ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ ਦੇ ਕੱਟੇ ਚਲਾਨ

ss1

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ ਦੇ ਕੱਟੇ ਚਲਾਨ

photo

ਸਾਦਿਕ, 24 ਜੁਲਾਈ (ਗੁਲਜ਼ਾਰ ਮਦੀਨਾ)-ਸਥਾਨਕ ਪੁਲਿਸ ਵੱਲੋਂ ਹੁੱਲੜਬਾਜ਼ੀ ਕਰਨ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਚਾਲਕਾਂ ਦੇ ਮੌਕੇ ’ਤੇ ਚਲਾਨ ਕੱਟੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਾਦਿਕ ਦੇ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਹੌਲਦਾਰ ਸੁਖਚੈਨ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮਾਨਯੋਗ ਐਸ.ਐਸ.ਪੀ. ਸਾਹਿਬ ਦੇ ਹੁਕਮਾਂ ਅਨੁਸਾਰ ਅਤੇ ਥਾਣਾ ਮੁਖੀ ਭੁਪਿੰਦਰ ਸਿੰਘ ਔਜਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਮਲ ਕਰਦਿਆਂ ਗੁਰੂਹਰਸਹਾਏ ’ਤੇ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਸਾਹਮਣੇ ਨਾਕਾ ਲਾ ਕੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਉਨ੍ਹਾਂ ਅੱਗੇ ਕਿਹਾ ਕਿ ਸਕੂਲਾਂ ਵਿੱਚ ਛੁੱਟੀ ਸਮੇਂ ਸੜਕਾਂ ’ਤੇ ਖੜ੍ਹਕੇ ਜਾਂ ਮੋਟਰਸਾਈਕਲਾਂ ’ਤੇ ਚੜ੍ਹ ਕੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਵੀ ਆੜੇ ਹੱਥੀਂ ਲਿਆ ਜਾਵੇਗਾ ਅਤੇ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਸਾਰੇ ਵਾਹਨ ਚਾਲਕਾਂ ਨੂੰ ਅਪੀਲ ਵੀ ਕੀਤੀ ਕਿ ਆਪਣੇ ਵਾਹਨ ਦੇ ਸਾਰੇ ਕਾਗ਼ਜ਼ ਪੂਰੇ ਕਰਕੇ ਰੱਖਣ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Share Button

Leave a Reply

Your email address will not be published. Required fields are marked *