ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਡੀਜ਼ਲ ਹੋਇਆ ਹੋਰ ਸਸਤਾ

ਡੀਜ਼ਲ ਹੋਇਆ ਹੋਰ ਸਸਤਾ

ਅੱਜ ਸ਼ੁੱਕਰਵਾਰ ਨੂੰ ਡੀਜ਼ਲ ਦੀ ਕੀਮਤ ਘਟੀ ਹੈ; ਪੈਟਰੋਲ ਹਾਲੇ ਸਥਿਰ ਹੈ। ਅੱਜ ਤੇਲ ਮਾਰਕਿਟਿੰਗ ਕੰਪਨੀਆਂ ਨੇ ਡੀਜ਼ਲ ਦੀ ਕੀਮਤ ਵਿੱਚ ਕਟੌਤੀ ਕਰ ਦਿੱਤੀ ਹੈ। ਰਾਜਧਾਨੀ ਦਿੱਲੀ ’ਚ ਇਸ ਮਹੀਨੇ ਪੈਟਰੋਲ 1.34 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 1.18 ਰੁਪਏ ਸਸਤਾ ਹੋ ਗਿਆ ਹੈ।

ਅੱਜ ਸ਼ੁੱਕਰਵਾਰ ਨੂੰ ਤੇਲ ਮਾਰਕਿਟਿੰਗ ਕੰਪਨੀਆਂ ਨੇ ਦਿੱਲੀ ਤੇ ਕੋਲਕਾਤਾ ’ਚ ਡੀਜ਼ਲ ਦੀ ਕੀਮਤ 10 ਪੈਸੇ ਪ੍ਰਤੀ ਲਿਟਰ ਘਟਾ ਦਿੱਤੀ ਹੈ। ਮੁੰਬਈ ਤੇ ਚੇਨਈ ’ਚ ਡੀਜ਼ਲ ਦੀ ਕੀਮਤ ਵਿੱਚ 11 ਪੈਸੇ ਪ੍ਰਤੀ ਲਿਟਰ ਦੀ ਕਮੀ ਕੀਤੀ ਗਈ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਅੱਜ ਸ਼ੁੱਕਰਵਾਰ ਨੁੰ ਦਿੱਲੀ, ਮੁੰਬਈ, ਕੋਲਕਾਤਾ ਤੇ ਚੇਨਈ ’ਚ ਪੈਟਰੋਲ ਦੀ ਕੀਮਤ ਕ੍ਰਮਵਾਰ 73.27 ਰੁਪਏ, 78.88 ਰੁਪਏ, 75.92 ਰੁਪਏ ਤੇ 76.09 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ।

ਇਨ੍ਹਾਂ ਹੀ ਚਾਰ ਮਹਾਂਨਗਰਾਂ ਵਿੱਚ ਡੀਜ਼ਲ ਦੀ ਕੀਮਤ ਕ੍ਰਮਵਾਰ 66.31 ਰੁਪਏ, 69.50 ਰੁਪਏ, 68.67 ਰੁਪਏ ਤੇ 70.04 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ ਹੈ।

ਸ਼ੁੱਕਰਵਾਰ ਨੂੰ ਵਿਦੇਸ਼ੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਲਾਲ ਨਿਸ਼ਾਨ ’ਚ ਕਾਰੋਬਾਰ ਹੋ ਰਿਹਾ ਹੈ। WTI ਅਤੇ ਬ੍ਰੈਂਟ ਕਰੂਡ ਕ੍ਰਮਵਾਰ 54 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਤੇ 59.50 ਡਾਲਰ ਪ੍ਰਤੀ ਬੈਰਲ ਦੇ ਲਗਭਗ ਕਾਰੋਬਾਰ ਦਰਜ ਕੀਤਾ ਗਿਆ।

Leave a Reply

Your email address will not be published. Required fields are marked *

%d bloggers like this: