Sat. May 25th, 2019

ਟੈਕਸ ਦੇ ਲਾਗੂ ਹੋਣ ਨਾਲ ਕਈ ਚੀਜ਼ਾਂ ਸਸਤੀਆਂ ਹੋਣਗੀਆਂ : ਮਨਪ੍ਰੀਤ ਬਾਦਲ

ਟੈਕਸ ਦੇ ਲਾਗੂ ਹੋਣ ਨਾਲ ਕਈ ਚੀਜ਼ਾਂ ਸਸਤੀਆਂ ਹੋਣਗੀਆਂ : ਮਨਪ੍ਰੀਤ ਬਾਦਲ

ਚੰਡੀਗੜ੍ਹ : ਜੀ. ਐੱਸ. ਟੀ. ਨੂੰ ਲੈ ਕੇ ਭਾਵੇਂ ਵਪਾਰੀ ਵਰਗ ਅਤੇ ਆਮ ਜਨਤਾ ਦੇ ਮਨ ਵਿਚ ਕਈ ਸਵਾਲ ਹਨ ਪਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਇਸ ਟੈਕਸ ਦੇ ਲਾਗੂ ਹੋਣ ਨਾਲ ਕਈ ਚੀਜ਼ਾਂ ਸਸਤੀਆਂ ਹੋਣਗੀਆਂ। ਮਨਪ੍ਰੀਤ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਵਿੱਤ ਮੰਤਰੀ ਦਾ ਕਹਿਣਾ ਹੈ ਕਿ ਜੀ. ਐੱਸ. ਟੀ. ਟੈਕਸ ਨਾਲ ਸੂਬੇ ਦੀ ਕਮਾਈ ‘ਚ ਵਾਧਾ ਹੋਵੇਗਾ ਜਿਸ ਨਾਲ ਸਰਕਾਰ ਦਾ ਖਜ਼ਾਨੇ ਨੂੰ ਵੀ ਲਾਭ ਹੋਵੇਗਾ।
ਕਪੜਾ ਵਪਾਰੀਆਂ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਲੈ ਕੇ ਵਿੱਤ ਮੰਤਰੀ ਨੇ ਆਸ ਪ੍ਰਗਟਾਈ ਹੈ ਕਿ ਕੇਂਦਰ ਸਰਕਾਰ ਆਉਣ ਵਾਲੇ ਸਮੇਂ ਵਿਚ ਕਪੜਾ ਵਪਾਰੀਆਂ ਨੂੰ ਜ਼ਰੂਰਤ ਰਾਹਤ ਦੇਵੇਗਾ।

Leave a Reply

Your email address will not be published. Required fields are marked *

%d bloggers like this: