ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਡੀ.ਸੀ. ਸੋਨਾਲੀ ਗਿਰਿ ਨੇ ਫੇਸਬੁੱਕ ਤੇ ਲਾਈਵ ਹੋਕੇ ਸਿਹਤ ਵਿਭਾਗ ਦੀਆਂ ਹਦਾਇਤਾ ਤੇ ਅਮਲ ਕਰਨ ਅਤੇ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਡੀ.ਸੀ. ਸੋਨਾਲੀ ਗਿਰਿ ਨੇ ਫੇਸਬੁੱਕ ਤੇ ਲਾਈਵ ਹੋਕੇ ਸਿਹਤ ਵਿਭਾਗ ਦੀਆਂ ਹਦਾਇਤਾ ਤੇ ਅਮਲ ਕਰਨ ਅਤੇ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ (ਦਵਿੰਦਰਪਾਲ ਸਿੰਘ/ਅੰਕੁਸ਼): ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਨੇ ਬੀਤੀ ਸ਼ਾਮ ਕੋਵਿਡ-19 ਦੇ ਮੱਦੇਨਜ਼ਰ ਫੇਸਬੁੱਕ ‘ਤੇ ਲਾਈਵ ਗੱਲਬਾਤ ਕਰਦੇ ਹੋਏ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਾਗ ਵਲੋ ਜਾਰੀ ਹਦਾਇਤਾ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਜਿਲ੍ਹਾ ਰੂਪਨਗਰ ਨੂੰ ਇਸ ਮਹਾਂਮਾਰੀ ਤੋੰ ਬਚਾਉਣ ਵਿੱਚ ਆਪਣਾ ਯੋਗਦਾਨ ਦੇਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਲੋਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ਹੈ, ਜਿਸ ਦੀ ਉਹ ਭਵਿੱਖ ਵਿਚ ਵੀ ਪੂਰੀ ਆਸ ਕਰਦੇ ਹਨ। ਉਹਨਾਂ ਕਿਹਾ ਕਿ ਕਰੋਨਾ ਦੀ ਇਹ ਬਿਮਾਰੀ ਬਹੁਤ ਭਿਆਨਕ ਹੈ ਅਤੇ ਸਮਾਜਿਕ ਦੂਰੀ ਨਾ ਰੱਖਣ ਨਾਲ ਜਲਦੀ ਫੈਲਦੀ ਹੈ। ਇਸ ਲਈ ਹੀ ਪੰਜਾਬ ਸਰਕਾਰ ਨੇ ਇਨ੍ਹਾਂ ਸਬੰਧੀ ਹਦਾਇਤਾਂ ਦੀ ਪਾਲਣਾ ਸਖਤੀ ਨਾਲ ਕਰਾਉਣ ਲਈ ਆਦੇਸ਼ ਦਿੱਤੇ ਹੋਏ ਹਨ।

ਡਿਪਟੀ ਕਮਿਸ਼ਨਰ ਨੇ ਅੱਜ ਫੇਸਬੁੱਕ ਤੇ ਲਾਈਵ ਹੋ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ”ਮਿਸ਼ਨ ਫਤਹਿ” ਨੂੰ ਸਫਲ ਕਰਨ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ।

ਉਹਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਹੈ, ਕਿ ਅਸੀਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੀਏ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਇਕੱਠ ‘ਤੇ ਪੂਰਨ ਪਾਬੰਦੀ ਹੈ।ਉਨ੍ਹਾਂ ਕਿਹਾ ਕਿ ਸਮਾਜਿਕ ਸਮਾਗਮਾ,ਸੋਗ ਸਮਾਗਮਾਂ ਅਤੇ ਹੋਰ ਇਕੱਠ ਕਰਨ ਤੇ ਕਈ ਨਿਯਮ ਲਾਗੂ ਕੀਤੇ ਗਏ ਹਨ ਜਿਨ੍ਹਾਂ ਦੀ ਪਾਲਣਾ ਕਰਨਾ ਜਿਲ੍ਹੇ ਦੇ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਮਾਸਕ ਪਾਉਣਾ ਬੇਹੱਦ ਜਰੂਰੀ ਹੈ ਇਸ ਨਾਲ ਇੱਕ ਦੂਜੇ ਨੁੰ ਸੰਕਰਮਣ ਤੋ ਬਚਾਇਆ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਵਾਰ ਵਾਰ ਹੱਥ ਧੋਣੇ ਅਤੇ ਸੰਭਵ ਹੋਵੇ ਤਾਂ ਸੈਨੈਟਾਈਜਰ ਦੀ ਵਰਤੋ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੋਜੂਦਾ ਹਾਲਾਤ ਵਿਚ ਸਾਵਧਾਨੀਆਂ ਹੀ ਸੁਰੱਖਿਆਂ ਦਾ ਘੇਰਾ ਮਜਬੂਤ ਕਰ ਰਹੀਆ ਹਨ। ਉਨ੍ਹਾਂ ਜਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਜੇਕਰ ਇਨ੍ਹਾਂ ਹਦਾਇਤਾ ਦੀ ਪਾਲਣਾ ਕਰਨ ਅਤੇ ਕਰਵਾਉਣ ਵਿਚ ਪੂਰੀ ਮਿਹਨਤ ਕਰਨ ਤਾਂ ਕਰੋਨਾ ਨੁੰ ਹਰਾਉਣਾ ਬੇਹੱਦ ਆਸਾਨ ਹੈ। ਡਿਪਟੀ ਕਮਿਸ਼ਨਰ ਦੇ ਇਸ ਫੇਸਬੁੱਕ ਲਾਈਵ ਪ੍ਰੋਗਰਾਮ ਨੂੰ ਸੋਸ਼ਲ ਮੀਡੀਆ ਉਤੇ ਵੱਡੀ ਗਿਣਤੀ ਵਿਚ ਵੇਖਿਆ ਅਤੇ ਪਸੰਦ ਕੀਤਾ ਗਿਆ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: