ਦਮਦਮੀ ਟਕਸਾਲ ਵੱਲੋਂ ਗੁ: ਸ਼ਹੀਦ ਗੰਜ ਵਿਖੇ ਚਾਲ੍ਹੀਵੇਂ ਸ਼ਹੀਦੀ ਸਮਾਗਮ ਅੱਜ

ss1

ਦਮਦਮੀ ਟਕਸਾਲ ਵੱਲੋਂ ਗੁ: ਸ਼ਹੀਦ ਗੰਜ ਵਿਖੇ ਚਾਲ੍ਹੀਵੇਂ ਸ਼ਹੀਦੀ ਸਮਾਗਮ ਅੱਜ
’78 ਦੇ ਵਿਸਾਖੀ ਸਾਕੇ ਦੇ ਸ਼ਹੀਦ ਪਰਿਵਾਰਾਂ ਦਾ ਕੀਤਾ ਜਾਵੇਗੀ ਸਨਮਾਨ : ਬਾਬਾ ਹਰਨਾਮ ਸਿੰਘ ਖ਼ਾਲਸਾ
ਸਿਖ ਇਤਿਹਾਸ ਅਤੇ ਗੁਰਬਾਣੀ ‘ਤੇ ਤਰਕ ਕਰਨ ਵਾਲਿਆਂ ਪ੍ਰਤੀ ਸਿੱਖ ਕੌਮ ਨੂੰ ਸੁਚੇਤ ਹੋਣ ਦੀ ਲੋੜ

ਅੰਮ੍ਰਿਤਸਰ 13 ਅਪ੍ਰੈਲ (ਨਿਰਪੱਖ ਆਵਾਜ਼ ਬਿਊਰੋ): ਦਮਦਮੀ ਟਕਸਾਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ ਸ਼ਾਨ ਲਈ 13 ਅਪ੍ਰੈਲ 1978 ( ਵਿਸਾਖੀ ) ਦੌਰਾਨ ਨਰਕਧਾਰੀਆਂ ( ਨਕਲੀ ਨਿਰੰਕਾਰੀਆਂ ) ਵੱਲੋਂ ਵਰਤਾਏ ਗਏ ਖੂਨੀ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ 14 ਅਪ੍ਰੈਲ ਨੂੰ ਮਨਾਏ ਜਾ ਰਹੇ ਚਾਲ੍ਹੀਵੇਂ ਸ਼ਹੀਦੀ ਯਾਦਗਾਰ ਸਮਾਗਮ ਦੀਆਂ ਤਿਆਰੀਆਂ ਪੂਰੀ ਕੀਤੀਆਂ ਜਾ ਚੁੱਕੀਆਂ ਹਨ।
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਥਾਨਿਕ ਗੁ: ਸ਼ਹੀਦ ਗੰਜ ਬੀ ਬਲਾਕ ਰੇਲਵੇ ਕਾਲੋਨੀ ਵਿਖੇ ਮਨਾਏ ਜਾ ਰਹੇ ਸ਼ਹੀਦੀ ਸਮਾਗਮ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਉਹਨਾਂ ਸੰਗਤ ਨੂੰ ਪੂਰੀ ਸ਼ਰਧਾ ਉਤਸ਼ਾਹ ਨਾਲ ਹੁੰਮ੍ਹ ਹੁਮਾ ਕੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਦੱਸਿਆ ਕਿ 40 ਸਾਲ ਪਹਿਲਾਂ ’78 ਦੀ ਵਿਸਾਖੀ ‘ਤੇ ਅੰਮ੍ਰਿਤਸਰ ਦੀ ਪਾਵਨ ਧਰਤੀ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ ਸ਼ਾਨ ਅਤੇ ਸਿੱਖ ਧਰਮ ਪ੍ਰਤੀ ਕੋਝਾ ਤੇ ਕੂੜ ਪ੍ਰਚਾਰ ਕਰਨ ਵਾਲੇ ਨਰਕਧਾਰੀਆਂ ਨੂੰ ਰੋਕਣ ਲਈ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਦਮਦਮੀ ਟਕਸਾਲ ਅਤੇ ਅਖੰਡ ਕੀਰਤਨੀ ਜਥੇ ਦੇ ਸਿੰਘਾਂ ਦਾ ਜਥਾ ਰਵਾਨਾ ਕੀਤਾ ਗਿਆ ਸੀ। ਗੁਰਬਾਣੀ ਅਤੇ ਨਾਮ ਸਿਮਰਨ ਕਰਦਿਆਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਉਕਤ ਜਥੇ ਦੇ ਸਿੰਘਾਂ ਉੱਤੇ ਨਰਕਧਾਰੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿਤੀਆਂ ਜਿਸ ਨਾਲ 13 ਸਿੰਘ ਸ਼ਹੀਦ ਅਤੇ ਅਨੇਕਾਂ ਜ਼ਖਮੀ ਹੋ ਗਏ ਸਨ। ਉਹਨਾਂ ਕਿਹਾ ਕਿ ਉਕਤ ਸ਼ਹੀਦ ਸਿੰਘਾਂ ਨੂੰ ਯਾਦ ਕਰਨ ਦੇ ਨਾਲ ਨਾਲ ਅਜੋਕੇ ਸਮੇਂ ਸਿੱਖ ਧਰਮ, ਸਿਖ ਇਤਿਹਾਸ ਅਤੇ ਗੁਰਬਾਣੀ ‘ਤੇ ਤਰਕ ਕਰਨ ਵਾਲਿਆਂ ਪ੍ਰਤੀ ਸਿੱਖ ਕੌਮ ਨੂੰ ਸੁਚੇਤ ਕੀਤਾ ਜਾਵੇਗਾ।

Share Button

Leave a Reply

Your email address will not be published. Required fields are marked *