ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. Jul 4th, 2020

ਤਖਤ ਸ੍ਰੀ ਹਜ਼ੂਰ ਸਾਹਿਬ ਦੀ ਲੰਗਰ ਸੇਵਾ ਲਈ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ 500 ਕਵਿੰਟਲ ਕਣਕ ਅਤੇ ਹੋਰ ਰਸਦ ਭੇਟ

ਤਖਤ ਸ੍ਰੀ ਹਜ਼ੂਰ ਸਾਹਿਬ ਦੀ ਲੰਗਰ ਸੇਵਾ ਲਈ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ 500 ਕਵਿੰਟਲ ਕਣਕ ਅਤੇ ਹੋਰ ਰਸਦ ਭੇਟ

ਜਥੇਦਾਰ ਗਿਆਨੀ ਕੁਲਵੰਤ ਸਿੰਘ ਤੇ ਚੇਅਰਮੈਨ ਸ੍ਰ: ਭੁਪਿੰਦਰ ਸਿੰਘ ਮਿਨਹਾਸ ਨੇ ਪੰਜਾਬ ਤੋਂ ਪਹਿਲੀ ਵਾਰ ਕੀਤੇ ਗਏ ਵੱਡੇ ਉਪਰਾਲੇ ਲਈ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦਾ ਧੰਨਵਾਦ ਕੀਤਾ

ਮਹਿਤਾ ਚੌਕ/ ਮੁੰਬਈ, 2 ਜੂਨ (ਨਿਰਪੱਖ ਆਵਾਜ਼ ਬਿਊਰੋ): ਸੱਚਖੰਡ ਤਖਤ ਸ੍ਰੀ ਹਜ਼ੂਰ ਸਾਹਿਬ, ਅਬਿਚਲ ਨਗਰ , ਨੰਦੇੜ ਸਾਹਿਬ ਦੀ ਲੰਗਰ ਸੇਵਾ ਲਈ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ 500 ਕਵਿੰਟਲ ਕਣਕ ਅਤੇ ਹੋਰ ਰਸਦ ਭੇਟਾ ਕੀਤੀ ਗਈ। ਜਿਸ ਨੂੰ ਤਖਤ ਸਾਹਿਬ ਦੇ ਮੀਤ ਜਥੇਦਾਰ ਭਾਈ ਜੋਤ ਇੰਦਰ ਸਿੰਘ ਵੱਲੋਂ ਅਰਦਾਸ ਉਪਰੰਤ ਸਵੀਕਾਰ ਕੀਤਾ ਗਿਆ। ਦਮਦਮੀ ਟਕਸਾਲ ਵੱਲੋਂ ਭੇਟਾ ਕੀਤੀ ਗਈ ਰਸਦ ਦੀਆਂ ਗੱਡੀਆਂ ਦੇ ਕਾਫ਼ਲੇ ਦੀ ਅਗਵਾਈ ਕਰਨ ਵਾਲੇ ਸੁਪਰੀਮ ਕੌਂਸਲ ਨਵੀਂ ਮੁੰਬਈ ਦੇ ਪ੍ਰਧਾਨ ਭਾਈ ਜਸਪਾਲ ਸਿੰਘ ਸਿੱਧੂ ਤੇ ਟੀਮ ਦਾ ਤਖਤ ਸਾਹਿਬ ਵਿਖੇ ਮੀਤ ਜਥੇਦਾਰ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ, ਤਖਤ ਸਾਹਿਬ ਕਮੇਟੀ ਦੇ ਚੇਅਰਮੈਨ ਸ੍ਰ: ਭੁਪਿੰਦਰ ਸਿੰਘ ਮਿਨਹਾਸ ਨੇ ਤਖਤ ਸਾਹਿਬ ਦੀ ਲੰਗਰ ਸੇਵਾ ਵਿਚ ਯੋਗਦਾਨ ਪਾਉਣ ਦੇ ਵਿਸ਼ੇਸ਼ ਉਪਰਾਲੇ ਲਈ ਖ਼ੁਸ਼ੀ ਦਾ ਇਜ਼ਹਾਰ ਕੀਤਾ ਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦਾ ਧੰਨਵਾਦ ਕੀਤਾ। ਤਖਤ ਸਾਹਿਬ ਕਮੇਟੀ ਦੇ ਮੈਂਬਰ ਅਤੇ ਨੰਦੇੜ ਸਾਹਿਬ ਦੇ ਸਾਬਕਾ ਮੇਅਰ ਸ: ਸੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਕਰੋਨਾ ਦੀ ਮਹਾਂਮਾਰੀ ਦੌਰਾਨ ਪੰਜਾਬ ਤੋਂ ਪਹਿਲੀ ਵਾਰ ਇਨੀ ਵੱਡੀ ਪੱਧਰ ਉੱਤੇ ਸੰਗਤ ਲਈ ਕਣਕ ਤੇ ਲੰਗਰ ਰਸਦ ਪਾਹੁੰਚਾ ਕੇ ਦਮਦਮੀ ਟਕਸਾਲ ਵੱਲੋਂ ਮਨੁੱਖਤਾ ਦੀ ਵੱਡੀ ਸੇਵਾ ਕੀਤੀ ਗਈ ਹੈ। ਜਿਸ ਨਾਲ ਭਵਿੱਖ ਦੌਰਾਨ ਲੋੜਵੰਦ ਪਰਿਵਾਰਾਂ ਤੇ ਸੰਗਤ ਪ੍ਰਤੀ ਨਿਰਵਿਘਨ ਲੰਗਰ ਸੇਵਾ ਕੀਤੀ ਜਾਵੇਗੀ।

ਇਸ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਆਪਣੇ ਸੰਦੇਸ਼ ਵਿਚ ਕਹਾ ਕਿ ਗੁਰੂ ਕਾ ਲੰਗਰ ਸੰਗਤ ਦੇ ਸਹਿਯੋਗ ਨਾਲ ਹੀ ਚੱਲਦਾ ਆਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਉੱਤੇ ਚੱਲਦਿਆਂ ਕਰੋਨਾ ਦੀ ਵਿਸ਼ਵ ਵਿਆਪੀ ਮਹਾਂਮਾਰੀ ਦੌਰਾਨ ਸਿੱਖ ਭਾਈਚਾਰੇ ਵੱਲੋਂ ਕੁਲ ਲੋਕਾਈ ਤੇ ਮਨੁੱਖਤਾ ਦੀ ਲੰਗਰ ਸੇਵਾ ਰਾਹੀਂ ਅਹਿਮ ਯੋਗਦਾਨ ਨੂੰ ਕੁਲ ਦੁਨੀਆਂ ਵਿਚ ਸਲਾਹਿਆ ਜਾ ਰਿਹਾ ਹੈ। ਉਨ੍ਹਾਂ ਗੁਰੂਘਰਾਂ ਨੂੰ ਮਨੁੱਖਤਾ ਦੀ ਸੇਵਾ ਦੇ ਹੋਰ ਸਮਰੱਥ ਬਣਾਉਣ ਲਈ ਸੰਗਤ ਨੂੰ ਆਪਣਾ ਦਸਵੰਧ ਗੁਰਧਾਮਾਂ ਨੂੰ ਦੇਣ ਦੀ ਵੀ ਅਪੀਲ ਕੀਤੀ ਹੈ। ਇਸ ਮੌਕੇ ਸੁਪਰਡੈਂਟ ਗੁਰਵਿੰਦਰ ਸਿੰਘ ਵਧਵਾ ਤੋਂ ਇਲਾਵਾ ਜਸਪਾਲ ਸਿੰਘ ਸਿੱਧੂ ਨਾਲ ਚਰਨਜੀਤ ਸਿੰਘ ਹੈਪੀ, ਹੀਰਾ ਸਿੰਘ ਪੱਡਾ, ਹਰਵਿੰਦਰ ਸਿੰਘ ਬੇਲਾਪੁਰ, ਦਵਿੰਦਰ ਸਿੰਘ ਖਾਰਗੜ ਅਤੇ ਬਲਦੇਵ ਸਿੰਘ ਬੇਲਾਪੁਰ ਮੌਜੂਦ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: