Fri. Aug 23rd, 2019

ਡਾ. ਚੀਮਾ ਨੇ SIT ਨੂੰ ਦਿੱਤੇ ਤਸੱਲੀਬਖਸ਼ ਜਵਾਬ

ਡਾ. ਚੀਮਾ ਨੇ SIT ਨੂੰ ਦਿੱਤੇ ਤਸੱਲੀਬਖਸ਼ ਜਵਾਬ

ਅਕਾਲੀ ਦਲ ਦੇ ਬੁਲਾਰੇ ਡਾ. ਚੀਮਾ ਅੱਜ ਬੇਅਦਬੀ ਮਾਮਲਿਆਂ ਬਾਰੇ ਬਣੀ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ। ਪੇਸ਼ੀ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਾਂਗਰਸ ਸਰਕਾਰ ਲੋਕ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਬੇਅਦਬੀ ਕਾਂਡ ‘ਤੇ ਰਾਜਨੀਤੀ ਕਰ ਰਹੀ ਹੈ।

ਡਾ. ਚੀਮਾ ਦਾ ਕਹਿਣਾ ਹੈ ਕਿ ਸਰਕਾਰ ਦੀ ਖੁਦ ਦੀ ਨੀਅਤ ਠੀਕ ਨਹੀਂ ਹੈ ਅਤੇ ਆਪਣੀਆਂ ਨਾਕਾਮੀਆਂ ਲੁਕਾਉਣ ਵਾਸਤੇ ਅਜਿਹੇ ਮੁੱਦੇ ਬਣਾ ਰਹੀ ਹੈ ਜਿਨ੍ਹਾਂ ਦਾ ਕੋਈ ਸਿਰ ਪੈਰ ਨਹੀਂ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਉਨ੍ਹਾਂ ਦੀ ਪਾਰਟੀ ਵੱਲੋਂ ਜਾਂਚ ਟੀਮ ਦੁਆਰਾ ਕੀਤੀ ਜਾ ਰਹੀ ਜਾਂਚ ‘ਚ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।

ਡਾ. ਚੀਮਾ ਨੇ ਕਿਹਾ ਕਿ ਅੱਜ ਵੀ ਜੋ ਜਾਣਕਾਰੀ ਐੱਸ.ਆਈ.ਟੀ ਵੱਲੋਂ ਮੰਗੀ ਗਈ, ਉਸ ਨੂੰ ਉਨ੍ਹਾਂ ਵੱਲੋਂ ਮੁਹੱਈਆ ਕਰਵਾਈ ਗਈ ਅਤੇ ਉਨ੍ਹਾਂ ਦੇ ਹਰ ਸਵਾਲ ਦਾ ਪੂਰਾ ਜਵਾਬ ਦਿੱਤਾ ਗਿਆ। ਉਥੇ ਹੀ ਐੱਸ.ਆਈ.ਟੀ ਦੀ ਅਗਵਾਈ ਕਰ ਰਹੇ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਚੀਮਾ ਤੋਂ ਜੋ ਵੀ ਸਵਾਲ ਪੁੱਛੇ ਗਏ ਉਨ੍ਹਾਂ ਵੱਲੋਂ ਤਸੱਲੀਬਖ਼ਸ਼ ਜਵਾਬ ਦਿੱਤੇ ਗਏ ਹਨ।

Leave a Reply

Your email address will not be published. Required fields are marked *

%d bloggers like this: