ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਦਮਦਮੀ ਟਕਸਾਲ ਵੱਲੋਂ ਕਿਸਾਨ ਜਥੇਬੰਦੀਆਂ ਦੇ 25 ਦੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਾ ਐਲਾਨ

ਦਮਦਮੀ ਟਕਸਾਲ ਵੱਲੋਂ ਕਿਸਾਨ ਜਥੇਬੰਦੀਆਂ ਦੇ 25 ਦੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਾ ਐਲਾਨ

ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਪੰਜਾਬ ਵਾਸੀ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ, 23 ਸਤੰਬਰ : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਵੱਲੋਂ ਪਾਸ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਦੀ ਹਮਾਇਤ ’ਚ ਉੱਤਰਦਿਆਂ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਸਫਲ ਬਣਾਉਣ ਦੀ ਪੰਜਾਬ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਪੰਜਾਬ ਅਤੇ ਕਿਸਾਨਾਂ ਦੇ ਹੱਕ ’ਚ ਚਟਾਨ ਵਾਂਗ ਖੜੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਕਰਨ ਵਾਲੀ ਕਿਸਾਨੀ ਬਿਹਤਰ ਵਰਤਾਓ ਦੇ ਹੱਕਦਾਰ ਹਨ, ਪਰ ਅਫ਼ਸੋਸ ਕਿ ਅੱਜ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਸੜਕਾਂ ’ਤੇ ਉੱਤਰਨ ਲਈ ਮਜਬੂਰ ਹਨ। ਉਨ੍ਹਾਂ ਖੇਤੀ ਬਿਲ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨੀ ਅਜ ਵੀ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਖੇਤੀ ਬਿੱਲਾਂ ਸੰਬੰਧੀ ਪਹਿਲਾਂ ਤੋਂ ਹੀ ਕਰਜ਼ੇ ਦੇ ਬੋਝ ਹੇਠ ਸਹਿਕ ਰਹੀ ਕਿਸਾਨੀ ਦੇ ਤੌਖਲੇ ਦੂਰ ਕਰਨ ’ਚ ਮੋਦੀ ਸਰਕਾਰ ਦਾ ਪੂਰੀ ਤਰਾਂ ਨਾਕਾਮ ਰਹਿਣਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਕਾਹਲੀ ਨਾਲ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਸੰਸਦ ਤੋਂ ਲੈ ਕੇ ਸੜਕਾਂ ਤਕ ’ਚ ਉੱਠ ਰਹੇ ਰੋਹ ਅਤੇ ਰੋਸਮਈ ਬੁਲੰਦ ਆਵਾਜ਼ ਕਾਰਨ ਬਣ ਰਹੇ ਬੇਹੱਦ ਚਿੰਤਾਜਨਕ ਤੇ ਵਿਸਫੋਟਕ ਮਾਹੌਲ ਨੂੰ ਅਖੋ ਪਰੋਖੇ ਨਹੀਂ ਕੀਤਾ ਜਾਣਾ ਚਾਹੀਦਾ ਸਗੋਂ ਸੰਸਦ ’ਚ ਪਾਸ ਕੀਤੇ ਗਏ ਉਕਤ ਖੇਤੀ ਬਿੱਲਾਂ ਪ੍ਰਤੀ ਮੁੜ ਵਿਚਾਰ ਕਰਦਿਆਂ ਵਾਪਸ ਲੈਣ ਅਤੇ ਇਸ ਦਾ ਸੰਤੁਸ਼ਟੀਜਨਕ ਹੱਲ ਕੱਢਣ ਦੀ ਲੋੜ ਹੈ।

ਉਨ੍ਹਾਂ ਰਾਜਸੀ ਪਾਰਟੀਆਂ ਨੂੰ ਵੀ ਕਿਸਾਨੀ ਦੇ ਇਸ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਕਰਨ ਦੀ ਥਾਂ ਇਸ ਔਖੀ ਘੜੀ ’ਚ ਕਿਸਾਨਾਂ, ਆੜ੍ਹਤੀਆਂ, ਖੇਤ ਤੇ ਮੰਡੀ ਮਜ਼ਦੂਰਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਨਾ ਕਰਨ ਸਗੋਂ ਉਨ੍ਹਾਂ ਦਾ ਪੂਰਨ ਸਾਥ ਦੇਣ ਅਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੰਬੰਧੀ ਬਿੱਲਾਂ ਦੇ ਖ਼ਿਲਾਫ਼ ਸਟੈਂਡ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅੱਜ ਕੋਰੋਨਾ ਦੀ ਮਹਾਂਮਾਰੀ ਅਤੇ ਚੀਨ ਨਾਲ ਵਧ ਰਹੇ ਟਕਰਾਅ ਦੇ ਸਮੇਂ ਦੇਸ਼ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਦੀ ਥਾਂ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਚੱਲ ਰਿਹਾ ਦੇਸ਼ ਵਿਆਪੀ ਟਕਰਾਅ ਦੇਸ਼ ਦੇ ਹਿਤ ਵਿਚ ਨਹੀਂ ਹੈ। ਕਿਉਂਕਿ ਇਸ ਸਮੇਂ ਅਜਿਹਾ ਅੰਦਰੂਨੀ ਟਕਰਾਅ ਦੇਸ਼ ਨੂੰ ਹੋਰ ਵੀ ਕਮਜ਼ੋਰ ਕਰਨ ਵਿਚ ਸਹਾਈ ਹੋਵੇਗਾ। ਉਕਤ ਬਿੱਲਾਂ ਨਾਲ ਦੇਸ਼ ਦੇ ਹਿੱਤਾਂ ਨੂੰ ਪੁੱਜਣ ਵਾਲੇ ਨੁਕਸਾਨ ਤੇ ਖ਼ਤਰੇ ਦੀ ਸਮੀਖਿਆ ਵੀ ਕੀਤੀ ਜਾਣੀ ਚਾਹੀਦੀ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: