Wed. Jul 17th, 2019

ਡਾਂਡੀਆਂ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 1 ਅਪ੍ਰੈਲ ਨੂੰ

ਡਾਂਡੀਆਂ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 1 ਅਪ੍ਰੈਲ ਨੂੰ

ਹੁਸ਼ਿਆਰਪੁਰ 27 ਮਾਰਚ ( ਤਰਸੇਮ ਦੀਵਾਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਨੂੰ ਸਮਰਪਿਤ ਸੰਤ ਬਾਬਾ ਨੈਣਾ ਸਿੰਘ ਜੀ ਦੇ ਤਪ ਅਸਥਾਨ ਪਿੰਡ ਡਾਂਡੀਆਂ ਵਿਖੇ ਸੰਤ ਬਾਬਾ ਨੈਣਾ ਸਿੰਘ ਜੀ ਸੇਵਕ ਸਭਾ ਅਤੇ ਸਮੂਹ ਡਾਂਡੀਆਂ ਨਗਰ ਨਿਵਾਸੀਆਂ ਵਲੋਂ ਮਿਤੀ ਇੱਕ ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਮਨਮੰਦਰ ਸਿੰਘ ਤੇ ਅਵਤਾਰ ਸਿੰਘ ਡਾਂਡੀਆਂ ਨੇ ਦੱਸਿਆ ਕਿ ਸਵੇਰੇ 8 ਵਜੇ ਤੋਂ 10 ਵਜੇ ਤੱਕ ਸੁਖਮਨੀ ਸਾਹਿਬ ਜੀ ਦੇ ਪਾਠ ਹੋਣਗੇ ਉਪਰੰਤ 10 ਵਜੇ ਤੋਂ ਸ਼ਾਮ 4 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਹੋਣਗੇ ਜਿਸ ਵਿਚ ਭਾਈ ਸਰੂਪ ਸਿੰਘ ਕਡਿਆਣਾ, ਸੰਤ ਮਨਜੀਤ ਸਿੰਘ ਕਾਲਰਾ, ਸੰਤ ਬਾਬਾ ਗੁਰਦੇਵ ਸਿੰਘ ਜੀ ਬਜਵਾੜਾ, ਭਾਈ ਇਕਬਾਲ ਸਿੰਘ ਹੁਸ਼ਿਆਰਪੁਰ, ਭਾਈ ਸੁਖਦੇਵ ਸਿੰਘ ਜੀ ਵਲੋਂ ਕਥਾ ਕੀਰਤਨ ਤੇ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ। ਸਮਾਗਮ ਵਿਚ ਸੰਤ ਦਿਲਾਵਰ ਸਿੰਘ ਬ੍ਰਹਮ ਜੀ, ਸੰਤ ਹਰਦੀਪ ਸਿੰਘ ਰਿਹਾਣਾ ਜੱਟਾਂ, ਸੰਤ ਗੁਰਚਰਨ ਸਿੰਘ ਬੱਡੋਂ, ਸੰਤ ਕੇਸਰ ਸਿੰਘ ਈਸਪੁਰ, ਬਾਬਾ ਅਜੀਤ ਸਿੰਘ ਬਾਸੀ ਦਿਹਾਣਾ, ਸੰਤ ਹਾਕਮ ਸਿੰਘ ਸਮੇਤ ਇਲਾਕੇ ਦੇ ਸੰਤ ਮਹਾਂਪੁਰਸ਼ ਵਿਸ਼ੇਸ਼ ਤੋਰ ਤੇ ਪਹੁੰਚ ਕੇ ਸੰਗਤ ਨਾਲ ਪ੍ਰਵਚਨ ਕਰਨਗੇ। ਇਸ ਮੌਕੇ ਅਵਤਾਰ ਸਿੰਘ ਡਾਂਡੀਆਂ ਨੇ ਦੱਸਿਆ ਕਿ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਬਾਬਾ ਗੁਰਦੇਵ ਸਿੰਘ ਜੀ ਮੁਖੀ ਸਾਹਿਬਜਾਦਾ ਬਾਬਾ ਫਤਹਿ ਸਿੰਘ ਤਰਨਾ ਦਲ ਬਜਵਾੜਾ ਨਾਲ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸਮਾਗਮ ਵਿਚ ਪਹੁੰਚ ਕੇ ਸੰਗਤਾਂ ਆਪਣਾ ਜੀਵਨ ਸਫਲ ਕਰਨ।

Leave a Reply

Your email address will not be published. Required fields are marked *

%d bloggers like this: