ਡਿਪਟੀ ਕਮਿਸ਼ਨਰ ਵੱਲੋ ਡਰਾਈਵਿੰਗ ਟੈਸਟ ਟਰੈਕ ਸੈਂਟਰਾਂ ਦੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਵੱਲੋ ਡਰਾਈਵਿੰਗ ਟੈਸਟ ਟਰੈਕ ਸੈਂਟਰਾਂ ਦੀ ਅਚਨਚੇੇਤ ਚੈਕਿੰਗ
-ਸਰਕਾਰੀ ਅਦਾਰਿਆਂ ਵਿੱਚ ਲੋਕਾਂ ਨੂੰ ਕੰਮ ਕਰਵਾਉਣ ਲਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਰਵੀ ਭਗਤ

10-25 (1)
ਲੁਧਿਆਣਾ (ਪ੍ਰੀਤੀ ਸ਼ਰਮਾ) ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਸ਼ਹਿਰ ਵਿੱਚ ਚੱਲ ਰਹੇ ਦੋ ਡਰਾਈਵਿੰਗ ਟੈਸਟ ਟਰੈਕਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਇਥੇ ਕੰਮ ਕਰਵਾਉਣ ਲਈ ਆਏ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ। ਉਹਨਾਂ ਇਸ ਮੌਕੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਇਥੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਹੈ।
ਮੌਕੇ ’ਤੇ ਹਾਜ਼ਰ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰ. ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਕੇਂਦਰਾਂ ਵਿੱਚ ਰੋਜ਼ਾਨਾ ਜਿੰਨੇ ਅਰਜੀਕਰਤਾ ਆਉਂਦੇ ਹਨ, ਉਨ੍ਹਾਂ ਸਾਰੇ ਲੋਕਾਂ ਦੇ ਟੈਸਟ ਲਏ ਜਾ ਰਹੇ ਹਨ। ਕਈ ਵਾਰ ਤਕਨੀਕੀ ਨੁਕਸ, ਸਰਵਰ ਡਾਊਨ ਜਾਂ ਕੁਨੈਕਟੀਵਿਟੀ ਦੀ ਸਮੱਸਿਆ ਹੋਣ ਕਾਰਨ ਕੰਮ ਵਿੱਚ ਰੁਕਾਵਟ ਆਉਂਦੀ ਹੈ, ਜੋ ਕਿ ਤੁਰੰਤ ਠੀਕ ਕਰਵਾ ਲਈ ਜਾਂਦੀ ਹੈ। ਫ਼ਿਲਹਾਲ ਦੋਵੇਂ ਸੈਂਟਰਾਂ ’ਤੇ ਕੰਮ ਤਸੱਲੀਬਖ਼ਸ਼ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਇਥੇ ਤਾਇਨਾਤ ਕਰਮਚਾਰੀਆਂ ਨੂੰ ਕਿਹਾ ਕਿ ਉਹਨਾਂ ਨੂੰ ਇਹ ਚੰਗੀ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ ਕਿ ਲੋਕਾਂ ਦੇ ਕੰਮ ਕਰਨਾ ਉਹਨਾਂ ਦੀ ਮੁੱਢਲੀ ਡਿਊਟੀ ਹੈ। ਕੰਮ ਕਰਨ ਸਮੇਂ ਉਹਨਾਂ ਦਾ ਆਮ ਲੋਕਾਂ ਨਾਲ ਵਤੀਰਾ ਨਿਮਰਤਾ ਵਾਲਾ ਹੋਣਾ ਚਾਹੀਦਾ ਹੈ ਅਤੇ ਕੰਮ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਸੈਂਟਰਾਂ ਵਿੱਚ ਏਜੰਟ ਆਦਿ ਦਾ ਦਾਖਲਾ ਬੰਦ ਕੀਤਾ ਜਾਵੇ, ਸਿਰਫ ਬਿਨੈਕਾਰ ਹੀ ਅੰਦਰ ਆਉਣਾ ਚਾਹੀਦਾ ਹੈ। ਉਹਨਾਂ ਕੰਮ ਕਰਵਾਉਣ ਲਈ ਆਏ ਬਿਨੈਕਾਰਾਂ ਤੋ ਜਾਣਕਾਰੀ ਹਾਸਲ ਕੀਤੀ ਕਿ ਉਹਨਾਂ ਦੇ ਕੰਮ ਤੈਅ ਸਮੇਂ ’ਚ ਹੋ ਰਹੇ ਹਨ ਅਤੇ ਕਿਸੇੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਤਾਂ ਨਹੀਂ ਕਰਨਾ ਪੈਂਦਾ ਹੈ। ਇਸ ’ਤੇ ਬਹੁਤੇ ਵਿਅਕਤੀਆਂ ਨੇ ਕਿਹਾ ਕਿ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਪੇਸ਼ ਨਹੀਂ ਆਈ ਹੈ। ਉਹਨਾਂ ਨੇ ਸੈਂਟਰਾਂ ਵਿੱਚ ਸਾਫ-ਸਫਾਈ ਵੀ ਬਣਾਈ ਰੱਖਣ ਦੇ ਵੀ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਭਵਿੱਖ ਵਿੱਚ ਵੀ ਇਨ੍ਹਾਂ ਟਰੈਕਾਂ ਦੀ ਰੁਟੀਨ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਇਆ ਕਰੇਗੀ ਤਾਂ ਜੋ ਇਥੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

Share Button

Leave a Reply

Your email address will not be published. Required fields are marked *

%d bloggers like this: