ਦੀ ਰਿਪੋਰਟ ਵਿੱਚੋਂ ਸ਼ਬਦ ‘ਸਿੱਖ ਅੱਤਵਾਦ’ ਹਟਾਉਣ ਦਾ ਐਲਾਨ ਖ਼ੁਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਸਾਖੀ ਦੇ ਜਸ਼ਨਾਂ ਦੌਰਾਨ ਕੀਤਾ ਸੀ।

ਇਸ ਮੌਕੇ ਲੱਖਾਂ ਸ਼ਰਧਾਲੂ ਇੱਥੇ ਮੌਜੂਦ ਸਨ। ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਰੱਖਿਆ ਮੰਤਰੀ ਹਰਜੀਤ ਸਿੰਘ ਸਾਜਨ, ਐੱਮਪੀ ਸੁੱਖ ਧਾਲੀਵਾਲ ਤੇ ਹੋਰ ਬਹੁਤ ਸਾਰੀਆਂ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ।

ਦਹਿਸ਼ਤਗਰਦੀ ਬਾਰੇ ਕੈਨੇਡਾ ਦੀ ਕਿਸੇ ਰਿਪੋਰਟ ਵਿੱਚ ਪਹਿਲੀ ਵਾਰ ਸ਼ਬਦ ‘ਸਿੱਖ ਅੱਤਵਾਦ’ ਵਰਤਿਆ ਗਿਆ ਸੀ। ਜਨ–ਸੁਰੱਖਿਆ ਮੰਤਰੀ ਸ੍ਰੀ ਰਾਲਫ਼ ਗੁਡੇਲ ਨੇ ਕਿਹਾ ਕਿ ਕਿਸੇ ਵੀ ਧਰਮ ਨੂੰ ਅੱਤਵਾਦ ਨਾਲ ਨਹੀਂ ਜੋੜਿਆ ਜਾਵੇਗਾ।

Leave a Reply

Your email address will not be published. Required fields are marked *

%d bloggers like this: