ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦਾ ਹੋਇਆ ਦਿਹਾਂਤ

ss1

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦਾ ਹੋਇਆ ਦਿਹਾਂਤ

ਸ੍ਰੀ ਆਨੰਦਪੁਰ ਸਾਹਿਬ, 15 ਅਗਸਤ (ਦਵਿੰਦਰਪਾਲ ਸਿੰਘ): ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਮੋਹਾਲੀ ਦੇ ਇਕ ਨਿਜੀ ਹਸਪਤਾਲ ‘ਚ ਜੇਰੇ ਇਲਾਜ ਸਨ। ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦਾ ਭਲਕੇ ਸਵੇਰੇ 11 ਵਜੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਾਲੇ ਮੈਦਾਨ ਵਿਚ ਦਾਹ ਸੰਸਕਾਰ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਜਾਣਕਾਰੀ ਦਿੱਤੀ। ਗੌਰਤਲਬ ਹੈ ਕਿ ਗਿਆਨੀ ਮੱਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

Share Button

Leave a Reply

Your email address will not be published. Required fields are marked *