Tue. Apr 23rd, 2019

ਡੀ.ਏ.ਵੀ ਸਕੂਲ ਭਿੱਖੀਵਿੰਡ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਡੀ.ਏ.ਵੀ ਸਕੂਲ ਭਿੱਖੀਵਿੰਡ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

bhikhiਭਿੱਖੀਵਿੰਡ 28 ਅਕਤੂਬਰ (ਹਰਜਿੰਦਰ ਸਿੰਘ ਗੋਲ੍ਹਣ)-ਗੁਰੂ ਨਾਨਕ ਦੇਵ ਡੀ.ਏ.ਵੀ ਪਬਲਿਕ ਸਕੂਲ ਭਿੱਖੀਵਿੰਡ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਦਲ ਬਾਬਾ ਬਿਧੀ ਚੰਦ ਸੰਪਰਦਾਇ ਸੁਰਸਿੰਘ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਮੌਜੀ ਦਾਸ ਮਾੜੀ ਕੰਬੋਕੇ ਵਾਲੇ ਮੁੱਖ ਮਹਿਮਾਨ ਵਜੋਂ ਪਹੰਚੇਂ। ਸਕੂਲ ਪਿ੍ਰੰਸੀਪਲ ਸੰਜੀਵ ਕੋਚਰ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਮੋਜੀ ਦਾਸ ਮਾੜੀ ਕੰਬੋਕੇ ਆਦਿ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਦੁਸ਼ਾਲੇ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਸੰਜੀਵ ਕੋਚਰ ਨੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੁਕਾਰ ‘ਤੇ ਦੀਵਾਲੀ ਦਾ ਤਿਉਹਾਰ ਭਾਰਤੀ ਸੈਨਾ ਨੂੰ ਸਮਰਪਿਤ ਹੈ, ਜੋ ਸਾਡੇ ਦੇਸ਼ ਭਾਰਤ ਦੀ ਰੱਖਿਆ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਉਹਨਾਂ ਨੇ ਕਿਹਾ ਕਿ ਇਸ ਸਾਲ ਅਸੀ ਸਕੂਲ਼ ਵਿਚ ਨਰਸਰੀ ਅਤੇ ਐਲ.ਕੇ.ਜੀ ਦੀਆਂ ਕਲਾਸਾਂ ਏਅਰ ਕੂਲਿੰਗ ਕਰ ਰਹੇ ਹਾਂ ਅਤੇ ਛੋਟੇ ਬੱਚਿਆਂ ਦੀ ਪੜ੍ਹਾਈ ਰੋਚਕ ਬਣਾਉਦੇ ਹੋਏ ਪ੍ਰੋਜੈਕਟਰ ਤੇ ਐਲ.ਈ.ਡੀ ਦੀ ਮਦਦ ਨਾਲ ਪੜਾਇਆ ਜਾਵੇਗਾ ਅਤੇ ਇਹਨਾਂ ਬੱਚਿਆਂ ਲਈ ਪਾਣੀ ਤੇ ਖਾਣਾ ਗਰਮ ਕਰਨ ਆਦਿ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਪਿ੍ਰੰਸੀਪਲ ਸੰਜੀਵ ਕੋਚਰ ਨੇ ਵਿਦਿਆਰਥੀਆਂ ਦੇ ਮਾਪਿਆਂ ਤੇ ਲੋਕਾਂ ਨੂੰ ਅਪੀਲ਼ ਕੀਤੀ ਕਿ ਉਹ ਪ੍ਰਾਈਵੇਟ ਬੱਸ ਡਰਾਈਵਰਾਂ ਦਾ ਸਹਿਯੋਗ ਦੇਣ ਤਾਂ ਜੋ ਨਵੀਆਂ ਬੱਸਾਂ ਖ੍ਰੀਦ ਕੇ ਸਰਕਾਰ ਦੇ ਹੁਕਮਾਂ ਦਾ ਪਾਲਣਾ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾ ਸਕੇ। ਸਮਾਗਮ ਦੌਰਾਨ ਸਕੂਲ਼ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਮੋਜੀ ਦਾਸ ਮਾੜੀ ਕੰਬੋਕੇ ਨੇ ਸਕੂਲ ਵਿਦਿਆਰਥੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਸਾਰੇ ਵਿਦਿਆਰਥੀ ਸਖਤ ਮਿਹਨਤ ਕਰਨ ਅਤੇ ਭਾਰਤੀ ਸੱਭਿਆਚਾਰ ਨਾਲ ਜੁੜਣ। ਇਸ ਮੌਕੇ ਸਕੂਲ ਟੀਚਰ ਸ੍ਰੀਮਤੀ ਵੰਦਨਾ ਰਾਮਪਾਲ ਨੇ ਛੇਵੀਂ ਤੇ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਸਕੂਲ਼ ਵਿਚ ਰੁੱਖ ਲਗਾ ਕੇ ਦੀਵਾਲੀ ਮਨਾਈ ਅਤੇ ਸਕੂਲ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਟਾਕੇ ਚਲਾਉਣ ਨਾਲ ਹੋਣ ਵਾਲੇ ਧੂੰਏ ਨਾਲ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੰੁਦਾ ਹੈ। ਇਸ ਮੌਕੇ ਚੇਅਰਮੈਂਨ ਇੰਦਰਜੀਤ ਸਿੰਘ, ਪ੍ਰਿੰਸੀਪਲ ਮਨਮਿੰਦਰ ਸਿੰਘ ਤੋਂ ਇਲਾਵਾ ਸਕੂਲ਼ ਸਟਾਫ, ਵਿਦਿਆਰਥੀ ਆਦਿ ਹਾਜਰ ਸਨ।

 

Share Button

Leave a Reply

Your email address will not be published. Required fields are marked *

%d bloggers like this: