Wed. Aug 21st, 2019

ਢੀਂਡਸਾ ਅਤੇ ਘੁੰਨਸ ਨੇ 30 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਤਿੰਨ ਕਰੋੜ ਰੁਪਏ ਦੇ ਚੈਕ ਸੌਂਪੇ

ਢੀਂਡਸਾ ਅਤੇ ਘੁੰਨਸ ਨੇ 30 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਤਿੰਨ ਕਰੋੜ ਰੁਪਏ ਦੇ ਚੈਕ ਸੌਂਪੇ
ਮੁੱਖ ਮੰਤਰੀ ਪੰਜਾਬ ਵੱਲੋਂ ਦਿੜ੍ਹਬਾ ‘ਚ ਸੰਗਤ ਦਰਸ਼ਨ ਦੌਰਾਨ ਕੀਤਾ ਗਿਆ ਸੀ ਗਰਾਂਟਾਂ ਦੇਣ ਦਾ ਐਲਾਨ
ਅਕਾਲੀ-ਭਾਜਪਾ ਗਠਜੋੜ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਭਲਾਈ ਲਈ ਵਚਨਬੱਧ: ਸੁਖਦੇਵ ਸਿੰਘ ਢੀਂਡਸਾ
ਸ਼ਹਿਰੀ ਵਾਰਡਾਂ ਤੇ ਪਿੰਡਾਂ ‘ਚ ਵਿਕਾਸ ਦੀ ਕਮੀ ਨਹੀਂ ਆਵੇਗੀ: ਘੁੰਨਸ

6-32ਦਿੜ੍ਹਬਾ, 06 ਅਗਸਤ (ਰਣ ਸਿੰਘ ਚੱਠਾ) ਪਿਛਲੇ ਦਿਨੀਂ ਦਿੜ੍ਹਬਾ ਵਿਖੇ ਸੰਗਤ ਦਰਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਦਿੜ੍ਹਬਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਐਲਾਨੀਆਂ ਗਈਆਂ ਗਰਾਂਟਾਂ ਵਿੱਚੋਂ 40 ਫੀਸਦੀ ਗਰਾਂਟਾਂ ਦੇ ਚੈਕ ਅੱਜ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਅਤੇ ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ ਵੱਲੋਂ ਸਬੰਧਤ ਪੰਚਾਇਤਾਂ ਨੂੰ ਸੌਂਪੇ ਗਏ। ਸਮਾਗਮ ਦੌਰਾਨ ਸ. ਢੀਂਡਸਾ ਅਤੇ ਸੰਤ ਘੁੰਨਸ ਵੱਲੋਂ ਬਲਾਕ ਦਿੜ੍ਹਬਾ ਦੀਆਂ 30 ਪੰਚਾਇਤਾਂ ਨੂੰ ਲਗਭਗ 3 ਕਰੋੜ ਰੁਪਏ ਦੀਆਂ ਗਰਾਂਟਾਂ ਦੇ ਚੈਕ ਵੰਡੇ । ਦਿੜ੍ਹਬਾ ਵਿਖੇ ਆਯੋਜਿਤ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੈਂਬਰ ਰਾਜ ਸਭਾ ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬੰਧਤ ਪੰਚਾਇਤਾਂ ਨੂੰ ਸਮੇਂ ਸਿਰ ਗਰਾਂਟਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਪਿੰਡਾਂ ਤੇ ਸ਼ਹਿਰੀ ਵਾਰਡਾਂ ਵਿੱਚ ਲੋੜ ਮੁਤਾਬਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸ. ਢੀਂਡਸਾ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਭਲਾਈ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਹਰੇਕ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਹੈ ਅਤੇ ਪੰਜਾਬ ਦੇ ਲੋਕ ਲਗਾਤਾਰ ਤੀਜੀ ਵਾਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਸੰਤ ਬਲਬੀਰ ਸਿੰਘ ਘੁੰਨਸ ਨੇ ਕਿਹਾ ਕਿ ਸਬੰਧਤ ਗ੍ਰਾਮ ਪੰਚਾਇਤਾਂ ਵੱਲੋਂ ਵਿਕਾਸ ਕਾਰਜਾਂ ਲਈ ਮਿਲੀ ਗਰਾਂਟ ਖਰਚ ਕਰਨ ਤੋਂ ਬਾਅਦ ਸਰਕਾਰ ਵੱਲੋਂ ਬਾਕੀ 60 ਫੀਸਦੀ ਗਰਾਂਟਾਂ ਹੋਰ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ ਤਾਂ ਜੋ ਕੋਈ ਵੀ ਪਿੰਡ ਅਤੇ ਸ਼ਹਿਰੀ ਵਾਰਡ ਸਹੂਲਤਾਂ ਤੋਂ ਸੱਖਣਾ ਨਾ ਰਹੇ। ਸਮਾਰੋਹ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਾ ਸਿੰਘ ਕਮਾਲਪੁਰ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸਤਿਗੁਰ ਸਿੰਘ ਨਮੋਲ, ਮੈਂਬਰ ਐਨ.ਆਰ.ਆਈ ਕਮਿਸ਼ਨ ਕਰਨ ਘੁਮਾਣ, ਚੇਅਰਮੈਨ ਪੰਚਾਇਤ ਸੰਮਤੀ ਰਣਧੀਰ ਸਿੰਘ ਸਮੂਰਾਂ, ਚੇਅਰਮੈਨ ਮਾਰਕੀਟ ਕਮੇਟੀ ਦਿੜ੍ਹਬਾ ਗੁਰਜੀਤ ਸਿੰਘ ਜੀਤੀ, ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ ਭੁਪਿੰਦਰ ਸਿੰਘ, ਬੀ.ਡੀ.ਪੀ.ਓ ਤਜਿੰਦਰ ਸਿੰਘ, ਭਗਵਾਨ ਢੰਡੋਲੀ,ਸਰਪੰਚ ਜਰਨੈਲ ਸਿੰਘ ਕਾਕੂਵਾਲਾ,ਨਰਿੰਦਰ ਖਡਿਆਲੀ,ਸਰਪੰਚ ਸੁਖਵੀਰ ਸਿੰਘ ਢੰਡੋਲੀ,ਗੋਰਾ ਕੋਹਰੀਆਂ,ਜਗਜੀਤ ਨਿੱਕਾ ਕੋਹਰੀਆਂ,ਜਸਵਿੰਦਰ ਸਿੰਘ ਲੱਧੜ ਪੀ,ਏ ਸੰਤ ਘੁੰਨਸ,ਸਮੇਤ ਹੋਰ ਆਗੂ, ਅਧਿਕਾਰੀ ਤੇ ਪਤਵੰਤੇ ਵੀ ਹਾਜਰ ਸਨ।

Leave a Reply

Your email address will not be published. Required fields are marked *

%d bloggers like this: