ਡਾਕਟਰ ਨੇਕੀ ਐਮ. ਐਨ. ਆਰ. ਜਰਨਲ ਆਫ਼ ਮੈਡੀਕਲ ਸਾਇੰਸਜ਼ ਦੇ ਐਗਜੈਕਟਿਵ ਐਡੀਟਰ ਬਣੇ

ss1

ਡਾਕਟਰ ਨੇਕੀ ਐਮ. ਐਨ. ਆਰ. ਜਰਨਲ ਆਫ਼ ਮੈਡੀਕਲ ਸਾਇੰਸਜ਼ ਦੇ ਐਗਜੈਕਟਿਵ ਐਡੀਟਰ ਬਣੇ

ਅੰਮ੍ਰਿਤਸਰ, 17 ਜੁਲਾਈ (ਨਿਰਪੱਖ ਆਵਾਜ਼ ਬਿਊਰੋ): ਮੈਡੀਕਲ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਤੇ ਪਹਿਚਾਣ ਬਣਾ ਚੁੱਕੀ ਨਾਮਵਾਜ ਸਖ਼ਸੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਐਮ. ਐਨ. ਆਰ. ਜਰਨਲ ਆਫ਼ ਮੈਡੀਕਲ ਸਾਇੰਸਜ਼ ਦਾ ਐਗਜੈਕਟਿਵ ਐਡੀਟਰ ਨਿਯੁਕਤ ਕੀਤਾ ਗਿਆ ਹੈ, ਜਿਸ ਦੀ ਲਿਖਤੀ ਸੂਚਨਾ ਇਸ ਰਸਾਲੇ ਦੇ ਮੁੱਖ ਸੰਪਾਦਕ ਡਾਕਟਰ ਕੇ. ਅੰਮਬਰੀਸ਼ਾ ਡਾਕਟਰ ਨੇਕੀ ਨੂੰ ਭੇਜੀ ਹੈ। ਡਾਕਟਰ ਨੇਕੀ ਦੀ ਇਸ ਪ੍ਰਾਪਤੀ ਨਾਲ਼ ਅੰਮ੍ਰਿਤਸਰ ਦਾ ਨਾਮ ਪੂਰੀ ਦੁਨੀਆਂ ਵਿੱਚ ਉੱਚਾ ਹੋਇਆ ਹੈ। ਡਾਕਟਰ ਨੇਕੀ ਦੇ ਪ੍ਰਸੰਸਕਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ।

Share Button

Leave a Reply

Your email address will not be published. Required fields are marked *