ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਤਖਤ ਸ੍ਰੀ ਦਮਦਮਾ ਸਾਹਿਬ ਦੇ ਲੰਗਰਾਂ ਲਈ 101 ਕੁਇੰਟਲ ਖੰਡ ਭੇਜੀ

ਤਖਤ ਸ੍ਰੀ ਦਮਦਮਾ ਸਾਹਿਬ ਦੇ ਲੰਗਰਾਂ ਲਈ 101 ਕੁਇੰਟਲ ਖੰਡ ਭੇਜੀ

ਤਲਵੰਡੀ ਸਾਬੋ, 16 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਦੇ ਨਿਰਦੇਸ਼ਾਂ ਤੇ ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਬੀਤੀ 24 ਮਾਰਚ ਤੋਂ ਲੋੜਵੰਦ ਲੋਕਾਂ ਲਈ ਚਲਾਏ ਜਾ ਰਹੇ ਵਿਸ਼ੇਸ ਲੰਗਰਾਂ ਤੋਂ ਪ੍ਰਭਾਵਿਤ ਹੋ ਕੇ ਦਾਨੀ ਸੱਜਣਾਂ ਵੱਲੋਂ ਲੰਗਰਾਂ ਲਈ ਮਦੱਦ ਭੇਜੀ ਜਾ ਰਹੀ ਹੈ।ਇਸੇ ਲੜੀ ਵਿੱਚ ਬੀਤੇ ਦਿਨ ਲੰਗਰ ਲਈ ਇੱਕ ਮਿੱਲ ਵੱਲੋਂ 101 ਕੁਇੰਟਲ ਖੰਡ ਭੇਜੀ ਗਈ।

ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਏ. ਬੀ ਸ਼ੂਗਰ ਲਿਮਟਿਡ ਰੰਧਾਵਾ, ਦਸੂਹਾ (ਹੁਸ਼ਿਆਰਪੁਰ) ਵੱਲੋਂ 101 ਕੁਇੰਟਲ ਖੰਡ ਦੀ ਖੇਪ ਤਖਤ ਸਾਹਿਬ ਦੇ ਸਪੁਰਦ ਕੀਤੀ ਗਈ। ਖੰਡ ਦੀ ਸਪਲਾਈ ਦੇਣ ਲਈ ਖੰਡ ਮਿੱਲ ਵੱਲੋਂ ਇੱਕੋ ਹੀ ਅਧਿਕਾਰੀ ਤਖਤ ਸਾਹਿਬ ਪੁੱਜਾ। ਤਖਤ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਉਕਤ ਅਧਿਕਾਰੀ ਨੂੰ ਸਿਰੋਪਾਉ ਅਤੇ ਤਖਤ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕਰਦਿਆਂ ਮਿੱਲ ਦੀ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ।

ਤਖਤ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਤੋਂ ਸੂਬੇ ਅੰਦਰ ਕਰਫਿਊ ਸ਼ੁਰੂ ਹੋਇਆ ਹੈ ਨਾ ਕੇਵਲ ਪ੍ਰਸ਼ਾਸਨ ਦੀਆਂ ਹਦਾਇਤਾਂ ਤੇ ਲੰਗਰ ਪਹੁੰਚਾਇਆ ਜਾ ਰਿਹਾ ਹੈ ਸਗੋਂ ਸਮੁੱਚੇ ਬਠਿੰਡਾ ਜਿਲ੍ਹੇ ਦੇ ਕਈ ਕਸਬਿਆਂ ਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਦੋਨੋ ਸਮੇਂ ਪੈਕੇਟਬੰਦ ਭੋਜਨ ਅਤੇ ਚਾਹ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਵੱਧ ਤੋਂ ਵੱਧ ਸੰਗਤਾਂ ਨੂੰ ਲੋੜਵੰਦਾਂ ਲਈ ਚੱਲ ਰਹੇ ਲੰਗਰ ਵਾਸਤੇ ਸਮੱਗਰੀ ਭੇਜਣ ਦੀ ਅਪੀਲ ਵੀ ਕੀਤੀ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: