ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ

ss1

ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ
9 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ-: ਚਾਵਲਾ
ਸਮਾਗਮ ਦੋਰਾਨ ਧਾਰਮਿਕ ਸ਼ਖਸ਼ੀਅਤਾਂ ਭਰਨਗੀਆਂ ਹਾਜਰੀਆਂ
ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਪ੍ਰਕਾਸ਼ ਦਿਵਸ ਸਬੰਧੀ 5 ਵੱਡੇ ਸਮਾਗਮ ਕਰਵਾਏ ਜਾਣ ਦਾ ਕੀਤਾ ਫੈਸਲਾ-: ਭਾਈ ਚਾਵਲਾ

26rpr-pb-1003ਸ਼੍ਰੀ ਅਨੰਦਪੁਰ ਸਾਹਿਬ, 26 ਸਤੰਬਰ(ਦਵਿੰਦਰਪਾਲ ਸਿੰਘ): ਅੱਜ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋੋਈ ਜਿਸ ਵਿਚ ਇਹ ਫੈਸਲਾ ਕੀਤਾ ਗਿਆ ਕਿ 9 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਇਸ ਸਮਾਗਮ ਸਬੰਧੀ 8 ਪ੍ਰਚਾਰਕ ਵਹੀਰਾਂ ਚਲਾਈਆਂ ਜਾਣਗੀਆਂ ਜੋ ਸ਼੍ਰੀ ਅਨੰਦਪੁਰ ਸਾਹਿਬ, ਰੂਪਨਗਰ, ਮੋਰਿੰਡਾ ਅਤੇ ਹਿਮਾਚਲ ਪ੍ਰਦੇਸ਼ ਦੇ ਹਰ ਪਿੰਡ, ਸ਼ਹਿਰ ਅਤੇ ਘਰ ਘਰ ਜਾ ਕੇ ਇਸ ਸਮਾਗਮ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨਗੀਆਂ। ਉਨਾਂ ਦੱਸਿਆ ਕਿ 9 ਅਕਤੂਬਰ ਨੂੰ ਸਵੇਰੇ 10 ਵਜੇ ਤੋ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਇਸ ਸਮਾਗਮ ਦੋਰਾਨ ਧਾਰਮਿਕ ਸ਼ਖਸ਼ੀਅਤਾਂ ਹਾਜਰੀਆਂ ਭਰਣਗੀਆਂ। ਉਨਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਪ੍ਰਕਾਸ਼ ਦਿਵਸ ਸਬੰਧੀ 5 ਵੱਡੇ ਸਮਾਗਮ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ ਸੀ ਜਿਨਾਂ ਦੀ ਸ਼ੁਰੂਆਤ ਪਾਉਂਟਾ ਸਾਹਿਬ ਦੇ ਪਾਵਨ ਅਸਥਾਨ ਤੋ ਕੀਤੀ ਗਈ ਸੀ। ਇਹ ਤੀਸਰਾ ਵੱਡਾ ਸਮਾਗਮ ਹੋਵੇਗਾ ਜਿਸ ਵਿਚ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਹੋਵੇਗੀ। ਉਨਾਂ ਸਮੂੰਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿਚ ਹਾਜਰੀਆਂ ਭਰ ਕੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਇਸ ਮੋਕੇ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਅਜਮੇਰ ਸਿੰਘ ਖੇੜਾ, ਮੈਨੇਜਰ ਮੁਖਤਿਆਰ ਸਿੰਘ, ਹੈਡ ਪ੍ਰਚਾਰਕ ਜਗਦੇਵ ਸਿੰਘ, ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਲਵਪ੍ਰੀਤ ਸਿੰਘ, ਮੈਨੇਜਰ ਸਤਿੰਦਰ ਸਿੰਘ, ਇੰਦਰਜੀਤ ਸਿੰਘ ਅਰੋੜਾ, ਮਨਜਿੰਦਰ ਸਿੰਘ ਬਰਾੜ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *