ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਬਣਨ ਵਾਲੇ ਜੌੜਾ ਘਰ ਅਤੇ ਗੱਠੜੀ ਘਰ ਦਾ ਨੀਂਹ ਪੱਥਰ ਪੰਜ ਪਿਆਰੇ ਸਾਹਿਬਾਨ ਅਤੇ ਗਿ:ਮੱਲ ਨੇ ਰੱਖਿਆ

ss1

ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਬਣਨ ਵਾਲੇ ਜੌੜਾ ਘਰ ਅਤੇ ਗੱਠੜੀ ਘਰ ਦਾ ਨੀਂਹ ਪੱਥਰ ਪੰਜ ਪਿਆਰੇ ਸਾਹਿਬਾਨ ਅਤੇ ਗਿ:ਮੱਲ ਨੇ ਰੱਖਿਆ
ਸ਼੍ਰੋਮਣੀ ਕਮੇਟੀ ਨੇ ਬਾਬਾ ਅਮਰੀਕ ਸਿੰਘ ਪਟਿਆਲੇ ਵਾਲਿਆਂ ਨੂੰ ਸੌਂਪੀ ਸੇਵਾ, ਲੱਗਭਗ ਇਕ ਮਹੀਨੇ ‘ਚ ਕੰਮ ਹੋਵੇਗਾ ਮੁਕੰਮਲ

ਸ਼੍ਰੀ ਅਨੰਦਪੁਰ ਸਾਹਿਬ, 7 ਦਸੰਬਰ(ਦਵਿੰਦਰਪਾਲ ਸਿੰਘ/ ਅੰਕੁਸ਼): ਪਵਿੱਤਰ ਨਗਰੀ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਦੀ ਸਹੂਲਤ ਨੂੰ ਮੁਖ ਰੱਖਦਿਆਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਬਣਨ ਵਾਲੇ ਨਵੇਂ ਜੌੜਾ ਘਰ ਅਤੇ ਗੱਠੜੀ ਘਰ ਦਾ ਨੀਂਹ ਪੱਥਰ ਅੱਜ ਪੰਜ ਪਿਆਰੇ ਸਾਹਿਬਾਨ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਵੱਲੋਂ ਟੱਕ ਲਗਾਕੇ ਰੱਖਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜੱਥੇ:ਮੱਲ ਸਿੰਘ ਨੇ ਦੱਸਿਆ ਕਿ ਤਖਤ ਸਾਹਿਬ ਵਿਖੇ ਬਣਨ ਵਾਲੇ ਜੌੜਾ ਘਰ ਅਤੇ ਗੱਠੜੀ ਘਰ ਦੀ ਸੇਵਾ ਬਾਬਾ ਅਮਰੀਕ ਸਿੰਘ ਜੀ ਪਟਿਆਲੇ ਵਾਲਿਆਂ ਨੂੰ ਸੌਂਪੀ ਗਈ ਹੈ ਅਤੇ ਇਸਨੂੰ ਲੱਗਭਗ ਇਕ ਮਹੀਨੇ ਦੇ ਅੰਦਰ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨ: ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਹੈੱਡ ਗ੍ਰੰਥੀ ਗਿ:ਫੂਲਾ ਸਿੰਘ, ਮੈਨੇਜਰ ਮੁਖਤਿਆਰ ਸਿੰਘ, ਮੀਤ ਮੈਨੇਜਰ ਹਰਜਿੰਦਰ ਸਿੰਘ ਪੱਟੀ, ਗਿ:ਚਰਨਜੀਤ ਸਿੰਘ, ਅਮਨਦੀਪ ਸਿੰਘ, ਸੂਚਨਾ ਅਫਸਰ ਹਰਦੇਵ ਸਿੰਘ, ਮਨਜਿੰਦਰ ਸਿੰਘ ਬਰਾੜ, ਬਾਬਾ ਭਿੰਦਾ ਸਿੰਘ, ਬਾਬਾ ਕਾਲਾ ਸਿੰਘ, ਹਰਜੀਤ ਸਿੰਘ ਅਚਿੰਤ,ਬੀਬੀ ਕੁਲਵਿੰਦਰ ਕੌਰ, ਸਤਨਾਮ ਸਿੰਘ ਝੱਜ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *