Sun. May 19th, 2019

ਢੱਡਰੀਆਂ ਵਾਲੇ ‘ਤੇ ਹਮਲਾ: 6 ਹੋਰ ਕਾਬੂ

ਢੱਡਰੀਆਂ ਵਾਲੇ ‘ਤੇ ਹਮਲਾ: 6 ਹੋਰ ਕਾਬੂ

ਪਟਿਆਲਾ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹਮਲੇ ਦੇ ਮਾਮਲੇ ਵਿੱਚ ਬਾਦਲ ਸਰਕਾਰ ਕਸੂਤੀ ਘਿਰ ਗਈ ਹੈ। ਵਿਰੋਧੀ ਧਿਰਾਂ ਨੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਚੁੱਕ ਹੈ। ਉੱਧਰ, ਪੁਲਿਸ ਨੇ ਅੱਜ ਛੇ ਹੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਪਰ ਅਜੇ ਤੱਕ ਇਸ ਮਾਮਲੇ ਦੀ ਮਾਸਟਰਮਾਇੰਡ ਬਾਰੇ ਖੁਲਾਸਾ ਨਹੀਂ ਹੋਇਆ। ਇਸ ਮਾਮਲੇ ਵਿੱਚ ਹੁਣ ਤੱਖ 14 ਮੁਲਜ਼ਮ ਗ੍ਰਿਫਤਾਰ ਕਰ ਲਏ ਗਏ ਹਨ।

ਇਸ ਦੇ ਨਾਲ ਹੀ ਵਿਰੋਧੀ ਧਿਰਾਂ ਦੇ ਲੀਡਰਾਂ ਵੱਲੋਂ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਦਾ ਸਿਲਸਿਲਾ ਜਾਰੀ ਹੈ। ਅੱਜ ਪਟਿਆਲਾ ਤੋਂ ਵਿਧਾਇਕ ਪਰਨੀਤ ਕੌਰ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਏ। ਉਧਰ, ਆਮ ਆਦਮੀ ਪਾਰਟੀ ਦੇ ਬੁਲਾਰੇ ਸੁਖਪਾਲ ਖਹਿਰਾ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇ ਕਿਉਂਕਿ ਪੰਜਾਬ ਦੀ ਮੌਜੂਦਾ ਸਰਕਾਰ ਰਾਜ ਕਰਨ ਦੇ ਕਾਬਲ ਨਹੀਂ।

ਸਰਨਾ ਨੇ ਕਿਹਾ ਹੈ ਕਿ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹਮਲੇ ਦੇ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦਾ ਨਾਮ ਉਜਾਗਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਹਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਜੋ ਵੀ ਮੁਲਜ਼ਮ ਫੜੇ ਗਏ ਹਨ, ਉਹ ਸਿਰਫ ਮੋਹਰੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਸਮੇਂ ਰਹਿੰਦੇ ਸਹੀ ਕੰਮ ਨਹੀਂ ਕੀਤਾ ਤਾਂ ਪੰਜਾਬ ਦੀ ਮੌਜੂਦਾ ਸਰਕਾਰ ਦੇ ਰਾਜ ਵਿੱਚ ਅੱਤਵਾਦ ਦੁਬਾਰਾ ਆ ਸਕਦਾ ਹੈ।

ਦੂਜੇ ਪਾਸੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਕਾਤਲਾਨਾ ਹਮਲੇ ਤੇ ਬਾਬਾ ਭੁਪਿੰਦਰ ਸਿੰਘ ਦੀ ਹੱਤਿਆ ਦੇ ਮਾਮਲੇ ਦੇ ਮੁਲਜ਼ਮਾਂ ਨੂੰ ਮੰਗਲਵਾਰ ਅਦਾਲਤ ਪੇਸ਼ ਕੀਤਾ ਗਿਆ। ਜਿੱਥੇ ਕੋਰਟ ਨੇ ਪਹਿਲਾਂ ਫੜੇ ਗਏ ਚਾਰ ਮੁਲਜ਼ਮਾਂ ਨੂੰ ਚਾਰ ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ, ਜਦਕਿ ਇਸ ਮਾਮਲੇ ਵਿੱਚ ਫੜੇ ਗਏ ਚਾਰ ਹੋਰ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਇਸ ਮਾਮਲੇ ਵਿੱਚ ਅੱਜ ਛੇ ਹੋਰ ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ। ਹੁਣ ਤੱਕ ਕੁੱਲ੍ਹ 14 ਮੁਲਜ਼ਮਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ।

Leave a Reply

Your email address will not be published. Required fields are marked *

%d bloggers like this: