Tue. Jun 25th, 2019

ਡਾ. ਰਾਜ ਕੁਮਾਰ ਵੇਰਕਾ ਨੂੰ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ

ਡਾ. ਰਾਜ ਕੁਮਾਰ ਵੇਰਕਾ ਨੂੰ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਨੂੰ ਵੇਅਰਹਾਊਸਿੰਗ (ਗੋਦਾਮ) ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਡਾ.ਰਾਜ ਕੁਮਾਰ ਵੇਰਕਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆ ਸੇਵਾਵਾਂ ਨੂੰ ਵੇਖਦੇ ਹੋਏ ਇਹ ਅਹੁਦਾ ਦਿੱਤਾ ਗਿਆ ਹੈ।
ਇਸ ਸਬੰਧੀ ਡਾ. ਰਾਜ ਕੁਮਾਰ ਵੇਰਕਾ ਨੇ ਆਪਣੇ ਫੇਸਬੁਕ ਪੇਜ ‘ਤੇ ਇਹ ਜਾਣਕਾਰੀ ਦਿੱਤੀ ਹੈ।ਓਥੇ ਵੇਰਕਾ ਨੇ ਲਿਖਿਆ ਹੈ ਕਿ ਪੰਜਾਬ ਰਾਜ ਵੇਅਰ ਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਲਈ ਕੈਪਟਨ ਅਮਰਿੰਦਰ ਸਿੰਘ ਜੀ ਦੀ ਦਿਲੋਂ ਧੰਨਵਾਦ।

Leave a Reply

Your email address will not be published. Required fields are marked *

%d bloggers like this: