ਡਾ: ਨੀਲਮਬੀਰ ਕੌਰ ਨੇ ਸ਼੍ਰੀ ਗੁਰੂ ਹਰਿਕਿ੍ਰਸ਼ਨ ਸਕੂਲ ਦੇ ਬੱਚਿਆਂ ਨੂੰ ਕੀਤਾ ਸੰਬੌਧਨ

ss1

ਡਾ: ਨੀਲਮਬੀਰ ਕੌਰ ਨੇ ਸ਼੍ਰੀ ਗੁਰੂ ਹਰਿਕਿ੍ਰਸ਼ਨ ਸਕੂਲ ਦੇ ਬੱਚਿਆਂ ਨੂੰ ਕੀਤਾ ਸੰਬੌਧਨ

ਇਕਬਾਲ ਸਿੰਘ ਲਾਲਪੁਰਾ ਵਲੋਂ ਕੀਤਾ ਗਿਆ ਸਨਮਾਨਿਤ

nilambir-kaurਸ਼੍ਰੀ ਅਨੰਦਪੁਰ ਸਾਹਿਬ, 3 ਦਸੰਬਰ(ਦਵਿੰਦਰਪਾਲ ਸਿੰਘ/ਅੰਕੁਸ਼) ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਅਤੇ ਇਕਬਾਲ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਚੱਲ ਰਹੇ ਸ਼੍ਰੀ ਗੁਰੂ ਹਰਿਕਿ੍ਰਸ਼ਨ ਪਬਲਿਕ ਸਕੂਲ ਵਿਖੇ ਅੱਜ ਡਾ:ਨੀਲਮਬੀਰ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਵਿਦਿਆਰਥੀਆਂ ਨੂੰ ਸੰਬੌਧਨ ਕੀਤਾ। ਜਿਕਰਯੋਗ ਹੈ ਕਿ ਡਾ: ਨੀਲਮਬੀਰ ਕੌਰ ਕੈਨੇਡਾ ਵਿਚ ਅਧਿਆਪਕ ਦੇ ਕਿੱਤੇ ਨਾਲ ਜੁੜੇ ਹੋਏ ਹਨ। ਇਸ ਮੌਕੇ ਸੰਬੌਧਨ ਕਰਦਿਆਂ ਡਾ:ਨੀਲਬੀਰ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਅੰਦਰ ਵਿਸ਼ਵਾਸ਼ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕੈਨੇਡਾ ਅਤੇ ਭਾਰਤ ਦੀ ਸਿੱਖਿਆ ਵਿਚ ਫਰਕ ਬਾਰੇ ਵੀ ਵਿਦਿਆਰਥੀਆਂ ਨੂੰ ਦੱਸਿਆ। ਇਸ ਮੌਕੇ ਸਕੂਲ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਨੇ ਡਾ:ਨੀਲਮਬੀਰ ਕੌਰ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਗੁਰਮਿੰਦਰ ਸਿੰਘ ਭੁੱਲਰ, ਮੈਡਮ ਪ੍ਰਵੀਨ ਲਤਾ, ਸੇਵਾ ਸਿੰਘ, ਵਿਜੇ ਕੁਮਾਰ, ਕੈਪ:ਤਰਸੇਮ ਸਿੰਘ, ਸੁਖਵਿੰਦਰ ਸਿੰਘ, ਜੋਗਿੰਦਰਪਾਲ, ਗੁਰਿੰਦਰ ਕੌਰ, ਵੀਰ ਕੌਰ, ਨਰਿੰਦਰ ਕੌਰ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *