ਠੀਕਰੀ ਪਹਿਰਾ ਲਗਾਉਣ ਅਤੇ ਪਲਾਸਟਿਕ ਲਿਫਾਫਿਆਂ ਦੀ ਵਰਤੋਂ ‘ਤੇ ਲਗਾਈ ਪਾਬੰਦੀ

ss1

ਠੀਕਰੀ ਪਹਿਰਾ ਲਗਾਉਣ ਅਤੇ ਪਲਾਸਟਿਕ ਲਿਫਾਫਿਆਂ ਦੀ ਵਰਤੋਂ ‘ਤੇ ਲਗਾਈ ਪਾਬੰਦੀ

ਰੂਪਨਗਰ : ਜਿਲਾ ਮੈਜਿਸਟਰੇਟ ਰੂਪਨਗਰ ਸ਼੍ਰੀਮਤੀ ਗੁਰਨੀਤ ਤੇਜ ਨੇ ਜਿਲਾ ਰੂਪਨਗਰ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ, ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡ/ਟਰੱਸਟ ਦੇ ਮੁੱਖੀਆਂ ਨੂੰ, ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ ਜਿਲੇ ਵਿੱਚ ਅਮਨ ਕਾਨੂੰਨ ਬਣਾਏ ਰਖਣ ਲਈ ਅਤੇ ਲੌਕਾਂ ਦੀ ਜਾਨ-ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰਖਿਆ ਦੇ ਮੱਦੇਨਜ਼ਰ ਪੰਜਾਬ ਵਿਲੇਜ਼ ਤੇ ਸਮਾਲ ਟਾਉਨਜ਼-ਪੇਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋੰ ਕਰਦੇ ਹੋਏ ਜਾਰੀ ਕੀਤੇ ਹਨ  ਜੋ ਕਿ 03 ਜੁਲਾਈ 2017 ਤੱਕ ਲਾਗੂ ਰਹਿਣਗੇ ।

ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀਮਤੀ ਗੁਰਨੀਤ ਤੇਜ  ਨੇ ਦਫਾ-144 ਅਧੀਨ ਮੈਨੁਫੈਕਚਰਰ, ਯੂਜਿਜ, ਅਤੇ ਡਿਸਪੋਜ਼ਲ ਕੰਟਰੋਲ ਐਕਟ-2005 ਅਨੁਸਾਰ ਜ਼ਿਲ੍ਹਾ ਰੂਪਨਗਰ ਅੰਦਰ ਪਲਾਸਟਿਕ ਲਿਫਾਫਿਆਂ ਨੂੰ ਬਨਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

            ਇਹ ਹੁਕਮ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ 5/18/2016-41g 4/69271729 ਮਿਤੀ 18 ਫਰਵਰੀ 2016 ਅਤੇ ਨੋਟੀਫਿਕੇਸ਼ਨ ਨੰਬਰ 438/ਪੀ.ਏ.9/1994/ਐਸ.30/2016 ਮਿਤੀ 29.3.2016 ਰਾਹੀਂ ਪੰਜਾਬ ਰਾਜ ਵਿਚ ਪਲਾਸਟਿਕ ਲਿਫਾਫਿਆਂ ਤੇ ਪੰਜਾਬ ਪਲਾਸਟਿਕ ਅਤੇ ਕੈਰੀ ਬੈਗਜ(ਮੈਨੂਫੈਕਚਰਰਜ ਯੂਜਿਜ ਅਤੇ ਡਿਸਪੋਜ਼ਲ ) ਕੰਟਰੋਲ ਐਕਟ 2005 ਅਨੁਸਾਰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਤੇ ਲਗਾਈ ਮੁਕੰਮਲ ਪਾਬੰਦੀ ਤਹਿਤ ਜਾਰੀ ਕੀਤੇ ਗਏ ਹਨ।  ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 02 ਜੁਲਾਈ 2017  ਤੱਕ ਲਾਗੂ ਰਹਿਣਗੇ ।

Share Button

Leave a Reply

Your email address will not be published. Required fields are marked *