ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. May 26th, 2020

ਡੇਰਾ ਸਿਰਸਾ ਮੁਖੀ ਸਬੰਧੀ ਆਏ ਅਦਾਲਤੀ ਫੈਸਲੇ ਦਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਕੀਤਾ ਸਵਾਗਤ

ਡੇਰਾ ਸਿਰਸਾ ਮੁਖੀ ਸਬੰਧੀ ਆਏ ਅਦਾਲਤੀ ਫੈਸਲੇ ਦਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਕੀਤਾ ਸਵਾਗਤ
ਡੇਰਾ ਸਿਰਸਾ ਪ੍ਰੇਮੀਆਂ ਨੂੰ ਸ਼ਬਦ ਗੁਰੂੁ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਨਾਲ ਜੁੜਨ ਦੀ ਕੀਤੀ ਅਪੀਲ

ਤਲਵੰਡੀ ਸਾਬੋ, 29 ਅਗਸਤ (ਗੁਰਜੰਟ ਸਿੰਘ ਨਥੇਹਾ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਿਸ਼ੇਸ ਸੀ. ਬੀ. ਆਈ ਅਦਾਲਤ ਵੱਲੋਂ ਸਾਧਵੀਆਂ ਦੇ ਯੌਨ ਸ਼ੋਸਣ ਮਾਮਲੇ ਵਿੱਚ 20 ਸਾਲ ਕੈਦ ਦੀ ਸਜਾ ਸੁਣਾਏ ਜਾਣ ਦੇ ਫੈਸਲੇ ਦਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਗਤ ਕਰਦਿਆਂ ਸਿੱਖ ਧਰਮ ਵਿੱਚੋਂ ਡੇਰੇ ਨਾਲ ਜੁੜੇ ਪ੍ਰੇਮੀਆਂ ਨੂੰ ਮੁੜ ਸ਼ਬਦ ਗੁਰੁੂ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਅਪੀਲ ਕੀਤੀ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਦਾਲਤੀ ਫੈਸਲਾ ਬਿਲਕੁਲ ਤੱਥਾਂ ਦੇ ਆਧਾਰ ‘ਤੇ ਆਇਆ ਹੈ ਇਸ ਲਈ ਲੋਕਾਂ ਨੂੰ ਹੁਣ ਦੇਹਧਾਰੀ ਗੁਰੂਆਂ ਦੀ ਸੱਚਾਈ ਤੋਂ ਵਾਕਿਫ ਹੋ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਭਾਵੇਂ ਇਹ ਮਾਮਲਾ ਡੇਰਾ ਮੁਖੀ ਅਤੇ ਡੇਰੇ ਦੀਆਂ ਸਾਧਵੀਆਂ ਦੇ ਵਿਚਕਾਰ ਸੀ ਪ੍ਰੰਤੂ ਜੋ ਤੱਥ ਸੀ. ਬੀ. ਆਈ ਨੇ ਅਦਾਲਤ ਸਾਹਮਣੇ ਪੇਸ਼ ਕੀਤੇ ਹਨ ਉਹ ਹੈਰਾਨ ਕਰਨ ਵਾਲੇ ਹਨ। ਸਿੰਘ ਸਾਹਿਬ ਨੇ ਸਿੱਖ ਧਰਮ ਵਿੱਚੋਂ ਡੇਰੇ ਨਾਲ ਜੁੜੇ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਸਾਹਮਣੇ ਆਈ ਹਕੀਕਤ ਨੂੰ ਸਵੀਕਾਰਦਿਆਂ ਹੁਣ ਦੇਹਧਾਰੀ ਗੁਰੂੁ ਡੰਮ ਦਾ ਤਿਆਗ ਕਰਕੇ ਸੱਚੇ ਗੁਰੂੁ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ।
ਇਸ ਮੌਕੇ ਬੀਬੀ ਜੋਗਿੰਦਰ ਕੌਰ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਮੋਹਣ ਸਿੰਘ ਬੰਗੀ, ਭਾਈ ਅਮਰੀਕ ਸਿੰਘ ਕੋਟਸ਼ਮੀਰ, ਭਾਈ ਜਗਸੀਰ ਸਿੰਘ ਮਾਂਗੇਆਣਾ ਤਿੰਨੇ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਕਾਕਾ ਸਿੰਘ ਬੁੰਗਾ ਮਸਤੂਆਣਾ, ਬਾਬਾ ਪ੍ਰੀਤਮ ਸਿੰਘ ਮੱਲੜੀ, ਭਾਈ ਕਰਨ ਸਿੰਘ ਮੈਨੇਜਰ ਤਖਤ ਸਾਹਿਬ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: