ਦਮਦਮੀ ਟਕਸਾਲ ਦੇ ਕਥਾਵਾਚਕ ‘ਤੇ ਹਮਲਾ

ss1

ਦਮਦਮੀ ਟਕਸਾਲ ਦੇ ਕਥਾਵਾਚਕ ‘ਤੇ ਹਮਲਾ

13-4 13-5ਲੁਧਿਆਣਾ: ਐਤਵਾਰ ਦੁਪਿਹਰ ਬਾਅਦ ਲੁਧਿਆਣਾ ਦੇ ਵਿਸ਼ਵਕਰਮਾ ਕਲੋਨੀ ਵਿੱਚ ਦਮਦਮੀ ਟਕਸਾਲ ਦੇ ਕਥਾਵਾਚਕ ਤੇ ਜਾਨਲੇਵਾ ਹਮਲਾ ਕੀਤਾ ਗਿਆ। ਕਥਾਵਾਚਕ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਭਾਈ ਰਾਮ ਸਿੰਘ ਗੁਰਦੁਆਰਾ ਤੋਂ ਕਥਾ ਕਰਕੇ ਵਾਪਸ ਜਾਣ ਲਈ ਨਿਕਲੇ ਸਨ। ਉਨ੍ਹਾਂ ਨੇ ਨਵਾਸ਼ਹਿਰ ਜਾਣਾ ਸੀ।

  ਸੰਦੀਪ ਸਿੰਘ ਨੇ ਦੱਸਿਆ ਕਿ ਜੀਟੀ ਰੋਡ ਤੇ 10-12 ਹਥਿਆਰਬੰਦ ਲੋਕਾਂ ਨੇ ਉਨ੍ਹਾਂ ਦਾ ਗੱਡੀ ਤੇ ਹਮਲਾ ਕਰ ਦਿੱਤਾ। ਹਮਲੇ ਵੇਲੇ ਡਰਾਈਵਰ ਗੱਡੀ ਚਲਾ ਰਿਹਾ ਸੀ ਤੇ ਉਹ ਆਪ ਡਰਾਇਵਰ ਦੇ ਨਾਲ ਵਾਲੀ ਸੀਟ ਤੇ ਬੈਠੇ ਸਨ। ਉਨ੍ਹਾਂ ਹਮਲਾ ਕਰਨ ਵਾਲਿਆ ਦਾ ਨਾਂ ਲੈਂਦੇ ਹੋਏ ਦੱਸਿਆ ਕਿ ਜੋਗਾ ਸਿੰਘ, ਵਿਸਾਖਾ ਸਿੰਘ, ਅਮਨਜੀਤ ਨੇ ਕੁਝ ਹੋਰ ਲੋਕਾਂ ਨਾਲ ਮਿਲ ਕੇ ਉਨ੍ਹਾਂ ਤੇ ਹਮਲਾ ਕਰ ਦਿੱਤਾ।

  ਹਮਲੇ ਤੋਂ ਬਾਅਦ ਜਿਵੇਂ ਹੀ ਉਨ੍ਹਾਂ ਨੇ ਪੁਲਿਸ ਨੇ ਇਸ ਬਾਰੇ ਦੱਸਿਆ ਤਾਂ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਮਾਮਲੇ ਵਿੱਚ ਤਿੰਨ ਗ੍ਰਿਫਤਾਰਿਆਂ ਕੀਤੀਆਂ ਹਨ ਪਰ ਹਾਲੇ ਮਾਮਲੇ ਦੀ ਜਾਂਚ ਜਾਰੀ ਹੈ। ਦੂਜੇ ਪਾਸੇ ਇਸ ਘਟਨਾ ਪਿੱਛੇ ਸੰਦੀਪ ਸਿੰਘ ਨੇ ਸੋਚੀ-ਸਮਝੀ ਸਾਜਿਸ਼ ਦੇ ਤਹਿਤ ਹਮਲਾ ਕੀਤੇ ਜਾਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਉਹ ਟਕਸਾਲ ਨਾਲ ਮਿਲ ਕੇ ਸੰਘਰਸ਼ ਕਰਣਗੇ।

Share Button

Leave a Reply

Your email address will not be published. Required fields are marked *