ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਡਿਪਟੀ ਕਮਿਸ਼ਨਰ ਨੇ ਐਮਪੀ ਫੰਡ ਦੇ 10 ਲੱਖ ਰੁਪਏ ਸਿਵਲ ਸਰਜਨ ਦਫਤਰ ਨੂੰ ਟਰਾਂਸਫਰ ਕੀਤੇ, ਵੈਂਟੀਲੇਟਰ ਸਿਸਟਮ ਖਰੀਦਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਐਮਪੀ ਫੰਡ ਦੇ 10 ਲੱਖ ਰੁਪਏ ਸਿਵਲ ਸਰਜਨ ਦਫਤਰ ਨੂੰ ਟਰਾਂਸਫਰ ਕੀਤੇ, ਵੈਂਟੀਲੇਟਰ ਸਿਸਟਮ ਖਰੀਦਣ ਦੇ ਨਿਰਦੇਸ਼

ਫਿਰੋਜ਼ਪੁਰ 7 ਅਪ੍ਰੈਲ (ਨਿਰਪੱਖ ਆਵਾਜ਼ ਬਿਊਰੋ): ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਕੁਲਵੰਤ ਸਿੰਘ ਨੇ ਐਮ ਪੀ ਫੰਡ ਵਿਚੋਂ ਪ੍ਰਾਪਤ ਹੋਏ 10 ਲੱਖ ਰੁਪਏ ਸਿਵਲ ਸਰਜਨ ਦਫ਼ਤਰ ਨੂੰ ਟਰਾਂਸਫਰ ਕਰ ਦਿੱਤੇ ਹਨ ਅਤੇ ਸਿਵਲ ਸਰਜਨ ਡਾ: ਨਵਦੀਪ ਸਿੰਘ ਨੂੰ ਸਿਵਲ ਹਸਪਤਾਲ ਲਈ ਨਵਾਂ ਵੈਂਟੀਲੇਟਰ ਸਿਸਟਮ ਖਰੀਦਣ ਦੇ ਨਿਰਦੇਸ਼ ਦਿੱਤੇ ਹਨ। ਇਹ ਵੈਂਟੀਲੇਟਰ ਸਿਸਟਮ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਕਿਸੇ ਵੀ ਮਰੀਜ਼ ਲਈ ਵਰਤਿਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ ਚੱਲ ਰਹੀ ਲੜਾਈ ਵਿੱਚ ਸਰਕਾਰ ਵੱਲੋਂ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਮਾਜ ਦੇ ਸਾਰੇ ਵਰਗਾਂ ਦਾ ਚੰਗਾ ਸਮਰਥਨ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਰੋਨਾ ਖਿਲਾਫ ਚੱਲ ਰਹੀ ਲੜਾਈ ਵਿੱਚ ਸੰਸਦ ਮੈਂਬਰ ਫੰਡ ਤੋਂ 10 ਲੱਖ ਰੁਪਏ ਪ੍ਰਾਪਤ ਹੋਏ, ਜਿਸ ਨੂੰ ਸਿਵਲ ਸਰਜਨ ਦਫ਼ਤਰ ਟਰਾਂਫਸਰ ਕਰ ਕੇ ਵੈਂਟੀਲੇਟਰ ਸਿਸਟਮ ਖਰੀਦਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਸ ਲੜਾਈ ਵਿੱਚ ਵੈਂਟੀਲੇਟਰ ਸਿਮਸਟ ਕਾਫ਼ੀ ਮਹੱਤਵਪੂਰਨ ਸਿੱਧ ਹੋਵੇਗਾ।

ਉਨ੍ਹਾਂ ਕਿਹਾ ਕਿ ਦਾਨੀ ਸੱਜਣ ਇਸ ਦੇਸ਼ ਅਤੇ ਵਿਦੇਸ਼ ਤੋਂ ਲਗਾਤਾਰ ਯੋਗਦਾਨ ਪਾ ਰਹੇ ਹਨ, ਜੋ ਰੈਡ ਕਰਾਸ ਸੁਸਾਇਟੀ ਵੱਲੋਂ ਸਥਾਪਤ ਜ਼ਿਲ੍ਹਾ ਪੱਧਰੀ ਫੰਡ ਵਿੱਚ ਆਪਣਾ ਸਮਰਥਨ ਦੇ ਰਹੇ ਹਨ। ਉਨ੍ਹਾਂ ਲੋਕਾਂ ਨੂੰ ਇਸ ਨੇਕ ਕਾਰਜ ਲਈ ਖੁੱਲ੍ਹ ਕੇ ਦਾਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਲੋੜਵੰਦ ਲੋਕਾਂ ਤੱਕ ਮੱਦਦ ਪਹੁੰਚਾਉਣ ਲਈ ਪੂਰੀ ਸਹਾਇਤਾ ਹੋ ਸਕੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: