ਡੋਨਾਲਡ ਟਰੰਪ ਸਰਕਾਰ ਵਲੋਂ ਵੀਜ਼ਾ ਪ੍ਰਕਿਰਿਆ ਵਿੱਚ ਹੋਰ ਸਖ਼ਤੀ ਕਰਨ ਦੀ ਕਵਾਇਦ ਸ਼ੁਰੂ

ss1

ਡੋਨਾਲਡ ਟਰੰਪ ਸਰਕਾਰ ਵਲੋਂ ਵੀਜ਼ਾ ਪ੍ਰਕਿਰਿਆ ਵਿੱਚ ਹੋਰ ਸਖ਼ਤੀ ਕਰਨ ਦੀ ਕਵਾਇਦ ਸ਼ੁਰੂ

ਡੋਨਾਲਡ ਟਰੰਪ ਦੀ ਨਵੀਂ ਸਰਕਾਰ ਹੁਣ ਐੱਚ-1ਬੀ ਵੀਜ਼ਾ ਦੇ ਨਿਯਮਾਂ ਨੂੰ ਹੋਰ ਸਖਤ ਬਣਾਉਣ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਟਰੰਪ ਪ੍ਰਸ਼ਾਸਨ 2018 ਤੋਂ ਐੱਚ-4 ਵੀਜ਼ਾ ਧਾਰਕਾਂ ਦਾ ਵਰਕ ਪਰਮਿਟ ਬੰਦ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਇਹ ਵੀਜ਼ਾ ਐੱਚ-1ਬੀ ਧਾਰਕਾਂ ਦੇ ਜੀਵਨ ਸਾਥੀ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਨਿਰਭਰ ਕਹਿੰਦੇ ਹਨ। ਨਵੇਂ ਨਿਯਮਾਂ ਮੁਤਾਬਕ ਐੱਚ-1ਬੀ ਵੀਜ਼ਾ ਤਹਿਤ ਅਮਰੀਕਾ ‘ਚ ਰਹਿ ਰਹੇ ਲੋਕਾਂ ‘ਤੇ ਨਿਰਭਰ ਉਨ੍ਹਾਂ ਦੀ ਪਤਨੀ ਜਾਂ ਪਤੀ ਨੂੰ ਕੰਮ ਕਰਨ ਦੀ ਮਨਜ਼ੂਰੀ ਨਹੀਂ ਮਿਲੇਗੀ। ਅਜਿਹੇ ‘ਚ ਸਭ ਤੋਂ ਵੱਡੀ ਗਾਜ਼ ਭਾਰਤੀ ਪਤਨੀਆਂ ‘ਤੇ ਡਿੱਗ ਸਕਦੀ ਹੈ ਕਿਉਂਕਿ ਅਮਰੀਕਾ ‘ਚ ਬਹੁਤ ਸਾਰੇ ਭਾਰਤੀ ਐੱਚ-1ਬੀ ਵੀਜ਼ਾ ‘ਤੇ ਕੰਮ ਕਰਦੇ ਹਨ, ਜੋ ਆਪਣੀ ਪਤਨੀ ਨਾਲ ਰਹਿੰਦੇ ਹਨ। ਇਸ ਫੈਸਲੇ ਦੇ ਬਾਅਦ ਉਨ੍ਹਾਂ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਜੋ ਗ੍ਰੀਨ ਕਾਰਡ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਹਿਲਾਂ ਇਸ ਬਿੱਲ ਨੂੰ ਮਨਜ਼ੂਰੀ ਲਈ ਸੈਨੇਟ ਦੀ ਕਮੇਟੀ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਸਤਖਤ ਕਰਨਗੇ, ਜਿਸ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।

Share Button

Leave a Reply

Your email address will not be published. Required fields are marked *