ਡੀਟੀਓ ਵੱਲੋਂ ਭਦੌੜ ਅਤੇ ਲਾਗਲੇ ਇਲਾਕਿਆਂ ’ਚ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ

ss1

ਡੀਟੀਓ ਵੱਲੋਂ ਭਦੌੜ ਅਤੇ ਲਾਗਲੇ ਇਲਾਕਿਆਂ ’ਚ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ
ਚੈਕਿੰਗ ਦੌਰਾਨ 18 ਬੱਸਾਂ ਦੇ ਚਾਲਾਨ ਕੀਤੇ ਗਏ

1-6ਭਦੌੜ 01 ਅਗਸਤ (ਵਿਕਰਾਂਤ ਬਾਂਸਲ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਡਿਪਟੀ ਕਮਿਸ਼ਨਰ ਸ. ਭੁਪਿੰਦਰ ਸਿੰਘ ਰਾਏ ਦੀਆਂ ਹਦਾਇਤਾਂ ਅਨੁਸਾਰ ਅੱਜ ਭਦੌੜ ਅਤੇ ਲਾਗਲੇ ਇਲਾਕਿਆਂ ਵਿੱਚ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਸੁਖਵਿੰਦਰ ਕੁਮਾਰ ਦੀ ਅਗਵਾਈ ਵਿੱਚ 5 ਮੈਂਬਰੀ ਟੀਮ ਵੱਲੋਂ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਨਾ ਕਰਨ ਕਾਰਨ 18 ਸਕੂਲ ਬੱਸਾਂ ਦੇ ਚਾਲਾਨ ਕੀਤੇ ਗਏ, ਜਿੰਨ੍ਹਾਂ ਵਿਚੋਂ 7 ਬੱਸਾਂ ਬੰਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਜਿਆਦਾਤਰ ਚਾਲਾਨ ਬੱਸਾਂ ਦੇ ਪਰਮਿਟ ਨਾ ਹੋਣ ਕਾਰਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਕੂਲੀਂ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਨਾ ਲੱਗੇ ਹੋਣ ਕਾਰਨ 9 ਬੱਸਾਂ ਦੇ ਚਾਲਾਨ ਕੀਤੇ ਗਏ। ਇਸ ਤੋਂ ਇਲਾਵਾ ਡਰਾਇਵਰ ਬਿਨ੍ਹਾਂ ਵਰਦੀ ਤੋਂ, ਸਮਰੱਥਾ ਤੋਂ ਜ਼ਿਆਦਾ ਬੱਚੇ ਬਿਠਾਉਣ ਕਾਰਨ ਅਤੇ ਬੱਸਾਂ ਵਿੱਚ ਫਸਟ ਏਡ ਬਾਕਸ ਨਾ ਰੱਖੇ ਹੋਣ ਕਾਰਨ ਚਾਲਾਨ ਕੀਤੇ ਗਏ।
ਉਨ੍ਹਾਂ ਸਮੂਹ ਬੱਸ ਮਾਲਕਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਨੀਤੀ ਦੀ ਗੰਭੀਰਤਾ ਨਾਲ ਪਾਲਣਾ ਕਰਨ, ਨਹੀਂ ਤਾਂ ਬੱਸਾਂ ਦੇ ਲਗਾਤਾਰ ਚਾਲਾਨ ਕੱਟੇ ਜਾਣਗੇ। ਉਨ੍ਹਾਂ ਦੱਸਿਆ ਕਿ ਸਕੂਲ ਬੱਸਾਂ ਦਾ ਰੰਗ ਪੀਲਾ, ਸੀ.ਸੀ.ਟੀ.ਵੀ. ਕੈਮਰੇ, ਮੈਡੀਕਲ ਕਿੱਟ, ਸਪੀਡ ਗਵਰਨਰ, ਲੈਡੀ ਅਟੈਂਡਟ ਅਤੇ ਅੱਗ ਬੁਝਾਊ ਯੰਤਰ ਹੋਣੇ ਚਾਹੀਦੇ ਹਨ। ਇਸ ਟੀਮ ਦੇ ਵਿੱਚ ਬਰਨਾਲਾ ਜ਼ਿਲ੍ਹੇ ਵਿਚੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਜ਼ਿਲ੍ਹਾ ਟਰਾਂਸਪੋਰਟ ਵਿਭਾਗ, ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਵਿਭਾਗ ਦੇ ਨੁਮਾਇੰਦੇ ਵੀ ਸ਼ਾਮਿਲ ਸਨ।

Share Button

Leave a Reply

Your email address will not be published. Required fields are marked *