ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ਼ ਐਫ਼.ਆਈ.ਆਰ ਰੱਦ ਕਰਨ ਦੀ ਕੀਤੀ ਮੰਗ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ਼ ਐਫ਼.ਆਈ.ਆਰ ਰੱਦ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, 5 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਦਿੱਲੀ ਵਿਖੇ ਲਾਕਡਾਊਨ ਦੌਰਾਨ ਫ਼ਂਸੇ ਲੋਕਾਂ ਨੂੰ ਗੁਰਦੁਆਰਾ ਮਜਨੂੰ ਦਾ ਟੀਲਾ ਵਿਖੇ ਦਿੱਤੀ ਗਈ ਸ਼ਰਣ ਅਤੇ ਲੰਗਰ ਮੁਹੱਈਆ ਕਰਾਉਣ ਦੇ ਦੋਸ਼ ‘ਚ ਦਿੱਲੀ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ਼ ਕੀਤੀ ਗਈ ਐਫ਼.ਆਈ.ਆਰ ਰੱਦ ਕਰਨ ਦੀ ਮੰਗ ਕੀਤੀ ਹੈ।

ਧਾਰਮਿਕ ਮਾਮਲਿਆਂ ‘ਤੇ ਸਿੱਖਾਂ ਦੀ ਪੰਜ ਸਰਬ ਉੱਚ ਸੰਸਥਾਵਾਂ ਵਿਚੋਂ ਇੱਕ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਕਿਹਾ ਕਿ ਲਾਕਡਾਊਨ ਦੌਰਾਨ ਫ਼ਂਸੇ ਲੋਕਾਂ ਨੇ ਗੁਰਦੁਆਰਾ ਮਜਨੂੰ ਦਾ ਟੀਲਾ ਵਿਖੇ ਸ਼ਰਣ ਮੰਗੀ ਸੀ ਕਿਉਂਕਿ ਉਹ ਬੰਦੀ ਕਰਕੇ ਆਪਣੇ ਘਰਾਂ ਤੱਕ ਨਹੀਂ ਜਾ ਸਕਦੇ ਸਨ ਅਤੇ ਮਾਨਵਤਾ ਦੀ ਸੇਵਾ ਨਿਭਾਉਂਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮਾਜਿਕ ਦੂਰੀ ਸਮੇਤ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਇਨ੍ਹਾਂ ਲੋਕਾਂ ਨੂੰ ਸ਼ਰਣ ਦੇਣ, ਖਾਣ-ਪੀਣ ਦੀ ਵਸਤਾਂ ਸਮੇਤ ਜਰੂਰੀ ਸੁਵਿਧਾਵਾਂ ਮੁਹੱਈਆ ਕਰਵਾਈ ਸੀ ਅਤੇ ਸਮੇਂ ਅਨੁਸਾਰ ਦਿੱਲੀ ਸਰਕਾਰ ਦੇ ਅਧਿਕਾਰੀਆਂ ਨੂੰ ਇਸ ਬਾਬਤ ਸੂਚਨਾ ਵੀ ਦਿੱਤੀ ਗਈ ਸੀ।

ਉਹਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਨਵਤਾ ਲਈ ਉੱਚ ਪੱਧਰੀ ਕਾਰਜ ਕੀਤਾ ਹੈ ਅਤੇ ਕਮੇਟੀ ਖਿਲਾਫ਼ ਦਿੱਲੀ ਸਰਕਾਰ ਵੱਲੋਂ ਕੀਤੀ ਗਈ ਐਫ਼.ਆਈ.ਆਰ ਦੀ ਨਿੰਦਾ ਕਰਦੇ ਹੋਏ ਉਹਨਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੋਂ ਇਸ ਐਫ਼.ਆਈ.ਆਰ ਨੂੰ ਤਤਕਾਲ ਰੱਦ ਕਰਨ ਦੀ ਮੰਗ ਕੀਤੀ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਲਈ ਪ੍ਰੋਤਸਾਹਨ ਦੇਣ ਦਾ ਅਨੁਰੋਧ ਵੀ ਕੀਤਾ। ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਬਲੀਗੀ ਜਮਾਤ ਨਾਲ ਤੁਲਨਾ ਕਰਨ ਦੀ ਕਠੋਰ ਸ਼ਬਦਾਂ ‘ਚ ਨਿੰਦਾ ਕੀਤੀ।

ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਕਿਹਾ ਕਿ ਤਖ਼ਤ ਪਟਨਾ ਸਾਹਿਬ ਗੁਰਦੁਆਰਾ ਕਮੇਟੀ ਵੱਲੋਂ ਆਪਣੇ ਪ੍ਰਬੰਧਨ ਦੀ ਸਮੁੱਚੀ ਸਰਾਂ ਬਿਹਾਰ ਸਰਕਾਰ ਨੂੰ ਮਰੀਜਾਂ ਦੇ ਇਲਾਜ ਕਰਨ ਅਤੇ ਡਾਕਟਰਾਂ, ਨਰਸਾਂ ਦੇ ਠਹਿਰਾਓ ਲਈ ਪ੍ਰਦਾਨ ਕੀਤਾ ਗਿਆ ਹੈ ਜਦੋਂ ਕਿ ਪੰਜਾਬ ਦੇ ਇੱਕ ਸੌ ਗੁਰਦੁਆਰਾ ਸਾਹਿਬ ਜਰੂਰਤਮੰਦਾ, ਪ੍ਰਵਾਸੀ ਮਜਦੂਰਾਂ ਨੂੰ ਰੋਜ਼ਾਨਾ ਲੰਗਰ ਆਦਿ ਪ੍ਰਦਾਨ ਕਰ ਰਹੇ ਹਨ।

Leave a Reply

Your email address will not be published. Required fields are marked *

%d bloggers like this: