ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੇ ਵਡੇ ਭਰਾਤਾ ਭਾਈ ਅਜੀਤ ਸਿੰਘ ਜੀ ਨੂੰ ਅਹਿਮ ਧਾਰਮਿਕ ਤੇ ਰਾਜਸੀ ਸ਼ਖਸੀਅਤਾਂ ਵਲੋਂ ਦਿੱਤੀ ਗਈ ਸ਼ਰਧਾਂਜਲੀ

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੇ ਵਡੇ ਭਰਾਤਾ ਭਾਈ ਅਜੀਤ ਸਿੰਘ ਜੀ ਨੂੰ ਅਹਿਮ ਧਾਰਮਿਕ ਤੇ ਰਾਜਸੀ ਸ਼ਖਸੀਅਤਾਂ ਵਲੋਂ ਦਿੱਤੀ ਗਈ ਸ਼ਰਧਾਂਜਲੀ
ਪੰਥ ਵਿਰੋਧੀ ਤਾਕਤਾਂ ਵੱਲੋ ਪੰਥ ਨੂੰ ਕਮਜ਼ੋਰ ਕਰਨ ਲਈ ਪੰਥਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਯਤਨਾਂ ਪ੍ਰਤੀ ਸਾਵਧਾਨ ਹੋਣ ਦੀ ਲੋੜ : ਜਥੇਦਾਰ ਹਰਪ੍ਰੀਤ ਸਿੰਘ
ਬੁਲਾਰਿਆਂ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀਆਂ ਪੰਥ ਪ੍ਰਤੀ ਸੇਵਾਵਾਂ ਦੀ ਕੀਤੀ ਸ਼ਲਾਘਾ

ਧੁੰਮਾ 15 ਫਰਵਰੀ (ਨਿਰਪੱਖ ਕਲਮ): ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੇ ਵਡੇ ਭਰਾਤਾ ਭਾਈ ਅਜੀਤ ਸਿੰਘ ਜੀ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਗੁਰਬਾਣੀ ਕਥਾ ਕੀਰਤਨ ਉਪਰੰਤ ਕੀਤੀ ਗਈ ਸਰਧਾਂਜਲੀ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਅਹਿਮ ਧਾਰਮਿਕ ਅਤੇ ਰਾਜਸੀ ਸ਼ਖਸੀਅਤਾਂ ਵਲੋਂ ਅਹਿਮ ਪੰਥਕ ਵਿਚਾਰਾਂ ਕੀਤੀਆਂ ਗਈਆਂ। ਰਾਜਪੁਰਾ ਨੇੜੇ ਉਹਨਾਂ ਦੇ ਜਦੀ ਪਿੰਡ ਨਗਰ ਧੁੰਮਾ ਦੇ ਗੁਰਦੁਆਰਾ ਸਾਹਿਬ ਵਿਖੇ ਸਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਵਿਰੋਧੀ ਤਾਕਤਾਂ ਵੱਲੋ ਪੰਥ ਨੂੰ ਕਮਜ਼ੋਰ ਕਰਨ ਲਈ ਪੰਥਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਯਤਨਾਂ ਪ੍ਰਤੀ ਸਾਵਧਾਨ ਕਰਦਿਆਂ ਪੰਥ ਪ੍ਰਤੀ ਜਿੰਮੇਵਾਰੀਆਂ ਸਮਝਣ ਦੀ ਲੋੜ ਉਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਬਾਬਾ ਹਰਨਾਮ ਸਿੰਘ ਖ਼ਾਲਸਾ ਕਿਸੇ ਆਲੋਚਨਾ ਦੀ ਪਰਵਾਹ ਨਾ ਕਰਦਿਆਂ ਪੰਥਕ ਸੇਵਾਵਾਂ ਨੂੰ ਸਮਰਪਿਤ ਹਨ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਜਗਤਾਰ ਸਿੰਘ ਹੈੱਡ ਗਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਨੇ ਕਿਹਾ ਕਿ ਬੰਦਗ਼ੀ ਵਾਲਾ ਜੀਵਨ ਜਿਊਣ ਵਾਲੇ ਭਈ ਅਜੀਤ ਸਿੰਘ ਦੇ ਸਦੀਵੀ ਵਿਛੋੜੇ ਨੂੰ ਪਰਿਵਾਰ ਅਤੇ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਰਫੋਂ ਸਾਂਸਦ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ: ਦਲਜੀਤ ਸਿੰਘ ਚੀਮਾ, ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕ੍ਰਿਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਤਰਫੋਂ ਬੋਲਦਿਆਂ ਜਨਰਲ ਸਕੱਤਰ ਗੁਰਬਚਨ ਸਿੰਘ ਕਾਰਮੂਵਾਲ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦੀਆਂ ਪੰਥ ਪ੍ਰਤੀ ਘਾਲਣਾਵਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਵਰੋਸਾਈ ਦਮਦਮੀ ਟਕਸਾਲ ਨੇ ਸ਼ਬਦ ਗੁਰੂ ਦੀ ਵਿਖਿਆਨ ਤੇ ਪ੍ਰਚਾਰ ਹੀ ਨਹੀਂ ਕੀਤਾ ਸਗੋਂ ਅਮਲੀ ਰੂਪ ‘ਚ ਅਪਨਾਉਦਿਆਂ ਹਰ ਚੁਨੌਤੀ ਦਾ ਪੂਰੇ ਸਾਹਸ ਨਾਲ ਸਾਹਮਣਾ ਕਰਨ ਦੇ ਪੂਰਨੇ ‘ਤੇ ਚਲਦਿਆਂ ਬਾਬਾ ਹਰਨਾਮ ਸਿੰਘ ਖਾਲਸਾ ਪੰਥਕ ਸੇਵਾਵਾਂ ਲਈ ਹਿੱਕ ਤਾਣ ਕੇ ਖੜ੍ਹੇ ਹਨ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਕਰਨੈਲ ਸਿੰਘ ਪੀਰਮੁਹੰਮਦ ਮੁੱਖ ਬੁਲਾਰੇ ਅਕਾਲੀ ਦਲ ਟਕਸਾਲੀ, ਕਰਨੈਲ ਸਿੰਘ ਪੰਚੋਲੀ, ਬਾਬਾ ਜੀਵਾ ਸਿੰਘ ਅਤੇ ਬਾਬਾ ਪ੍ਰਦੀਪ ਸਿੰਘ ਬੋਰੇਵਾਲੇ ਨੇ ਵੀ ਸੰਬੋਧਨ ਕੀਤਾ।ਤੇ ਕਿਹਾ ਕਿ ਭਾਈ ਅਜੀਤ ਸਿੰਘ ਜੀ ਨੇ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜਥੇ ਤੋਂ ਅਮ੍ਰਿਤਪਾਣ ਕੀਤਾ ਸੀ। ਉਹਨਾਂ ਨੇ ਸੰਤ ਬਾਬਾ ਹਰੀ ਸਿੰਘ ਜੀ ਕਾਰਸੇਵਾ ਤਰਨ ਤਾਰਨ ਸਾਹਿਬ, ਬਾਬਾ ਅਮਰੀਕ ਸਿੰਘ ਜੀ ਪਟਿਆਲੇ ਵਾਲੇ ਅਤੇ ਕਾਰਸੇਵਾ ਸੰਤ ਬਾਬਾ ਸ਼ੀਸਾ ਸਿੰਘ ਜੀ ਹਜੂਰ ਸਾਹਿਬ ਵਾਲੇ ਮਹਾਪੁਰਸ਼ਾਂ ਨਾਲ ਗੁਰਧਾਮਾਂ ਦੀਆਂ ਉਸਾਰੀਆਂ ‘ਚ ਅਹਿਮ ਸੇਵਾਵਾਂ ਨਿਭਾਈਆਂ।ਇਸ ਮੌਕੇ ਸਿੰਘ ਸਾਹਿਬਾਨ ਅਤੇ ਆਗੂਆਂ ਵੱਲੋਂ ਭਈ ਅਜੀਤ ਸਿੰਘ ਦੇ ਪੁੱਤਰ ਭਾਈ ਮਨਦੀਪ ਸਿੰਘ ਨੂੰ ਦਸਤਾਰ ਭੇਟ ਕੀਤੇ ਗਏ। ਇਸ ਮੌਕੇ ਸਿੰਘ ਸਾਹਿਬ ਅਮਰਜੀਤ ਸਿੰਘ, ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਭਾਈ ਈਸ਼ਰ ਸਿੰਘ, ਸੰਤ ਬਾਬਾ ਇੰਦਰਜੀਤ ਸਿੰਘ ਰਕਬੇਵਲੇ, ਸੰਤ ਬਾਬਾ ਗੁਰਚਰਨ ਸਿੰਘ ਬਡੋ ਨਿਰਮਲੇ, ਸੰਤ ਬਾਬਾ ਪਾਲ ਸਿੰਘ ਪਟਿਆਲੇ ਵਾਲੇ, ਬਾਬਾ ਅਮਰੀਕ ਸਿੰਘ ਕਾਰਸੇਵਾ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਜਥੇਦਾਰ ਗੁਰਬਚਨ ਸਿੰਘ ਕਾਰਮੂਵਾਲ, ਸ੍ਰੋਮਣੀ ਕਮੇਟੀ ਮੈਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਕੁਲਦੀਪ ਸਿੰਘ ਰੋਡੇ, ਡਾਕਟਰ ਦਲਬੀਰ ਸਿੰਘ ਵੇਰਕਾ ਸਾਬਕਾ ਵਿਧਾਇਕ, ਸੰਤ ਸੁਰਜੀਤ ਸਿੰਘ ਮਹਿਰੋਵਾਲੇ, ਭਾਈ ਸੁਲਤਾਨ ਸਿੰਘ ਅਰਦਾਸੀਏ,ਭਾਈ ਰਘਬੀਰ ਸਿੰਘ ਯੂ ਕੇ, ਸੰਤ ਬਾਬਾ ਬਲਬੀਰ ਸਿੰਘ ਟਿੱਬਾ ਸਾਹਬ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਸੰਤ ਬਾਬਾ ਸੁਖਦੇਵ ਸਿੰਘ ਪੰਜੇਟੇ ਵਾਲੇ, ਬਾਬਾ ਹਰਪਿੰਦਰ ਸਿੰਘ ਆਲਮਗੀਰ, ਬਾਬਾ ਅਜੀਤ ਸਿੰਘ ਤਰਨਾਦਲ ਮਹਿਤਾ, ਢਾਡੀ ਭਾਈ ਤਰਲੋਚਨ ਸਿੰਘ ਭਮਤੀ,ਜਥੇਦਾਰ ਭੁਪਿੰਦਰ ਸਿੰਘ ਸ਼ੇਖੂਪੁਰ, ਭਾਈ ਜਤਿੰਦਰਪਾਲ ਸਿੰਘ ਐਕਸੀਅਨ, ਭਾਈ ਸੋਹਣ ਸਿੰਘ ਯੂ ਕੇ, ਭਾਈ ਰਘਬੀਰ ਸਿੰਘ ਮਰਾਰੀ, ਭਾਈ ਬਲਬੀਰ ਸਿੰਘ ਰੰਧਾਵਾ, ਮੋਹਨ ਸਿੰਘ ਮਥਡਾ, ਰਾਜਪਾਲ ਸਿੰਘ ਪ੍ਰਚਾਰਕ, ਭਾਈ ਸੁਖਦੇਵ ਸਿੰਘ ਅਨੰਦਪੁਰ, ਗਿਆਨੀ ਹਰਦੀਪ ਸਿੰਘ ਅਨੰਦਪੁਰ, ਬਾਬਾ ਜੱਜ ਸਿੰਘ ਜਲਾਲਾਬਾਦ, ਸੰਤ ਬਾਬਾ ਸਤਿੰਦਰ ਸਿੰਘ ਮੁਕੇਰੀਆਂ,ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ,ਬਾਬਾ ਹਰਚਰਨ ਸਿੰਘ ਪਟਿਆਲਾ, ਮਹੰਤ ਮਹੇਸ਼ਮੁਨੀ ਜੀ ਉਦਾਸੀਨ, ਕੰਵਲਜੀਤ ਸਿੰਘ ਅਜਰਾਣਾ ਬੁਲਾਰੇ ਅਕਾਲੀ ਦਲ ਹਰਿਆਣਾ, ਬਾਬਾ ਅਮਰੀਕ ਸਿੰਘ ਕਾਰਸੇਵਾ ਪਟਿਆਲਾ, ਸੰਤ ਬਾਬਾ ਪ੍ਰਮਜੀਤ ਸਿੰਘ ਹੰਸਾਲੀ, ਭਾਈ ਸਤਵਿੰਦਰ ਸਿੰਘ ਟੌਹੜਾ,ਲੱਖਵਿੰਦਰ ਸਿੰਘ ਸੋਨਾ, ਸਰਪੰਚ ਕਸ਼ਮੀਰ ਸਿੰਘ ਮਹਿਤਾ, ਜੁਗਰਾਜ ਸਿੰਘ ਖੱਬੇ, ਨੰਬਰਦਾਰ ਜਗਤਾਰ ਸਿੰਘ, ਗੁਰਬਿੰਦਰ ਸਿੰਘ ਵਿਲਾ, ਗੁਰਦੀਪ ਸਿੰਘ ਦੀਪੀ,ਗੁਰਮਿੰਦਰ ਸਿੰਘ ਕਿਸ਼ਨ ਪੁਰ, ਅਵਤਾਰ ਸਿੰਘ ਬੁੱਟਰ, ਹਰਸ਼ਦੀਪ ਸਿੰਘ ਰੰਧਾਵਾ, ਅਤੇ ਪ੍ਰੋ ਸਰਚਾਂਦ ਸਿੰਘ ਮੌਜੂਦ ਸਨ।

Leave a Reply

Your email address will not be published. Required fields are marked *

%d bloggers like this: