Thu. Oct 17th, 2019

ਟੌਲ ਕਰਮਚਾਰੀਆਂ ਦੇ ‘ਦੁਰਵਿਹਾਰ’ ਕਾਰਨ ਰੋਡਵੇਜ਼ ਕਰਮੀਆਂ ਨੇ ਟੌਲ ਪਲਾਜ਼ਾ ਜਾਮ ਕੀਤਾ

ਟੌਲ ਕਰਮਚਾਰੀਆਂ ਦੇ ‘ਦੁਰਵਿਹਾਰ’ ਕਾਰਨ ਰੋਡਵੇਜ਼ ਕਰਮੀਆਂ ਨੇ ਟੌਲ ਪਲਾਜ਼ਾ ਜਾਮ ਕੀਤਾ

 Roadways-employees-2-jam-Toll-plazaਜੰਡਿਆਲਾ ਗੁਰੂ ਨਜਦੀਕ ਬਣੇ ਟੋਲ ਬੈਰੀਅਰ ਨਿੱਜਰਪੁਰਾ ਵਿਖੇ  ਟੋਲ ਟੈਕਸ ਬੈਰੀਅਰ ਦੇ ਮੁਲਾਜਮਾਂ ਵੱਲੋਂ ਪੰਜਾਬ ਰੋਡਵੇਜ ਦੀਆਂ ਬੱਸਾਂ ਦੇ ਮੁਲਾਜ਼ਮਾਂ ਨਾਲ ਕਥਿਤ ਦੁਰਵਿਹਾਰ ਕਰਨ, ਭੱਦੀ ਸ਼ਬਦਾਵਲੀ  ਵਰਤਣ ਦੇ ਰੋਸ ਵਜੋਂ ਅੱਜ ਪੰਜਾਬ ਰੋਡਵੇਜ ਦੀਆਂ ਬੱਸਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਬੱਸਾਂ ਟੋਲ ਟੈਕਸ ਬੈਰੀਅਰ ਤੇ ਖੜੀਆਂ ਕਰਕੇ ਕਰੀਬ 40 ਮਿੰਟ ਤੱਕ ਜਾਮ ਲਾਇਆ ਅਤੇ ਰੋਸ ਪ੍ਰਦਰਸ਼ਨ ਕੀਤਾ!ਪੰਜਾਬ ਰੋਡਵੇਜ ਦੀਆਂ ਬੱਸਾਂ ਦੇ ਮੁਲਾਜ਼ਮਾਂ ਨੇ  ਕਿਹਾ ਕਿ ਇਹ ਟੋਲ ਟੈਕਸ ਬੈਰੀਅਰ ਜਨਤਾ ਨੂੰ ਸੁਵਿਧਾ ਪ੍ਰਦਾਨ ਕਰਨ ਦੀ ਬਜਾਏ ਕਥਿਤ ਅਸੁਵਿਧਾ ਪ੍ਰਦਾਨ ਕਰ ਰਿਹਾ ਹੈ!  ਉਨ੍ਹਾਂ ਦੋਸ਼ ਲਾਇਆ ਕਿ ਟੋਲ ਟੈਕਸ ਬੈਰੀਅਰ ਦੇ ਮੁਲਾਜਮਾਂ ਵੱਲੋਂ ਰੋਜਾਨਾ ਹੀ ਉਨ੍ਹਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ!

ਟੋਲ ਟੈਕਸ ਬੈਰੀਅਰ ਤੇ ਵਹੀਕਲਾਂ ਦਾ ਭਾਰੀ ਜਾਮ ਲੱਗ ਗਿਆ ! ਪੁਲਿਸ ਥਾਣਾ ਜੰਡਿਆਲਾ ਗੁਰੂ ਨੂੰ ਪਤਾ ਲੱਗਦਿਆਂ ਸਾਰ ਹੀ ਐਸ.ਐਚ.ੳ.ਜੰਡਿਆਲਾ ਹਰਸੰਦੀਪ ਸਿੰਘ ਪੁਲਿਸ ਪਾਰਟੀ ਸਮੇਤ ਟੋਲ ਟੈਕਸ ਬੈਰੀਅਰ ਵਿਖੇ ਪਹੁੰਚੇ, ਜਿਨ੍ਹਾਂ ਟੋਲ ਟੈਕਸ ਬੈਰੀਅਰ ਦੇ  ਮੈਨੇਜਰ ਅਤੇ ਪੰਜਾਬ ਰੋਡਵੇਜ ਦੀਆਂ ਬੱਸਾਂ ਦੇ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਜਾਮ ਖੁਲਵਾਇਆ!

Leave a Reply

Your email address will not be published. Required fields are marked *

You may have missed

ਪੰਜਾਬ ਦੇ ਸਕੂਲਾਂ ਵਿੱਚ ਜ਼ਬਰਦਸਤੀ ਹਿੰਦੀ ਇਕਾਂਗੀ ਨਾਟਕ ਖਿਡਾਏ ਜਾਣ ਦੇ ਜਾਰੀ ਹੋਏ ਤੁਗਲਕੀ ਫ਼ਰਮਾਨ ਦੀ ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਨੇ ਕੀਤੀ ਸਖ਼ਤ ਨਿਖੇਧੀ ਸੰਗਰੂਰ, 17 ਅਕਤੂਬਰ (ਕਰਮ ਸਿੰਘ ਜਖ਼ਮੀ): ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਜ਼ਬਰਦਸਤੀ ਹਿੰਦੀ ਇਕਾਂਗੀ ਨਾਟਕ ਖਿਡਾਏ ਜਾਣ ਦੇ ਜਾਰੀ ਹੋਏ ਤੁਗਲਕੀ ਫ਼ਰਮਾਨ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਕੂਲ ਮੁਖੀਆਂ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਨ੍ਹਾਂ ਨੇ ਆਪਣੇ ਸਕੂਲਾਂ ਵਿੱਚ ਥੀਏਟਰ ਦੀ ਸ਼ੁਰੂਆਤ ਕਰਵਾਉਂਦੇ ਹੋਏ ਇਕਾਂਗੀਆਂ ਦਾ ਮੰਚਨ ਕਰਵਾਉਣਾ ਹੈ। ਇਹ ਇਕਾਂਗੀ ਨਾਟਕ ਸਿਰਫ਼ ਹਿੰਦੀ ਵਿੱਚ ਹੀ ਖੇਡੇ ਜਾਣਗੇ ਅਤੇ ਇਹ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਹੋਣੇ ਜ਼ਰੂਰੀ ਹਨ। ਵਿਚਾਰ ਚਰਚਾ ਵਿੱਚ ਹਿੱਸਾ ਲੈਂਦਿਆਂ ਡਾ. ਮੀਤ ਖਟੜਾ, ਡਾ. ਇਕਬਾਲ ਸਿੰਘ, ਡਾ. ਸੁਖਵਿੰਦਰ ਸਿੰਘ ਪਰਮਾਰ, ਦਲਬਾਰ ਸਿੰਘ ਚੱਠੇ ਸੇਖਵਾਂ, ਕਰਮ ਸਿੰਘ ਜ਼ਖ਼ਮੀ, ਰਜਿੰਦਰ ਸਿੰਘ ਰਾਜਨ, ਜਗਜੀਤ ਸਿੰਘ ਲੱਡਾ, ਸੁਖਵਿੰਦਰ ਸਿੰਘ ਲੋਟੇ, ਸੁਖਵਿੰਦਰ ਕੌਰ ਸਿੱਧੂ, ਕੁਲਵੰਤ ਖਨੌਰੀ, ਗੁਰਪ੍ਰੀਤ ਸਿੰਘ ਸਹੋਤਾ, ਸਤਪਾਲ ਸਿੰਘ ਲੌਂਗੋਵਾਲ, ਸਰਬਜੀਤ ਸਿੰਘ ਸੰਧੂ, ਸੁਖਵਿੰਦਰ ਕੌਰ ਹਰਿਆਓ, ਧਰਮਵੀਰ ਸਿੰਘ, ਮੀਤ ਸਕਰੌਦੀ, ਸੁਰਜੀਤ ਸਿੰਘ ਮੌਜੀ, ਲਾਭ ਸਿੰਘ ਝੱਮਟ, ਲਵਲੀ ਬਡਰੁੱਖਾਂ, ਗੋਬਿੰਦ ਸਿੰਘ ਤੂਰਬਨਜਾਰਾ, ਸਰਬਜੀਤ ਸੰਗਰੂਰਵੀ ਅਤੇ ਜੱਗੀ ਮਾਨ ਆਦਿ ਸਾਹਿਤਕਾਰਾਂ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨਾਲ ਇਹ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੰਜਾਬੀ ਭਾਸ਼ਾ ਨੂੰ ਨੁੱਕਰੇ ਲਾਉਣ ਦੀ ਨੀਤੀ ਤਿਆਗ ਕੇ ਇਸ ਦਾ ਬਣਦਾ ਮਾਣ ਸਤਿਕਾਰ ਬਹਾਲ ਕਰਨ ਵੱਲ ਧਿਆਨ ਦੇਵੇ।

%d bloggers like this: